Home /News /punjab /

ਪੁਰਾਣੇ ਸ਼ਾਸਕਾਂ ਦੇ ਲਾਲਚ ਕਾਰਨ ਪਛੜਿਆ ਪਟਿਆਲਾ; CM ਮਾਨ ਨੇ 167 ਕਰੋੜੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੁਰਾਣੇ ਸ਼ਾਸਕਾਂ ਦੇ ਲਾਲਚ ਕਾਰਨ ਪਛੜਿਆ ਪਟਿਆਲਾ; CM ਮਾਨ ਨੇ 167 ਕਰੋੜੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੁਰਾਣੇ ਸ਼ਾਸਕਾਂ ਦੇ ਲਾਲਚ ਕਾਰਨ ਪਛੜਿਆ ਪਟਿਆਲਾ; CM ਮਾਨ ਨੇ 167 ਕਰੋੜੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਕਿਹਾ ਕਿ ਬੱਸ ਅੱਡੇ ਦਾ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਅੱਡੇ ਵਿੱਚ ਲਿਫਟ ਤੇ ਰੈਂਪ ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਅੱਡੇ ਤੋਂ 1500 ਬੱਸਾਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਪੱਧਰ ਉਤੇ ਸਹੂਲਤ ਮਿਲੇਗੀ।

  • Share this:

ਪਟਿਆਲਾ: ਪੁਰਾਣੇ ਸ਼ਾਸਕਾਂ ਦੇ ਸਵਾਰਥਾਂ ਅਤੇ ਲਾਲਚ ਕਾਰਨ ਪਟਿਆਲਾ ਦੇ ਸੱਤਾ ਦਾ ਕੇਂਦਰ ਹੋਣ ਦੇ ਬਾਵਜੂਦ ਵਿਕਾਸ ਪੱਖੋਂ ਪਛੜਨ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਨ੍ਹਾਂ ਸ਼ਾਸਕਾਂ ਨੇ ਸ਼ਹਿਰ ਦੀ ਮਾੜੀ ਹਾਲਤ ਨੂੰ ਸੁਧਾਰਨ ਦੀ ਥਾਂ ਆਪਣੇ ਨਿੱਜੀ ਮਹਿਲਾਂ ਨੂੰ ਸ਼ਿੰਗਾਰਨ ਉਤੇ ਵੱਧ ਧਿਆਨ ਦਿੱਤਾ।

ਸ਼ਹਿਰ ਦੇ ਵਿਕਾਸ ਸਬੰਧੀ 167 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਸ਼ਹਿਰ ਦੇ ਵਿਕਾਸ ਲਈ 167 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਸੱਤਾ ਦੇ ‘ਮਹਾਰਾਜਿਆਂ’ ਨੇ ਸ਼ਹਿਰ ਨਾਲੋਂ ਆਪਣੇ ਵਿਕਾਸ ਵੱਲ ਵੱਧ ਧਿਆਨ ਦਿੱਤਾ। ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਨੂੰ ‘ਬਾਗ਼ਾਂ ਦੇ ਸ਼ਹਿਰ’ ਵਜੋਂ ਜਾਣਿਆ ਜਾਂਦਾ ਹੈ ਪਰ ਸੱਤਾਧਾਰੀਆਂ ਦੇ ਉਦਾਸੀਨ ਰਵੱਈਏ ਕਾਰਨ ਪਿਛਲੇ ਕੁੱਝ ਸਾਲਾਂ ਵਿੱਚ ਸ਼ਹਿਰ ਨੇ ਆਪਣੀ ਦਿੱਖ ਗਵਾ ਦਿੱਤੀ ਹੈ। ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪਟਿਆਲਾ ਨਾਲ ਸਬੰਧਤ ਰਹੇ ਪੰਜਾਬ ਦੇ ਸ਼ਾਸਕਾਂ ਦਾ ਸ਼ਹਿਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਰਿਹਾ। ਮਾਨ ਨੇ ਕਿਹਾ ਕਿ ਸ਼ਹਿਰ ਵਿੱਚ ਬਣ ਰਹੇ ਅਤਿ-ਆਧੁਨਿਕ ਬੱਸ ਅੱਡੇ ਦਾ ਕੰਮ ਪਹਿਲੀ ਅਪਰੈਲ ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਬੱਸ ਅੱਡੇ ਦਾ ਨਿਰਮਾਣ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ।

ਪਟਿਆਲਾ ਦਾ ਨਵਾਂ ਬੱਸ ਅੱਡਾ ਪਹਿਲੀ ਅਪਰੈਲ ਤੱਕ ਹੋਵੇਗਾ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਬੱਸ ਅੱਡੇ ਦਾ 93 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਅੱਡੇ ਵਿੱਚ ਲਿਫਟ ਤੇ ਰੈਂਪ ਵਰਗੀਆਂ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਅੱਡੇ ਤੋਂ 1500 ਬੱਸਾਂ ਚੱਲਣਗੀਆਂ ਅਤੇ ਲੋਕਾਂ ਨੂੰ ਵੱਡੀ ਪੱਧਰ ਉਤੇ ਸਹੂਲਤ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ 20 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਮਾਡਲ ਟਾਊਨ ਡਰੇਨ ਦੇ ਚੈਨਲਾਈਜੇਸ਼ਨ ਤੇ ਸੁੰਦਰੀਕਰਨ ਦਾ ਪ੍ਰਾਜੈਕਟ 31 ਮਾਰਚ ਤੱਕ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਜਿੰਦਰਾ ਝੀਲ ਨੂੰ ਵਿਸ਼ਵ ਭਰ ਦੇ ਲੋਕਾਂ ਲਈ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮੁਸਾਫਿਰ ਮੈਮੋਰੀਅਲ ਸੈਂਟਰਲ ਸਟੇਟ ਲਾਇਬ੍ਰੇਰੀ ਦੇ ਡਿਜੀਟਲਾਈਜੇਸ਼ਨ ਉਤੇ 8.26 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ।

Published by:Krishan Sharma
First published:

Tags: AAP Punjab, Bhagwant Mann, Patiala, Punjab government