• Home
 • »
 • News
 • »
 • punjab
 • »
 • CHANDIGARH CM CHANNI EXPRESSES GRIEF OVER THE DEATH OF MOTHER OF PUNJAB KESARI BUREAU CHIEF KS

CM ਚੰਨੀ ਵੱਲੋਂ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਸੁਸ਼ੀਲਾ ਦੇਵੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ।”

 • Share this:
  ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਪੰਜਾਬ ਕੇਸਰੀ ਦੇ ਬਿਊਰੋ ਮੁਖੀ ਅਸ਼ਵਨੀ ਕੁਮਾਰ ਦੀ ਮਾਤਾ ਸ਼੍ਰੀਮਤੀ ਸੁਸ਼ੀਲਾ ਦੇਵੀ (69) ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਅੱਜ ਸਵੇਰੇ ਪੀ.ਜੀ.ਆਈ. ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

  ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਸੁਸ਼ੀਲਾ ਦੇਵੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਆਪਣੇ ਪਰਿਵਾਰ ਲਈ ਪ੍ਰੇਰਨਾ ਦਾ ਸਰੋਤ ਸਨ।”

  ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।
  Published by:Krishan Sharma
  First published: