Home /News /punjab /

CM ਮਾਨ ਨੇ 855 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵੀਂ ਭਰਤੀ ਲਈ ਸਿਖਲਾਈ ਸਮੇਂ 'ਚ ਕਟੌਤੀ ਦਾ ਐਲਾਨ

CM ਮਾਨ ਨੇ 855 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ, ਨਵੀਂ ਭਰਤੀ ਲਈ ਸਿਖਲਾਈ ਸਮੇਂ 'ਚ ਕਟੌਤੀ ਦਾ ਐਲਾਨ

Youtube Video

CM Mann appointment letters to 855 Patwaris: ਮਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ (Patwari) ਦੀ ਸਿਖਲਾਈ ਦਾ ਸਮਾਂ ਘਟਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਮੁੱਖ ਮੰਤਰੀ ਨੇ ਮਿਉਂਸਪਲ ਭਵਨ ਵਿਖੇ 855 ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਜ਼ਿਲ੍ਹੇ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: CM Mann appointment letters to 855 Patwaris: ਮਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਅੱਜ ਨਵੇਂ ਭਰਤੀ ਹੋਏ ਪਟਵਾਰੀਆਂ (Patwari) ਦੀ ਸਿਖਲਾਈ ਦਾ ਸਮਾਂ ਘਟਾਉਣ ਦਾ ਐਲਾਨ ਕੀਤਾ ਹੈ। ਇੱਥੇ ਮਿਉਂਸਪਲ ਭਵਨ ਵਿਖੇ 855 ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਜ਼ਿਲ੍ਹੇ ਦੀ ਅਲਾਟਮੈਂਟ ਦੇ ਪੱਤਰ ਵੰਡਣ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦਾ ਸਮਾਂ ਘੱਟਣ ਨਾਲ ਫੀਲਡ ਵਿੱਚ ਪਟਵਾਰੀਆਂ ਦੀ ਕਾਰਜਕੁਸ਼ਲਤਾ ਵਧੇਗੀ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

    ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਆਪਣਾ ਕੰਮ ਇਮਾਨਦਾਰੀ ਅਤੇ ਲਗਨ ਨਾਲ ਕਰਨ ਲਈ ਪ੍ਰੇਰਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ (ਪਟਵਾਰੀਆਂ) ਆਪਣੀ ਕਲਮ ਦੀ ਵਰਤੋਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਲਈ ਕਰਨ। ਉਨ੍ਹਾਂ ਕਿਹਾ ਕਿ ਪਟਵਾਰੀ ਆਪਣੀ ਸੇਵਾ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਟਵਾਰੀ ਪੂਰੀ ਤਰ੍ਹਾਂ ਪੇਸ਼ੇਵਰ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਜ਼ਮੀਨ ਨਾਲ ਜੁੜੇ ਰਹਿਣ।

    ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਖ਼ਤ ਮਿਹਨਤ, ਦ੍ਰਿੜ ਇਰਾਦੇ ਅਤੇ ਲਗਨ ਸਦਕਾ ਹੀ ਉਹ ਇਸ ਚੋਣ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਮਿਹਨਤੀ ਨੌਜਵਾਨ ਇਸ ਅਹੁਦੇ ਦੇ ਹੱਕਦਾਰ ਹਨ ਕਿਉਂਕਿ ਉਹ ਕਾਫੀ ਮੁਕਾਬਲੇ ਤੋਂ ਬਾਅਦ ਮੈਰਿਟ ਵਿੱਚ ਆਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਹੋਰ ਭਰਤੀਆਂ ਪਾਰਦਰਸ਼ੀ ਢੰਗ ਨਾਲ ਚੱਲ ਰਹੀਆਂ ਹਨ ਅਤੇ ਜਲਦੀ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ।

    ਪਿਛਲੀਆਂ ਸਰਕਾਰਾਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਅੰਤ ਵਿੱਚ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਆਪਣੇ ਮੁੱਢਲੇ ਦਿਨਾਂ ਵਿੱਚ ਲੋਕਾਂ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਆਪਣੇ ਥੋੜ੍ਹੇ ਦਿਨਾਂ ਵਿੱਚ ਏਨਾ ਕੰਮ ਕਰ ਦਿੱਤਾ ਹੈ, ਜੋ ਪਿਛਲੇ 75 ਸਾਲਾਂ ਵਿੱਚ ਨਹੀਂ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਲਗਨ ਅਤੇ ਮਿਸ਼ਨਰੀ ਜੋਸ਼ ਨਾਲ ਆਪਣਾ ਕੰਮ ਜਾਰੀ ਰੱਖਣਗੇ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਅਗਾਂਹਵਧੂ ਨੀਤੀਆਂ ਤੋਂ ਲੋਕ ਉਤਸ਼ਾਹਿਤ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਕਿਉਂਕਿ ਹਰ ਰੋਜ਼ ਯੋਗ ਲੋਕਾਂ ਨੂੰ ਨੌਕਰੀਆਂ ਦੇ ਮੌਕੇ ਮਿਲ ਰਹੇ ਹਨ ਅਤੇ ਭ੍ਰਿਸ਼ਟਾਚਾਰੀਆਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।

    ਆਪਣੇ ਸੰਬੋਧਨ ਵਿੱਚ ਮਾਲ ਮੰਤਰੀ ਬ੍ਰਹਮ ਸ਼ੰਕਰ ਸ਼ਰਮਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਪਟਵਾਰੀਆਂ ਨੂੰ ਉਨ੍ਹਾਂ ਦੇ ਵਿਭਾਗ ਵਿੱਚ ਨਿਯੁਕਤੀ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ।

    ਇਸ ਮੌਕੇ ਵਿੱਤ ਕਮਿਸ਼ਨਰ ਮਾਲ ਅਨੁਰਾਗ ਅਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਿਸ਼ੇਸ਼ ਸਕੱਤਰ ਕੈਪਟਨ ਕਰਨੈਲ ਸਿੰਘ ਹਾਜ਼ਰ ਸਨ।
    Published by:Krishan Sharma
    First published:

    Tags: AAP Punjab, Bhagwant Mann, Patwari, Punjab government

    ਅਗਲੀ ਖਬਰ