ਚੰਡੀਗੜ੍ਹ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਸ਼ੁੱਕਰਵਾਰ ਪੂਰਾ 1 ਸਾਲ ਹੋ ਗਿਆ ਹੈ। ਕਿਸਾਨ ਅੰਦੋਲਨ ਦੌਰਾਨ ਹੁਣ ਤੱਕ 700 ਦੇ ਲਗਭਗ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਪਰੰਤੂ ਕਿਸਾਨ ਪੂਰੇ ਸਬਰ, ਸੰਤੋਖ ਅਤੇ ਦ੍ਰਿੜ ਵਿਸ਼ਵਾਸ ਨਾਲ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਰਹੇ ਹਨ, ਡਟੇ ਹੋਏ ਹਨ। ਅੰਦੋਲਨ 'ਤੇ ਇੱਕ ਸਾਲ ਪੂਰਾ ਹੋਣ 'ਤੇ ਆਸ ਪਾਸ ਦੇ ਕਿਸਾਨ ਦਿੱਲੀ ਮੋਰਚੇ 'ਚ ਵੱਡੀ ਗਿਣਤੀ ਪੁੱਜਣੇ ਸ਼ੁਰੂ ਹੋ ਗਏ ਹਨ।
ਕਿਸਾਨਾਂ ਵੱਲੋਂ ਸ਼ਾਂਤਮਈ ਢੰਗ ਨਾਲ ਅਤੇ ਜਿਸ ਜ਼ਜਬੇ ਨਾਲ ਖੇਤੀ ਕਾਨੂੰਨਾਂ ਵਿਰੁੱਧ ਭਾਜਪਾ ਦੀ ਕੇਂਦਰ ਸਰਕਾਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਹੈ, ਉਸ ਨੂੰ ਵੇਖਦਿਆਂ ਇੱਕ ਸਾਲ ਪੂਰਾ ਹੋਣ 'ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਕਿਸਾਨਾਂ ਦੀ ਸ਼ਲਾਘਾ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਾਕਾਇਦਾ ਤੌਰ 'ਤੇ ਟਵੀਟ ਕਰਕੇ ਕਿਸਾਨਾਂ ਦੇ ਅੰਦੋਲਨ ਲਈ ਉਨ੍ਹਾਂ ਨੂੰ ਸਲਾਮ ਕੀਤਾ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਤਹਿਤ ਅੱਜ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ, ਜੋ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸੀ ਦੇ ਐਲਾਨ ਤੋਂ ਬਾਅਦ ਐਮਐਸਪੀ (MSP) ਲਈ ਕੀਤਾ ਜਾਵੇਗਾ। ਮੋਰਚੇ ਨੂੰ ਲੈ ਕੇ ਦਿੱਲੀ ਅਤੇ ਹਰਿਆਣਾ ਪੁਲਿਸ ਪੂਰੀ ਤਰ੍ਹਾਂ ਅਲਰਟ 'ਤੇ ਹੈ।
ਮੁੱਖ ਮੰਤਰੀ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ, ''ਮੈਂ ਸਾਡੇ ਅੰਨ ਦਾਤਿਆਂ ਨੂੰ ਸਲਾਮ ਕਰਦਾ ਹਾਂ, ਜੋ ਉਨ੍ਹਾਂ ਨੇ ਅਦੁੱਤੀ ਜ਼ਜ਼ਬਾ ਵਿਖਾਇਆ ਹੈ ਅਤੇ ਇੱਕ ਸਾਲ ਤੋਂ ਦਿੱਲੀ ਵਿੱਚ ਬੈਠੇ, ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਕਾਲੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਹਨ।
Their non violent struggle is a unique saga of valour, patience and determination not only for repealing the draconian laws but also to uphold the ethos of democracy and human rights.
(2/2)
— Charanjit S Channi (@CHARANJITCHANNI) November 26, 2021
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨਾਂ ਦਾ ਅਹਿੰਸਾ ਭਰਿਆ ਸੰਘਰਸ਼ ਨਾ ਸਿਰਫ਼ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸਗੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਨੂੰ ਕਾਇਮ ਰੱਖਣ ਲਈ ਬਹਾਦਰੀ, ਸਬਰ ਅਤੇ ਦ੍ਰਿੜਤਾ ਦੀ ਅਨੋਖੀ ਮਿਸਾਲ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੌਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਟਵੀਟ ਕਰਦੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਕਿਸਾਨਾਂ ਨੇ ਇਸ ਇਤਿਹਾਸਕ ਅੰਦੋਲਨ ਦੌਰਾਨ ਬਹੁਤ ਕੁੱਝ ਸਹਿਣ ਕੀਤਾ ਹੈ। ਗਰਮੀ, ਸਰਦੀ, ਬਾਰਸ਼, ਤੂਫਾਨ ਵਿਚਕਾਰ ਸਾਜਿਸ਼ਾਂ ਨੂੰ ਵੀ ਝੱਲਿਆ ਹੈ।
आज किसान आंदोलन को पूरा एक साल हो गया है। इस ऐतिहासिक आंदोलन ने गर्मी-सर्दी, बरसात-तूफ़ान के साथ अनेक साज़िशों का भी सामना किया।
देश के किसान ने हम सबको सिखा दिया कि धैर्य के साथ हक़ की लड़ाई कैसे लड़ी जाती है। किसान भाइयों के हौसले, साहस, जज़्बे और बलिदान को मैं सलाम करता हूँ।
— Arvind Kejriwal (@ArvindKejriwal) November 26, 2021
ਕੇਜਰੀਵਾਲ ਨੇ ਕਿਹਾ ਕਿ ਦੇਸ਼ ਕਿਸਾਨਾਂ ਨੇ ਸਾਨੂੰ ਸਬਕ ਸਿਖਾਇਆ ਹੈ ਕਿ ਸਬਰ ਦੇ ਨਾਲ ਹੱਕ ਦੀ ਲੜਾਈ ਕਿਵੇਂ ਲੜੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਭਰਾਵਾਂ ਦੇ ਹੌਸਲੇ, ਜਜ਼ਬੇ ਅਤੇ ਕੁਰਬਾਨੀਆਂ ਨੂੰ ਸਲਾਮ ਕਰਦਾ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Agriculture ordinance, Arvind Kejriwal, Bharti Kisan Union, Charanjit Singh Channi, Farmers Protest, Kisan andolan