ਚੰਡੀਗੜ੍ਹ: ਭਾਰਤ ਵਿੱਚ ਹੋ ਰਹੇ ਹਾਕੀ ਵਿਸ਼ਵ ਕੱਪ 2023 ਵਿੱਚ ਮੇਜ਼ਬਾਨ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਆਗਾਜ਼ ਕੀਤਾ ਹੈ। ਭਾਰਤ ਨੇ ਪਹਿਲੇ ਮੈਚ ਵਿੱਚ ਸਪੇਨ ਨੂੰ ਹਰਾ ਕੇ ਸ਼ੁਰੂਆਤ ਕੀਤੀ ਹੈ ਅਤੇ ਹੁਣ ਇੰਗਲੈਂਡ ਨਾਲ ਮੈਚ ਬਰਾਬਰੀ ਉਪਰ ਰਿਹਾ ਹੈ। ਭਾਰਤ ਇਸ ਵਾਰ ਸੋਨ ਤਮਗੇ ਦਾ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬ ਸਰਕਾਰ ਵੱਲੋਂ ਹਾਕੀ ਵਿਸ਼ਵ ਕੱਪ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਪੰਜਾਬ ਦੇ ਹਰ ਖਿਡਾਰੀ ਨੂੰ ਜਿੱਤਣ ਉਪਰ 80 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।
13 ਜਨਵਰੀ ਤੋਂ ਸ਼ੁਰੂ ਹੋਏ ਇਸ ਆਈਐਫਐਚ ਹਾਕੀ ਵਿਸ਼ਵ ਕੱਪ 2023 ਵਿੱਚ ਭਾਰਤੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ, ''ਜੇਕਰ ਭਾਰਤੀ ਹਾਕੀ ਟੀਮ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਦੀ ਹੈ ਤਾਂ ਉਹ ਸਾਡੇ ਹਰ ਖਿਡਾਰੀ ਨੂੰ 80 ਲੱਖ ਰੁਪਏ ਇਨਾਮ ਵੱਜੋਂ ਦੇਣਗੇ।''
ਉਧਰ, ਭਾਰਤੀ ਹਾਕੀ ਟੀਮ ਵੀ ਇਸ ਵਾਰ 48 ਸਾਲ ਪੁਰਾਣੇ ਵਿਸ਼ਵ ਕੱਪ ਸੋਨ ਤਮਗੇ ਦੇ ਸੋਕੇ ਨੂੰ ਖਤਮ ਕਰਨ ਲਈ ਦ੍ਰਿੜ ਨਜ਼ਰ ਆ ਰਹੀ ਹੈ। ਭਾਰਤੀ ਹਾਕੀ ਟੀਮ ਵਿੱਚ 12 ਮੈਂਬਰ 2021 ਟੋਕੀਓ ਓਲੰਪਿਕ ਟੀਮ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਸ਼ਾਮਲ ਹਨ, ਜਿਨ੍ਹਾਂ ਨੇ ਓਲੰਪਿਕ ਵਿੱਚ ਭਾਰਤ ਨੂੰ ਕਾਂਸੀ ਤਮਗਾ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Bhagwant Mann, Hockey, Hockey World Cup, Indian Hockey Team, Punjab government