ਚੰਡੀਗੜ੍ਹ: Sugar Free Ice Cream: ਪੰਜਾਬ ਸਰਕਾਰ (Punjab government) ਦੇ ਮਿਲਕਫੈਡ (Milkfed) ਦੇ ਮਸ਼ਹੂਰ ਬ੍ਰਾਂਡ ਵੇਰਕਾ (Verka sugar free ice cream) ਵੱਲੋਂ ਸ਼ੂਗਰ ਦੇ ਮਰੀਜ਼ਾਂ ਦੀ ਸਿਹਤ ਅਤੇ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਆਈਸਕ੍ਰੀਮ ਜਾਰੀ ਕੀਤੀ ਗਈ ਹੈ। ਵੇਰਕਾ ਦੀ ਇਸ ਆਈਸਕ੍ਰੀਮ ਨੂੰ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਜਾਰੀ ਕੀਤਾ।
ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਭਾਰੀ ਮੰਗ ਨੂੰ ਵੇਖਦਿਆਂ ਮਿਲਕਫ਼ੈਡ ਦੇ ਕੌਮਾਂਤਰੀ ਪੱਧਰ 'ਤੇ ਮਸ਼ਹੂਰ ਬ੍ਰਾਂਡ ਵੇਰਕਾ ਦੀ ਸ਼ੂਗਰ ਫ੍ਰੀ ਵਨੀਲਾ ਆਈਸਕ੍ਰੀਮ ਨੂੰ ਅੱਜ ਤੋਂ ਬਾਜ਼ਾਰ ਵਿਚ ਵਿਕਰੀ ਲਈ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 80 ਮਿਲੀਲਿਟਰ ਦੇ ਕੱਪ ਦੀ ਕੀਮਤ 20 ਰੁਪਏ ਹੈ।
ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਈਸਕਰੀਮ ਦੀ ਲਾਂਚਿੰਗ ਮੌਕੇ ਜਿੱਥੇ ਵੇਰਕਾ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ, ਉੱਥੇ ਹੀ ਆਸ ਵੀ ਪ੍ਰਗਟਾਈ ਕਿ ਮਿਲਕਫੈਡ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਦਾ ਰਹੇਗਾ ਅਤੇ ਉਪਭੋਗਤਾਵਾਂ ਨੂੰ ਉੱਚ ਕੁਆਲਿਟੀ ਦੇ ਦੁੱਧ ਪਦਾਰਥ ਮੁਹੱਈਆ ਕਰਵਾਉਂਦਾ ਰਹੇਗਾ।
ਜ਼ਿਕਰਯੋਗ ਹੈ ਕਿ ਵੇਰਕਾ ਆਈਸ ਕਰੀਮ ਦੀ ਵਿਕਰੀ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 51 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਸਿਰਫ ਅਪ੍ਰੈਲ ਦੇ ਮਹੀਨੇ ਵਿਚ ਹੀ ਵੇਰਕਾ ਦੀ ਆਈਸ ਕਰੀਮ ਦੀ ਵਿਕਰੀ ਵਿਚ ਅਪ੍ਰੈਲ 2021 ਦੇ ਮੁਕਾਬਲੇ 94 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਹੈ। ਵੇਰਕਾ ਅਧਿਕਾਰੀਆਂ ਨੂੰ ਉਮੀਦ ਹੈ ਕਿ ਮਈ 2022 ਵਿੱਚ ਆਈਸ ਕਰੀਮ ਦੀ ਵਿਕਰੀ ਵਿੱਚ 100 ਪ੍ਰਤੀਸ਼ਤ ਤੋਂ ਵੱਧ ਵਾਧਾ ਹੋਣ ਦੀ ਸੰਭਾਵਨਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Harpal cheema, Ice cream, Punjab government