• Home
  • »
  • News
  • »
  • punjab
  • »
  • CHANDIGARH CONGRESS CONVOY HEADED FOR LAKHIMPUR UNDER SIDHUS LEADERSHIP SIDHU ON HUNGER STRIKE IF NO ARREST IS TILL TOMORROW KS

ਸਿੱਧੂ ਦੀ ਅਗਵਾਈ ਹੇਠ ਲਖੀਮਪੁਰ ਲਈ ਰਵਾਨਾ ਹੋਇਆ ਕਾਂਗਰਸ ਦਾ ਕਾਫ਼ਿਲਾ, ਸਿੱਧੂ ਬੋਲੇ; ਕੱਲ ਤੱਕ ਨਾ ਹੋਈ ਗ੍ਰਿਫ਼ਤਾਰੀ ਤਾਂ ਭੁੱਖ ਹੜਤਾਲ ਕਰਾਂਗਾ

ਮੋਹਾਲੀ ਦੇ ਏਅਰਪੋਰਟ ਚੌਕ ਤੋਂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉੱਥੇ ਮੌਜੂਦ ਸਨ।

  • Share this:
    ਮੋਹਾਲੀ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ (Lakhimpur Kheri Case) ਵਿੱਚ ਕਿਸਾਨਾਂ ਦੀ ਹੱਤਿਆ ਵਿਰੁੱਧ ਵੀਰਵਾਰ ਨੂੰ ਕਾਂਗਰਸ ਮਾਰਚ ਸ਼ੁਰੂ ਕੀਤਾ ਹੈ। ਉਹ ਕਾਂਗਰਸੀ ਵਰਕਰਾਂ ਨਾਲ ਲਖੀਮਪੁਰ ਖੇੜੀ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ (8 ਅਕਤੂਬਰ) ਤੱਕ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ।

    ਮੋਹਾਲੀ ਦੇ ਏਅਰਪੋਰਟ ਚੌਕ ਤੋਂ ਨਵਜੋਤ ਸਿੰਘ ਸਿੱਧੂ ਦਾ ਕਾਫਲਾ ਵੀਰਵਾਰ ਨੂੰ ਲਖੀਮਪੁਰ ਖੇੜੀ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉੱਥੇ ਮੌਜੂਦ ਸਨ। ਨਵਜੋਤ ਸਿੰਘ ਸਿੱਧੂ ਦੇ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕੁਝ ਵਿਧਾਇਕ ਵੀ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹਨ। ਸਿੱਧੂ ਨੇ ਕਿਹਾ ਹੈ ਕਿ ਜੋ ਵੀ ਹੋਵੇਗਾ, ਉਹ ਫ਼ਰਜ ਦੇ ਮਾਰਗ 'ਤੇ ਡਟੇ ਰਹਿਣਗੇ।


    ਦੱਸ ਦੇਈਏ ਕਿ ਸਿੱਧੂ ਨੇ ਹਾਲ ਹੀ ਵਿੱਚ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਹਾਲਾਂਕਿ ਪਾਰਟੀ ਨੇ ਉਨ੍ਹਾਂ ਨੂੰ ਅਜੇ ਤੱਕ ਸਵੀਕਾਰ ਨਹੀਂ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੇ ਚਿਤਾਵਨੀ ਵੀ ਦਿੱਤੀ ਸੀ ਕਿ ਜੇਕਰ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਨੂੰ ਕਿਸਾਨਾਂ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਕਾਂਗਰਸ ਦੀ ਪੰਜਾਬ ਇਕਾਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੀ ਯਾਤਰਾ ਕਰੇਗੀ।

    ਬੁੱਧਵਾਰ ਨੂੰ ਪਾਰਟੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਲੈਣ ਦੇ ਲਈ ਉੱਤਰ ਪ੍ਰਦੇਸ਼ ਪੁਲਿਸ ਉੱਤੇ ਹਮਲਾ ਕਰਦੇ ਹੋਏ ਸਿੱਧੂ ਨੇ ਪੁਲਿਸ ਉੱਤੇ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰਨ ਦਾ ਵੀ ਦੋਸ਼ ਲਗਾਇਆ। ਸਿੱਧੂ ਨੇ ਬੁੱਧਵਾਰ ਨੂੰ ਟਵੀਟ ਕੀਤਾ ਸੀ, '54 ਘੰਟੇ ਹੋ ਗਏ ਹਨ। ਪ੍ਰਿਯੰਕਾ ਗਾਂਧੀ ਜੀ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। 24 ਘੰਟਿਆਂ ਤੋਂ ਵੱਧ ਸਮੇਂ ਲਈ ਗੈਰ-ਕਨੂੰਨੀ ਨਜ਼ਰਬੰਦੀ ਬੁਨਿਆਦੀ ਅਧਿਕਾਰਾਂ ਦੀ ਸਪੱਸ਼ਟ ਉਲੰਘਣਾ ਹੈ। ਭਾਜਪਾ ਅਤੇ ਉੱਤਰ ਪ੍ਰਦੇਸ਼ ਪੁਲਿਸ, ਤੁਸੀਂ ਸੰਵਿਧਾਨ ਦੀ ਭਾਵਨਾ ਦੀ ਉਲੰਘਣਾ ਕਰ ਰਹੇ ਹੋ, ਸਾਡੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਠੇਸ ਪਹੁੰਚਾ ਰਹੇ ਹੋ।
    Published by:Krishan Sharma
    First published: