• Home
  • »
  • News
  • »
  • punjab
  • »
  • CHANDIGARH CM CHARANJIT SINGH CHANNI ISSUES CERTIFICATE OF DEBT FORGIVENESS TO SCHEDULED CASTES AND BACKWARD CLASSES OVER RS 62 CRORE KS

CM ਚੰਨੀ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ 62 ਕਰੋੜ ਤੋਂ ਵੱਧ ਦੇ ਕਰਜ਼ਾ ਮਾਫੀ ਦੀ ਸ਼ੁਰੂਆਤ

ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (charanjit singh Channi) ਨੇ ਐਤਵਾਰ ਆਪਣੀ ਰਿਹਾਇਸ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ (Loan Waiver) ਦੇ ਸਰਟੀਫਿਕੇਟ ਵੰਡਣ ਦੀ ਸੁਰੂਆਤ ਕੀਤੀ।

CM ਚਰਨਜੀਤ ਸਿੰਘ ਚੰਨੀ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ੍ਰੇਣੀਆਂ ਦੇ 62 ਕਰੋੜ ਤੋਂ ਵੱਧ ਕੇ ਕਰਜੇ ਮਾਫ।

  • Share this:
    ਮੋਰਿੰਡਾ/ਚੰਡੀਗੜ੍ਹ: ਮੁੱਖ ਮੰਤਰੀ (CM Punjab) ਚਰਨਜੀਤ ਸਿੰਘ ਚੰਨੀ (charanjit singh Channi) ਨੇ ਐਤਵਾਰ ਆਪਣੀ ਰਿਹਾਇਸ ਵਿਖੇ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਭੌ ਵਿਕਾਸ ਵਿੱਤ ਨਿਗਮ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ (Loan Waiver) ਦੇ ਸਰਟੀਫਿਕੇਟ ਵੰਡਣ ਦੀ ਸੁਰੂਆਤ ਕੀਤੀ।

    ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਰੇ ਸੂਬੇ ਦੇ ਲਾਭਪਾਤਰੀਆਂ ਨੂੰ ਵਿਸ਼ੇਸ਼ ਸਮਾਗਮਾਂ ਦੌਰਾਨ ਮੰਤਰੀਆਂ ਅਤੇ ਸਬੰਧਤ ਐਮਐਲਏ ਵੱਲੋਂ ਇਹ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਦੇ 41.48 ਕਰੋੜ ਰੁਪਏ ਦੇ ਕਰਜੇ ਅਤੇ ਪੱਛੜੀਆਂ ਸ੍ਰੇਣੀਆਂ ਦੇ 20.98 ਕਰੋੜ ਰੁਪਏ ਦੇ ਕਰਜੇ ਮਾਫੀ ਦੇ ਸਰਟੀਫਿਕੇਟ ਵੰਡੇ ਜਾ ਰਹੇ ਹਨ।

    ਚੰਨੀ ਨੇ ਅੱਗੇ ਦੱਸਿਆ ਕਿ ਗਰੀਬ ਲੋਕਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਵੱਲੋਂ ਲੋੜਵੰਦ ਲੋਕਾਂ ਨੂੰ ਕਰਜੇ ਮੁੱਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਕਈ ਲੋੜਵੰਦ ਪਰਿਵਾਰ ਇਨਾਂ ਕਰਜਿਆਂ ਨੂੰ ਵਾਪਿਸ ਮੋੜਨ ਵਿਚ ਅਸਮਰਥ ਹਨ ਜਿਸ ਲਈ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਨੂੰ ਦੇਖਦੇ ਹੋਏ ਕਰਜਾ ਮਾਫੀ ਦਾ ਫੈਸਲਾ ਕੀਤਾ ਗਿਆ।

    ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਕਾਰਪੋਰੇਸਨਾਂ ਵੱਲੋਂ ਸਵੈ-ਰੋਜਗਾਰ ਸਥਾਪਿਤ ਕਰਨ ਲਈ ਬਹੁਤ ਹੀ ਘੱਟ ਵਿਆਜ ਦਰਾਂ ਤੋਂ ਕਰਜੇ ਉਪਲਬਧ ਕਰਵਾਏ ਜਾਂਦੇ ਹਨ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ, ਦਿਵਿਆਂਗ ਵਿਅਕਤੀ, ਆਰਥਿਕ ਤੌਰ ਤੇ ਕਮਜੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀ ਆਪਣੇ ਪੈਰਾਂ ਤੇ ਖੜੇ ਹੋਣ ਸਕਣ।

    ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ, ਪੰਜਾਬ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ ਭਾਗ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਚੰਨੀ ਵਲੋਂ ਅੱਜ ਕਰਜਾ ਮਾਫੀ ਸਕੀਮ ਦੀ ਸੁਰੁਆਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌ ਵਿਕਾਸ ਵਿੱਤ ਨਿਗਮ ਦੇ 26 ਵਿਅਕਤੀਆਂ ਦੇ 50,000 ਰੁਪਏ ਤੱਕ ਦੇ ਕਰਜਾ ਮਾਫੀ ਦੇ ਸਰਟੀਫਿਕੇਟ ਵੰਡੇ ਗਏ ਹਨ, ਜਦਕਿ ਪੱਛੜੀਆਂ ਸ੍ਰੇਣੀਆਂ ਦੇ 11 ਲਾਭਪਾਤਰੀਆਂ ਨੂੰ ਕਰਜਾ ਮਾਫੀ ਦੇ ਸਰਟਫੀਕੇਟ ਜਾਰੀ ਕੀਤੇ ਗਏ ਹਨ।

    ਇਸ ਮੌਕੇ ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀਆਂ ਭੌ ਅਤੇ ਵਿੱਤ ਨਿਗਮ, ਅਵਤਾਰ ਸਿੰਘ ਰਾਏ, ਇੰਫੋਰਸਮੈਂਟ ਅਫਸਰ ਬੈਕਫਿੰਕੋ ਸਤਵਿੰਦਰ ਸਿੰਘ, ਫੀਲਡ ਅਫਸਰ ਅੰਜੂ ਸਰਮਾ, ਸਹਾਇਕ ਜਿਲਾ ਮੈਨੇਜਰ ਬੁੱਧ ਸਿੰਘ ਤੇ ਸੁਖਰਾਮ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
    Published by:Krishan Sharma
    First published: