• Home
 • »
 • News
 • »
 • punjab
 • »
 • CHANDIGARH CM CHARANJIT SINGH CHANNI ASSURES STRIKING NURSES ORDERS HEALTH OFFICIALS TO SOLVE PROBLEMS WITHIN 10 DAYS KS

CM ਚੰਨੀ ਦਾ ਹੜਤਾਲੀ ਨਰਸਾਂ ਨੂੰ ਭਰੋਸਾ, ਸਿਹਤ ਅਧਿਕਾਰੀਆਂ ਨੂੰ 10 ਦਿਨਾਂ 'ਚ ਸਮੱਸਿਆਵਾਂ ਹੱਲ ਕਰਨ ਲਈ ਹੁਕਮ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਭਰ ਵਿੱਚ ਹੜਤਾਲ ਕਰ ਰਹੀਆਂ ਨਰਸਾਂ ਦੇ ਸਾਰੇ ਬਕਾਇਆ ਮੁੱਦਿਆਂ ਦੇ ਹੱਲ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਗਲਵਾਰ ਨੂੰ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ 10 ਦਿਨਾਂ ਦੇ ਅੰਦਰ-ਅੰਦਰ ਇਨ੍ਹਾਂ ਮੁੱਦਿਆਂ ਨੂੰ ਸਕਾਰਾਤਮਕ ਢੰਗ ਨਾਲ ਹੱਲ ਕਰਨ ਲਈ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।

(file pic-CM ਚਰਨਜੀਤ ਸਿੰਘ ਚੰਨੀ)

 • Share this:
  ਚੰਡੀਗੜ੍ਹ: ਸੂਬੇ ਭਰ ਵਿੱਚ ਹੜਤਾਲ ’ਤੇ ਬੈਠੀਆਂ ਨਰਸਾਂ (Nurses) ਦੇ ਸਾਰੇ ਲੰਬਿਤ ਮਸਲਿਆਂ ਨੂੰ ਹੱਲ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (Charanjit Singh Channi)  ਨੇ ਸੋਮਵਾਰ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਮੁੱਦਿਆਂ ਨੂੰ ਡੂੰਘਾਈ ਨਾਲ ਵਿਚਾਰਦਿਆਂ 10 ਦਿਨਾਂ ਦੇ ਅੰਦਰ-ਅੰਦਰ ਇੰਨ੍ਹਾਂ ਦੇ ਸੰਤੁਸ਼ਟੀਜਨਕ ਸਕਾਰਾਤਮਕ ਹੱਲ ਲਈ ਨਿਰਦੇਸ਼ ਦਿੱਤੇ।

  ਪੰਜਾਬ ਐਂਡ ਯੂ.ਟੀ. ਨਰਸਿੰਗ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਇੱਥੇ ਮੁੱਖ ਮੰਤਰੀ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।

  ਵਫ਼ਦ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਜਲਦ ਹੱਲ ਲਈ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਅੰਦੋਲਨ ਦਾ ਰਾਹ ਛੱਡਣ ਦੀ ਅਪੀਲ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਦੇ ਦਰਵਾਜ਼ੇ ਆਪਸੀ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਸੂਬਾ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਤੰਦਰੁਸਤੀ ਸੂਬਾ ਸਰਕਾਰ ਲਈ ਸਭ ਤੋਂ ਮਹੱਤਵਪੂਰਨ ਹੈ।

  ਨਰਸਾਂ ਦੇ ਵਫ਼ਦ ਜਿਸ ਵਿੱਚ ਪਰਮਜੀਤ ਕੌਰ ਸੰਧੂ, ਮਨਜੀਤ ਕੌਰ ਧਾਲੀਵਾਲ, ਸ਼ਮਿੰਦਰ ਕੌਰ ਘੁੰਮਣ, ਸਤਵੰਤ ਕੌਰ, ਜਸਵਿੰਦਰ ਕੌਰ ਅਤੇ ਦਵਿੰਦਰ ਸੰਧੂ (ਸਾਰੇ ਕਨਵੀਨਰ) ਸ਼ਾਮਲ ਸਨ, ਨੇ ਉਨ੍ਹਾਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਸੁਣਨ ਲਈ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਕੀਤਾ।
  Published by:Krishan Sharma
  First published: