Home /News /punjab /

Punjab Vidhan Sabha Session: ਮੁੱਖ ਮੰਤਰੀ ਮਾਨ ਵੱਲੋਂ ਗੰਨੇ ਦੇ ਮੁੱਲ 'ਚ 20 ਰੁਪਏ ਪ੍ਰਤੀ ਕੁਇੰਟਲ ਵਾਧਾ

Punjab Vidhan Sabha Session: ਮੁੱਖ ਮੰਤਰੀ ਮਾਨ ਵੱਲੋਂ ਗੰਨੇ ਦੇ ਮੁੱਲ 'ਚ 20 ਰੁਪਏ ਪ੍ਰਤੀ ਕੁਇੰਟਲ ਵਾਧਾ

Punjab Vidhan Sabha Session: ਮੁੱਖ ਮੰਤਰੀ ਮਾਨ ਵੱਲੋਂ ਗੰਨੇ ਦੇ ਮੁੱਲ 'ਚ 20 ਰੁਪਏ ਪ੍ਰਤੀ ਕੁਇੰਟਲ ਵਾਧਾ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਿਹੜੀਆਂ ਪ੍ਰਾਈਵੇਟ ਮਿੱਲਾਂ ਨੇ ਗੰਨਾ ਕਿਸਾਨਾਂ ਦੇ ਪੈਸੇ ਨਹੀਂ ਦਿੱਤੇ ਹਨ ਅਤੇ ਵਿਦੇਸ਼ ਭੱਜ ਗਏ ਹਨ, ਉਨ੍ਹਾਂ ਦੀਆਂ ਜਾਇਦਾਦਾਂ ਸੀਲ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਵੇਚ ਕੇ ਕਿਸਾਨਾਂ ਦੇ ਪੈਸੇ ਦਿੱਤੇ ਜਾਣਗੇ।

 • Share this:

  Punjab Vidhan Sabha Session: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਂਗਸਟਰ ਦੀਪਕ ਟੀਨੂੰ ਦੇ ਮੁੱਦੇ ਨਾਲ ਹੰਗਾਮੇ ਭਰਪੂਰ ਸੈਸ਼ਨ ਦੇ ਆਖਰੀ ਦਿਨ ਸ਼ਾਮ ਸਮੇਂ ਕਿਸਾਨਾਂ ਲਈ ਵੀ ਵੱਡਾ ਐਲਾਨ ਕੀਤਾ ਗਿਆ। ਮੁੱਖ ਮੰਤਰੀ ਨੇ ਗੰਨਾ ਕਿਸਾਨਾਂ ਲਈ ਗੰਨੇ ਦੀ ਫਸਲ ਦੇ ਮੁੱਲ ਵਿੱਚ 20 ਰੁਪਏ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਗੰਨੇ ਦੀ ਕੀਮਤ 360 ਰੁਪਏ ਤੋਂ ਵੱਧ 3ਕੇ ਪ੍ਰਤੀ ਕੁਇੰਟਲ 380 ਰੁਪਏ ਹੋ ਜਾਵੇਗੀ।

  ਗੰਨੇ ਦੀ ਫਸਲ 'ਤੇ ਵਾਧੇ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੰਨੇ ਦਾ ਪੂਰਾ ਪੈਸਾ ਗੰਨਾ ਮਿਲਾਂ ਨੂੰ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੰਨੇ ਦਾ ਮੁੱਲ ਵਿੱਚ ਅੱਜ 20 ਰੁਪਏ ਦਾ ਵਾਧਾ ਕਰ ਰਹੇ ਹਨ, ਜਿਸ ਨਾਲ ਹੁਣ ਗੰਨੇ ਦਾ ਮੁੱਲ 360 ਰੁਪਏ ਤੋਂ 380 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ 'ਤੇ ਲਗਗ 200 ਕਰੋੜ ਰੁਪਏ ਦਾ ਹੋਰ ਬੋਝ ਪਵੇਗਾ।

  ਭਗਵੰਤ ਮਾਨ ਨੇ ਕਿਹਾ, “ਸੂਬੇ ਵਿਚ ਕਿਸਾਨ ਗੰਨੇ ਦੀ ਖੇਤੀ ਤਾਂ ਕਰਨੀ ਚਾਹੁੰਦੇ ਹਨ ਪਰ ਪਿਛਲੇ ਸਮੇਂ ਵਿਚ ਢੁਕਵਾਂ ਮੁੱਲ ਨਾ ਮਿਲਣ ਅਤੇ ਫਸਲ ਦੀ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਕਿਸਾਨਾਂ ਨੇ ਗੰਨੇ ਦੀ ਕਾਸ਼ਤ ਤੋਂ ਮੂੰਹ ਮੋੜ ਲਿਆ ਸੀ। ਇਸ ਵੇਲੇ ਪੰਜਾਬ ਵਿਚ 1.25 ਲੱਖ ਹੈਕਟੇਅਰ ਰਕਬੇ ਵਿਚ ਹੀ ਗੰਨੇ ਦੀ ਕਾਸ਼ਤ ਹੁੰਦੀ ਹੈ ਜਦਕਿ ਸੂਬੇ ਦੀਆਂ ਖੰਡ ਮਿੱਲਾਂ ਦੀ ਕੁੱਲ ਸਮਰੱਥਾ 2.50 ਲੱਖ ਹੈਕਟੇਅਰ ਰਕਬੇ ਦੇ ਗੰਨੇ ਦੀ ਪਿੜਾਈ ਕਰਨ ਦੀ ਹੈ। ਇਸ ਕਰਕੇ ਮੈਂ ਗੰਨਾ ਉਤਪਾਦਕਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਗੰਨੇ ਦਾ ਭਾਅ ਵਧਾਉਣ ਦਾ ਐਲਾਨ ਕਰਦਾ ਹਾਂ।”

  ਕਿਸਾਨਾਂ ਦੀ ਗੰਨੇ ਦੀ ਅਦਾਇਗੀ ਬਾਰੇ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਕਿਸਾਨਾਂ ਦਾ ਸਮੁੱਚਾ ਬਕਾਇਆ ਅਦਾ ਕਰ ਦਿੱਤਾ ਹੈ ਅਤੇ ਇਕ-ਦੋ ਪ੍ਰਾਈਵੇਟ ਖੰਡ ਮਿੱਲਾਂ ਨੇ ਅਜੇ ਤੱਕ ਕਿਸਾਨਾਂ ਦੀ ਅਦਾਇਗੀ ਦਾ ਭੁਗਤਾਨ ਨਹੀਂ ਕੀਤਾ ਸਗੋਂ ਇਹਨਾਂ ਮਿੱਲਾਂ ਦੇ ਮਾਲਕ ਕਿਸਾਨਾਂ ਦੇ ਹਿੱਤਾਂ ਦੀ ਸਾਰ ਲੈਣ ਦੀ ਬਜਾਏ ਵਿਦੇਸ਼ ਭੱਜ ਗਏ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਨ੍ਹਾਂ ਮਿੱਲਾਂ ਦੀ ਜਾਇਦਾਦ ਜ਼ਬਤ ਕਰਕੇ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਕਰਨ ਦੀ ਕਾਰਵਾਈ ਪਹਿਲਾਂ ਹੀ ਆਰੰਭੀ ਹੋਈ ਹੈ।

  Published by:Krishan Sharma
  First published:

  Tags: AAP Punjab, Agriculture, Bhagwant Mann, Kisan, Punjab farmers, Sugar