ਤਰਨਤਾਰਨ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸੇ ਵਿੱਚ 2 ਜਣਿਆਂ ਦੀ ਮੌਤ ਹੋਣ ਦੀ ਸੂਚਨਾ ਹੈ। ਸਕੂਲੀ ਬੱਸ ਅਤੇ ਟਰੱਕ ਦੀ ਟੱਕਰ ਵਿੱਚ ਸਕੂਲੀ ਵਿਦਿਆਰਥੀ ਅਤੇ ਬੱਸ ਚਾਲਕ ਦੀ ਮੌਤ ਹੋ ਗਈ ਹੈ। ਕਈ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹਾਦਸਾ ਪਿੰਡ ਓਸਮਾ ਵਿਖੇ ਵਾਪਰਿਆ, ਜਿਥੇ ਧੁੰਦ ਕਾਰਨ ਟਰੱਕ ਦੀ ਟੱਕਰ ਕਾਰਨ ਸਕੂਲੀ ਬੱਸ ਪਲਟ ਗਈ।
ਟੱਕਰ ਵਿੱਚ 8 ਸਾਲਾ ਮਾਸੂਮ ਬੱਚੀ ਅਤੇ ਡਰਾਈਵਰ ਦੀ ਮੌਤ ਹੋ ਗਈ ਹੈ। ਇਹ ਭਿਆਨਕ ਹਾਦਸਾ ਸਵੇਰ ਸਮੇਂ ਵਾਪਰਿਆ, ਜਦੋਂ ਧੁੰਦ ਛਾਈ ਹੋਈ ਸੀ। ਟੱਕਰ ਕਾਰਨ ਸਕੂਲੀ ਬੱਸ ਪਲਟ ਗਈ, ਜਿਸ ਕਾਰਨ ਸਾਰੇ ਸ਼ੀਸ਼ੇ ਭੰਨੇ ਗਏ। ਬੱਚਿਆਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਈ ਬੱਚਿਆਂ ਦੇ ਡੂੰਘੀਆਂ ਸੱਟਾਂ ਵੀ ਵੱਜੀਆਂ, ਜਿਨ੍ਹਾਂ ਨੂੰ ਲੋਕਾਂ ਨੇ 3 ਐਂਬੂਲੈਂਸਾਂ ਰਾਹੀ ਨਿੱਜੀ ਹਸਪਤਾਲ ਦਾਖਲ ਕਰਵਾਇਆ।
ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਅਰੰਭ ਦਿੱਤੀ ਹੈ, ਪਰੰਤੂ ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਛੇਤੀ ਹੀ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Accident, Punjab Police, Road accident, Tarn taran