ਚੰਡੀਗੜ੍ਹ/ਸੰਗਰੂਰ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸੰਗਰੂਰ (Sangrur) ਰਿਹਾਇਸ਼ ਵਿਖੇ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਬੁੱਧਵਾਰ ਪੁਲਿਸ ਨਾਲ ਫਿਰ ਝੜਪ ਹੋ ਗਈ। ਇਸ ਦੌਰਾਨ ਪੁਲਿਸ ਨੇ ਅਧਿਆਪਕਾਂ ਦੀ ਖੂਬ ਖਿੱਚ-ਧੂਹ ਕੀਤੀ।
ਦੱਸ ਦੇਈਏ ਕਿ ਬੀਤੇ ਦਿਨ ਵੀ ਪੁਲਿਸ ਤੇ ਅਧਿਆਪਕਾਂ ਵਿਚਕਾਰ ਝੜਪ ਹੋਈ ਸੀ। ਇਹ ਬੀਐਡ-ਟੈਟ ਪਾਸ ਬੇਰੁਜ਼ਗਾਰ ਅਧਿਆਪਕ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।
ਅੱਜ ਜਦੋਂ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡਿੰਗ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਸਨ, ਤਾਂ ਪੁਲਿਸ ਮੁਲਾਜ਼ਮਾਂ ਨੇ ਲਾਠੀਆਂ ਨਾਲ ਵੀ ਰੋਕਿਆ। ਪੁਲਿਸ ਵੱਲੋਂ ਮੁੰਡਿਆਂ-ਕੁੜੀਆਂ ਦੀ ਜੰਮ ਕੇ ਖਿੱਚ ਧੂਹ ਕੀਤੀ ਗਈ।
ਇਸ ਝੜਪ ਦੌਰਾਨ ਅਤੇ ਭਖਵੀਂ ਗਰਮੀ ਵਿੱਚ ਇੱਕ ਬੇਰੁਜ਼ਗਾਰ ਅਧਿਆਪਕ ਦੇ ਬੇਹੋਸ਼ ਹੋਣ ਦੀ ਵੀ ਸੂਚਨਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Punjab Congress, Punjab government, Shiromani Akali Dal, Teachers