ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਕੌਮੀ ਇੰਨਸਾਫ਼ ਮੋਰਚੇ ਦੇ ਪਹਿਲਾ 31 ਮੈਂਬਰੀ ਜਥਾ ਵਲੋਂ ਸੋਮਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਕੂਚ ਕੀਤਾ ਗਿਆ, ਪਰੰਤੂ ਰਸਤੇ ਵਿੱਚ ਹੀ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ। ਪੁਲਿਸ ਨੇ ਕੌਮੀ ਇਨਸਾਫ਼ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਭਾਈ ਹਵਾਰਾ ਦੇ ਵਕੀਲ ਦਿਲਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੋਰਚੇ ਦੇ 31 ਮੈਂਬਰਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿਰੁੱਧ ਘਾਰਾ 107 ਅਤੇ 157 ਦਾ ਕੇਸ ਦਰਜ ਕੀਤਾ ਗਿਆ ਹੈ। ਜਦਕਿ ਧਾਰਾ 144 ਦੀ ਉਲੰਘਣਾ ਕਰਨ ਦੇਣ ਲਈ ਕਿਸੇ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਗਿਆ।
ਹਿਰਾਸਤ ਉਪਰੰਤ ਕੀਤਾ ਰਿਹਾਅ
ਕੌਮੀ ਇਨਸਾਫ਼ ਮੋਰਚਾ ਨੇ ਦੱਸਿਆ ਕਿ ਚੰਡੀਗੜ੍ਹ ਪੁਲਿਸ ਨੇ ਜਿਹੜੇ ਜਥੇ ਦੇ ਮੈਂਬਰਾਂ ਨੂੰ ਹਿਰਾਸਤ 'ਚ ਲਿਆ ਸੀ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ ਹੈ। ਗ੍ਰਿਫਤਾਰੀ ਨਹੀਂ ਪਾਈ ਗਈ, ਜਦੋਂ ਕੇ ਜਥੇ ਦੇ ਮੈਂਬਰਾਂ ਵੱਲੋਂ ਇਨਕਾਰ ਕੀਤਾ ਗਿਆ ਸੀ ਅਤੇ ਗ੍ਰਿਫਤਾਰ ਕਰਨ ਦੀ ਸ਼ਰਤ ਰੱਖੀ ਗਈ ਸੀ।
ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੋਹਾਲੀ ਚੰਡੀਗੜ੍ਹ ਸਰਹੱਦ 'ਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਧਰਨਾ ਲਗਾਇਆ ਹੋਇਆ ਹੈ ਅਤੇ ਅੱਜ ਪਹਿਲਾ ਜਥਾ ਮੁੱਖ ਮੰਤਰੀ ਦੀ ਕੋਠੀ ਵੱਲ ਰਵਾਨਾ ਕੀਤਾ ਗਿਆ। ਹਿਰਾਸਤ ਮੌਕੇ ਸਿੱਖ ਆਗੂਆਂ ਦਾ ਕਹਿਣਾ ਸੀ ਕਿ ਜਿੰਨਾ ਚਿਰ ਇਨਸਾਫ਼ ਨਹੀਂ ਮਿਲੇਗਾ ਓਨਾ ਚਿਰ ਇਹ ਮੋਰਚਾ ਚੱਲਦਾ ਰਹੇਗਾ।
'ਬੰਦੀ ਸਿੰਘਾਂ ਦੀ ਰਿਹਾਈ 'ਤੇ ਫੈਸਲਾ ਕੇਂਦਰ ਦਾ'
ਉਧਰ, ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਬੰਦੀ ਸਿੱਖਾਂ ਬਾਰੇ ਪੰਜਾਬ ਸਰਕਾਰ ਦਾ ਸਟੈਂਡ ਸਪੱਸ਼ਟ ਹੈ। ਉਨ੍ਹਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਫੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Punjab Police, Shiromani Akali Dal, Sikh News