Home /News /punjab /

ਤਜਾਕਿਸਤਾਨ ਨਾਲ ਵਧੀਆ ਤਾਲਮੇਲ ਸਥਾਪਤ ਕਰੇਗੀ ਪੰਜਾਬ ਸਰਕਾਰ, ਸਿੱਖਿਆ, ਸੈਰ ਸਪਾਟਾ ਅਤੇ ਵਪਾਰ 'ਚ ਕਰਾਂਗੇ ਸਹਿਯੋਗ

ਤਜਾਕਿਸਤਾਨ ਨਾਲ ਵਧੀਆ ਤਾਲਮੇਲ ਸਥਾਪਤ ਕਰੇਗੀ ਪੰਜਾਬ ਸਰਕਾਰ, ਸਿੱਖਿਆ, ਸੈਰ ਸਪਾਟਾ ਅਤੇ ਵਪਾਰ 'ਚ ਕਰਾਂਗੇ ਸਹਿਯੋਗ

ਮਾਨ ਨੇ ਪੰਜਾਬ ਅਤੇ ਤਾਜਿਕਸਤਾਨ ਦਰਮਿਆਨ ਲਗਾਤਾਰ ਵਿਦਿਆਰਥੀ ਅਤੇ ਅਧਿਆਪਕਾਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨਾ ਅਤੇ ਅਧਿਆਪਕਾਂ ਨੂੰ ਉੱਚਾ ਚੁੱਕਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਵਿੱਚ ਅਜਿਹੇ ਉਪਰਾਲੇ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਤਾਜਿਕਸਤਾਨ ਨਾਲ ਸਿੱਖਿਆ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਬਿਹਤਰ ਸਹਿਯੋਗ ਦੀ ਵਕਾਲਤ ਕੀਤੀ ਹੈ। ਤਜ਼ਾਕਿਸਤਾਨ ਤੋਂ ਆਏ ਉੱਚ ਪੱਧਰੀ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਇੱਕ ਗਲੋਬਲ ਵਿਲੇਜ ਵਜੋਂ ਉੱਭਰ ਰਿਹਾ ਹੈ, ਜਿਸ ਦੇ ਨਾਲ ਵਿਦਿਆਰਥੀਆਂ ਲਈ ਸਿੱਖਿਆ ਵਿੱਚ ਉਭਰ ਰਹੇ ਰੁਝਾਨਾਂ ਨੂੰ ਪੇਸ਼ ਕਰਨ ਦੀ ਲੋੜ ਹੈ।

  ਮਾਨ ਨੇ ਪੰਜਾਬ ਅਤੇ ਤਾਜਿਕਸਤਾਨ ਦਰਮਿਆਨ ਲਗਾਤਾਰ ਵਿਦਿਆਰਥੀ ਅਤੇ ਅਧਿਆਪਕਾਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨਾ ਅਤੇ ਅਧਿਆਪਕਾਂ ਨੂੰ ਉੱਚਾ ਚੁੱਕਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਵਿੱਚ ਅਜਿਹੇ ਉਪਰਾਲੇ ਅਹਿਮ ਭੂਮਿਕਾ ਨਿਭਾ ਸਕਦੇ ਹਨ।

  ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਤਾਜਿਕਸਤਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਅਦਲਾ-ਬਦਲੀ ਲਈ ਪ੍ਰੋਗਰਾਮ ਸ਼ੁਰੂ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਜਿਸ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੇ ਪੰਜਾਬ ਅਤੇ ਤਾਜਿਕਸਤਾਨ ਦੋਵਾਂ ਦਰਮਿਆਨ ਸੈਰ ਸਪਾਟਾ ਖੇਤਰ ਵਿੱਚ ਆਪਸੀ ਸਹਿਯੋਗ ਦਾ ਪੱਖ ਵੀ ਉਠਾਇਆ ਅਤੇ ਉਨ੍ਹਾਂ ਨੇ ਸੂਬੇ ਵਿੱਚ ਫਰਵਰੀ 2023 ਵਿੱਚ ਹੋਣ ਵਾਲੀ ਇਨਵੈਸਟਮੈਂਟ ਪੰਜਾਬ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਵਫ਼ਦ ਨੂੰ ਸੱਦਾ ਦਿੱਤਾ।

  ਪੰਜਾਬ ਅਤੇ ਤਾਜਿਕਸਤਾਨ ਦਰਮਿਆਨ ਵਪਾਰ ਨੂੰ ਵੱਡੇ ਪੱਧਰ 'ਤੇ ਖੋਲ੍ਹਣ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਆਰਥਿਕ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਲਈ ਵੀ ਬਹੁਤ ਸਹਾਈ ਹੋ ਸਕਦਾ ਹੈ। ਇੱਕ ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਸਮਤੀ ਚੌਲਾਂ ਦੀ ਤਜ਼ਾਕਿਸਤਾਨ ਵਿੱਚ ਬਹੁਤ ਮੰਗ ਹੈ ਅਤੇ ਇਸ ਦੀ ਬਰਾਮਦ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਸੂਬੇ ਦੇ ਕਿਸਾਨਾਂ ਦੀ ਕਿਸਮਤ ਬਦਲ ਸਕਦੀ ਹੈ।

  ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਜ਼ਾਕਿਸਤਾਨ ਨਾਲ ਵਿੱਦਿਅਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਬਿਹਤਰ ਸਬੰਧ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਵਫ਼ਦ ਵਿੱਚ ਇੰਟਰਨੈਸ਼ਨਲ ਯੂਨੀਵਰਸਿਟੀ ਆਫ ਟੂਰਿਜ਼ਮ ਐਂਡ ਐਂਟਰਪ੍ਰੀਨਿਓਰਸ਼ਿਪ, ਤਜ਼ਾਕਿਸਤਾਨ ਤੋਂ ਉਬੈਦੁਲੋ ਅਸੋਰਜ਼ੋਦਾ, ਵਿਦੇਸ਼ ਮਾਮਲਿਆਂ ਦੇ ਵਾਈਸ ਰੈਕਟਰ ਜ਼ਬਾਰੋਵ ਫਤਿਹਉੱਲ੍ਹਾ ਅਮਰੀਵਿਚ, ਅਰਥ ਸ਼ਾਸਤਰੀ ਡਾ: ਉਮਰੋਵ ਖੋਜਾਹਮਦ, ਡੀਨ, ਟੈਕਨੀਕਲ ਯੂਨੀਵਰਸਿਟੀ, ਤਾਜਿਕਸਤਾਨ ਦੇ ਮੁੱਖ ਮੰਤਰੀ ਰੁਸਤਮ ਚੋਲਮਾਤੋਵ ਨੇ ਪੰਜਾਬ ਅਤੇ ਤਾਜਿਕਸਤਾਨ ਦਰਮਿਆਨ ਚੰਗੇ ਸਬੰਧਾਂ ਦਾ ਭਰੋਸਾ ਦਿਵਾਇਆ।

  Published by:Krishan Sharma
  First published:

  Tags: AAP Punjab, Bhagwant Mann, Business, Punjab government