Home /News /punjab /

CM ਮਾਨ 'ਆਪ' ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ, ਜਰਨੈਲ ਸਿੰਘ ਨੇ ਤਿਆਰੀਆਂ ਦਾ ਲਿਆ ਜਾਇਜ਼ਾ

CM ਮਾਨ 'ਆਪ' ਉਮੀਦਵਾਰ ਦੇ ਹੱਕ 'ਚ ਕਰਨਗੇ ਰੋਡ ਸ਼ੋਅ, ਜਰਨੈਲ ਸਿੰਘ ਨੇ ਤਿਆਰੀਆਂ ਦਾ ਲਿਆ ਜਾਇਜ਼ਾ

Sangrur by Eelction: ਸੰਗਰੂਰ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ (Gurmail Singh AAP Canddidate) ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਰੋਡ ਸ਼ੋਅ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (jarnail Singh) ਨੇ ਦਿੱਤੀ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ/ਸੰਗਰੂਰ: Sangrur by Eelction: ਸੰਗਰੂਰ ਜ਼ਿਮਨੀ ਚੋਣ 'ਚ ਪਾਰਟੀ ਉਮੀਦਵਾਰ ਗੁਰਮੇਲ ਸਿੰਘ (Gurmail Singh AAP Canddidate) ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਰੋਡ ਸ਼ੋਅ ਕਰਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ (AAP) ਪੰਜਾਬ ਦੇ ਇੰਚਾਰਜ ਜਰਨੈਲ ਸਿੰਘ (jarnail Singh) ਨੇ ਦਿੱਤੀ।

  ਮੰਗਲਵਾਰ ਨੂੰ ਜਰਨੈਲ ਸਿੰਘ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਵਿਰੋਧੀ ਪਾਰਟੀਆਂ 'ਤੇ ਹਮਲਾ ਬੋਲਦੇ ਹੋਏ ਜਰਨੈਲ ਸਿੰਘ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਡਰੱਗ ਮਾਫੀਆ, ਮਾਈਨਿੰਗ ਮਾਫੀਆ, ਕੇਬਲ ਮਾਫੀਆ ਅਤੇ ਡੀ. ਗੈਂਗਸਟਰਾਂ ਨੂੰ ਸੁਰੱਖਿਆ ਅਤੇ ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ।

  ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਲਗਾਤਾਰ ‘ਆਪ’ ਸਰਕਾਰ ‘ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੇ ਦੋਸ਼ ਲਗਾ ਰਹੀ ਹੈ, ਜਦਕਿ ਇਨ੍ਹਾਂ ਰਵਾਇਤੀ ਪਾਰਟੀਆਂ ਨੇ ਆਪਣੇ ਸ਼ਾਸਨ ਦੌਰਾਨ ਅਪਰਾਧੀਆਂ ਨੂੰ ਤਿਆਰ ਕਰਕੇ ਪਨਾਹ ਦਿੱਤੀ ਹੈ।

  ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ। ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਨੂੰ ਦੇਖਦਿਆਂ ਇਲਾਕੇ ਦੇ ਲੋਕ ਵੱਡੀ ਜਿੱਤ ਹਾਸਲ ਕਰਕੇ ‘ਆਪ’ ਦੇ ਉਮੀਦਵਾਰ ਨੂੰ ਮੁੜ ਸੰਸਦ ਵਿੱਚ ਭੇਜਣਗੇ।
  ਮੁੱਖ ਮੰਤਰੀ ਭਗਵੰਤ ਮਾਨ 2014 ਅਤੇ 2019 ਵਿੱਚ ਦੋ ਵਾਰ ਇਸ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਵਿਧਾਨ ਸਭਾ ਚੋਣਾਂ ਵਿੱਚ ਧੂਰੀ ਤੋਂ ਜਿੱਤ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।
  'ਆਪ' ਉਮੀਦਵਾਰ ਗੁਰਮੇਲ ਸਿੰਘ 'ਤੇ ਭਰੋਸਾ ਪ੍ਰਗਟਾਉਂਦਿਆਂ ਪੰਜਾਬ ਇੰਚਾਰਜ ਨੇ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਗੁਰਮੇਲ ਸਿੰਘ ਗਣਿਤ ਵਿੱਚ ਪੋਸਟ ਗ੍ਰੈਜੂਏਟ ਹੈ ਅਤੇ ਐਮਬੀਏ ਵੀ ਕਰ ਚੁੱਕਾ ਹੈ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਅਤੇ 2018 ਤੱਕ ਵੱਖ-ਵੱਖ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਂਦੇ ਸਨ।
  Published by:Krishan Sharma
  First published:

  Tags: Aam Aadmi Party, Aap jarnail singh, AAP Punjab

  ਅਗਲੀ ਖਬਰ