Home /News /punjab /

CM Mann ਵਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

CM Mann ਵਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

CM Mann ਵਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

CM Mann ਵਲੋਂ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਦੀ ਆੜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸਸੀ) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ (Post Matric Scholarship Scheme) ਦੀ ਆੜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

    ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਕੋਈ ਵੀ ਵਿਦਿਅਕ ਅਦਾਰਾ ਅਜਿਹਾ ਨਾ ਕਰਦਾ ਹੋਵੇ।
    ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮੁੱਦਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਡਿਗਰੀਆਂ ਰੋਕ ਕੇ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

    ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਅਜਿਹੇ ਸ਼ਰਮਨਾਕ ਢੰਗ ਨਾਲ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਹੰਕਾਰੀ ਵਤੀਰਾ ਅਪਣਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਨਹੀਂ ਬੈਠੇਗੀ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ ਤੇ ਪ੍ਰੇਸ਼ਾਨ ਨਹੀਂ ਹੋਣ ਦੇਵੇਗੀ।
    Published by:Tanya Chaudhary
    First published:

    Tags: AAP Punjab, Bhagwant Mann, Education, Punjab

    ਅਗਲੀ ਖਬਰ