Home /News /punjab /

ਮੁੱਖ ਮੰਤਰੀ ਵੱਲੋਂ ਬਹਿਬਲ ਕਲਾਂ ਗੋਲੀਕਾਂਡ 'ਚ ਦਾਇਰ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

ਮੁੱਖ ਮੰਤਰੀ ਵੱਲੋਂ ਬਹਿਬਲ ਕਲਾਂ ਗੋਲੀਕਾਂਡ 'ਚ ਦਾਇਰ ਪਟੀਸ਼ਨਾਂ ਨੂੰ ਖਾਰਜ ਕਰਨ ਦੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾ

file photo

file photo

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ਵਿੱਚ ਬੇਕਸੂਰ ਲੋਕਾਂ 'ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਵਿਰੋਧੀਆਂ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ 'ਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Behbal Kalan Golikand: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਐਫ.ਆਈ.ਆਰ. ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਵੱਲੋਂ ਆਈਆਰ ਨੂੰ ਰੱਦ ਕਰਨ ਅਤੇ ਕੀਤੀ ਗਈ ਜਾਂਚ ਸਬੰਧੀ ਦਾਇਰ ਵੱਖਰੀਆਂ ਪਟੀਸ਼ਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨੇ ਬਹਿਬਲ ਕਲਾਂ ਵਿੱਚ ਬੇਕਸੂਰ ਲੋਕਾਂ 'ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਨ ਦਾ ਰਾਹ ਪੱਧਰਾ ਕਰ ਦਿੱਤਾ ਹੈ। ਵਿਰੋਧੀਆਂ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ 'ਚ ਦੋਸ਼ੀਆਂ ਨੂੰ ਬਚਾਉਣ ਲਈ ਅਕਾਲੀ ਅਤੇ ਭਾਜਪਾ ਦੀ ਆਪਸੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਜਦੋਂ ਅਕਾਲੀ ਸਰਕਾਰ ਵੇਲੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਫਿਰ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ ਤਾਂ ਕਾਂਗਰਸ ਨੇ ਇਸ ਗੁਨਾਹ ਦੇ ਦੋਸ਼ੀਆਂ ਨੂੰ ਬਚਾਉਣ ਲਈ ਠੋਸ ਵਕਾਲਤ ਨਾ ਕਰਕੇ ਕੋਟਕਪੂਰਾ 'ਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਕੰਮ ਕੀਤਾ

    ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਸਿੱਟੇ ਵਜੋਂ ਹਾਈ ਕੋਰਟ ਵੱਲੋਂ ਇਸ ਕੇਸ ਵਿੱਚ ਸਿਆਸੀ ਆਗੂਆਂ ਅਤੇ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਪੇਸ਼ ਕੀਤੇ ਚਲਾਨ ਰੱਦ ਕਰ ਦਿੱਤੇ ਗਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਕਾਲੀ-ਕਾਂਗਰਸ ਗਠਜੋੜ ਜੋ ਹੁਣ ਤੱਕ ਦੋਸ਼ੀਆਂ ਨੂੰ ਬਚਾਉਣ ਲਈ ਢਾਲ ਸੀ, ‘ਆਪ’ ਦੀ ਸਰਕਾਰ ਆਉਣ ਤੋਂ ਬਾਅਦ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 'ਆਪ' ਸਰਕਾਰ ਦੀ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਉਣ ਦੀ ਦ੍ਰਿੜ ਵਚਨਬੱਧਤਾ ਦਾ ਨਤੀਜਾ ਹੈ ਕਿਉਂਕਿ ਸੂਬਾ ਸਰਕਾਰ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਦਾ ਜ਼ੋਰਦਾਰ ਬਚਾਅ ਕੀਤਾ ਹੈ, ਜਦਕਿ ਕਾਂਗਰਸ ਸਰਕਾਰ ਕੋਟਕਪੂਰਾ ਬੇਅਦਬੀ ਕਾਂਡ ਦੀ ਜਾਂਚ ਦੀ ਵਕਾਲਤ ਕਰਨ 'ਚ ਅਸਫਲ ਰਹੀ ਹੈ।

    ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਵੱਲੋਂ ਹੇਠਲੀ ਅਦਾਲਤ ਵਿੱਚ ਪੇਸ਼ ਕੀਤੇ ਚਲਾਨਾਂ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨਾਂ ਦੇ ਇੱਕ ਸਮੂਹ ਨੂੰ ਖਾਰਜ ਕਰ ਦਿੱਤਾ ਹੈ। ਐਡਵੋਕੇਟ ਜਨਰਲ (ਏਜੀ) ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਅਦਾਲਤ ਨੇ ਕਿਹਾ ਕਿ ਸਖ਼ਤ ਸ਼ੱਕ ਦੇ ਆਧਾਰ 'ਤੇ ਵੀ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਅਦਾਲਤ ਨੇ ਪੁਲਿਸ ਦੇ ਇੰਸਪੈਕਟਰ ਜਨਰਲ ਨੌਨਿਹਾਲ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੂੰ ਧਾਰਾ 173 ਦੇ ਤਹਿਤ ਅਗਲੀ ਜਾਂਚ ਕਰਨ ਅਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਤਹਿਤ ਪੀ.ਸੀ. ਨੂੰ ਆਪਣੀ ਰਿਪੋਰਟ ਹੇਠਲੀ ਅਦਾਲਤ ਅੱਗੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
    Published by:Krishan Sharma
    First published:

    Tags: AAP Punjab, Bhagwant Mann

    ਅਗਲੀ ਖਬਰ