ਪੰਜਾਬ ਦੇ ਬਠਿੰਡਾ ਜ਼ਿਲੇ ਵਿਚ ਸੀਆਈਏ ਸਟਾਫ ਦੇ ਏਐਸਆਈ ਨੂੰ ਇਕ ਵਿਧਵਾ ਔਰਤ ਨਾਲ ਬਲਾਤਕਾਰ ਕਰਦੇ ਸਮੇਂ ਪਿੰਡ ਬਾਠ ਦੇ ਲੋਕਾਂ ਨੇ ਰੰਗੇ ਹੱਥੀਂ ਫੜ ਲਿਆ। ਦੋਸ਼ੀ ਗੁਰਿੰਦਰ ਸਿੰਘ ਲੋਕਾਂ ਨੂੰ ਦੇਖ ਕੇ ਮੂੰਹ ਲੁਕਾ ਕੇ ਰੋਣ ਲੱਗ ਪਿਆ। ਉਸੇ ਸਮੇਂ, ਲੋਕਾਂ ਨੇ ਇਸ ਘਟਨਾ ਦੀ ਵੀਡੀਓ ਬਣਾਈ ਅਤੇ ਇੰਟਰਨੈਟ ਮੀਡੀਆ 'ਤੇ ਵਾਇਰਲ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਏਐਸਆਈ ਨੇ ਪੀੜਤਾ ਦੇ ਲੜਕੇ ਉਤੇ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਔਰਤ ਦੀ ਮਦਦ ਕਰਨ ਬਦਲੇ ਏਐਸਆਈ ਬਲਾਤਕਾਰ ਕਰ ਰਿਹਾ ਸੀ।
ਜਦੋਂ ਏਐਸਆਈ ਮੰਗਲਵਾਰ ਦੀ ਰਾਤ ਔਰਤ ਦੇ ਘਰ ਪਹੁੰਚਿਆ ਤਾਂ ਪਿੰਡ ਵਾਸੀਆਂ ਨੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਅਤੇ ਥਾਣੇ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਐਸਐਸਪੀ ਭੁਪੇਂਦਰ ਸਿੰਘ ਵਿਰਕ ਦਾ ਕਹਿਣਾ ਹੈ ਕਿ ਦੋਸ਼ੀ ਪੁਲੀਸ ਮੁਲਾਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੀ ਸਿਫਾਰਸ਼ ਵਿਭਾਗ ਨੂੰ ਭੇਜੀ ਜਾ ਰਹੀ ਹੈ।
ਫਗਵਾੜਾ ਦੇ ਐਸਐਚਓ ਦੀ ਵੀਡੀਓ ਹੋ ਚੁੱਕੀ ਹੈ ਵਾਇਰਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿਚ ਇਕ ਸਬਜ਼ੀ ਵਾਲੇ ਦੀ ਟੋਕਰੀ ਨੂੰ ਲੱਤ ਮਾਰਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ। ਇਸ ਵੀਡੀਓ ਵਿਚ ਇਕ ਪੁਲਿਸ ਅਧਿਕਾਰੀ ਗੱਡੀ ਵਿਚ ਉਤਰਦਿਆਂ ਹੀ ਇਕ ਗਲੀ ਵਿਚ ਰੇਹੜੀ ਵਾਲੇ ਦੀ ਸਬਜ਼ੀ ਦੀ ਟੋਕਰੀ 'ਤੇ ਲੱਤ ਮਾਰਦਾ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਰੌਲਾ ਪੈ ਗਿਆ ਅਤੇ ਦੋਸ਼ੀ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓ ਵਿਚ ਫਗਵਾੜਾ ਦੇ ਐਸਐਚਓ ਨਵਦੀਪ ਸਿੰਘ ਇਕ ਸਬਜ਼ੀ ਵੇਚਣ ਵਾਲੇ ਦੀ ਸਬਜ਼ੀ ਦੀ ਟੋਕਰੀ 'ਤੇ ਲੱਤੇ ਮਾਰਦੇ ਦਿਖਾਈ ਦਿੱਤੇ, ਜਿਸ ਕਾਰਨ ਪੁਲਿਸ ਅਧਿਕਾਰੀ ਸਿੰਘ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਹੋਏ।
Published by:Ashish Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।