Home /News /punjab /

ਦਿੱਲੀ ਵਾਂਗ ਪੰਜਾਬ 'ਚ ਵੀ ਸ਼ਰਾਬ ਨੀਤੀ ਦੀ CBI ਜਾਂਚ ਹੋਵੇ; ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਪੱਤਰ

ਦਿੱਲੀ ਵਾਂਗ ਪੰਜਾਬ 'ਚ ਵੀ ਸ਼ਰਾਬ ਨੀਤੀ ਦੀ CBI ਜਾਂਚ ਹੋਵੇ; ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਪੱਤਰ

Congress Demanding Cbi Investigation in Punjab Liquor Policy: ਪੰਜਾਬ ਕਾਂਗਰਸ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੂਬੇ ਦੇ ਆਬਕਾਰੀ ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਵਿਸ਼ੇਸ਼ ਜਾਂਚ ਚਾਹੁੰਦੀ ਹੈ। ਪੰਜਾਬ ਕਾਂਗਰਸ ਨੇ ਦੋਸ਼ ਲਾਇਆ ਕਿ ਇਹ ਆਬਕਾਰੀ ਨੀਤੀ ਕੁਝ ਚੋਣਵੇਂ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਬਣਾਈ ਗਈ ਹੈ ਜੋ ਸਰਕਾਰ ਦੇ ਕਰੀਬੀ ਹਨ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਕਾਂਗਰਸ (Congress) ਨੇ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੇ ਕੌਮਾਂਤਰੀ ਸਰਹੱਦੀ ਇਲਾਕਿਆਂ ਵਿੱਚ ਸ਼ਰਾਬ ਨੀਤੀ (Punjab Liquor) ਅਤੇ ਕਥਿਤ ਗੈਰ-ਕਾਨੂੰਨੀ ਰੇਤ ਮਾਈਨਿੰਗ (Illegal Mining) ਦੀ ਸੀਬੀਆਈ ਜਾਂਚ (Cbi Investigation) ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੀ ਅਗਵਾਈ ਹੇਠ ਇੱਕ ਵਫ਼ਦ ਵੀਰਵਾਰ ਨੂੰ ਰਾਜਪਾਲ ਬਨਵਾਰੀਲਾਲ ਪੁਰੋਹਿਤ (Punjab Governor Banwari lal Purohit) ਨੂੰ ਮਿਲਿਆ ਅਤੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਮੰਗ ਪੱਤਰ ਸੌਂਪਿਆ। ਇਸ ਕਾਂਗਰਸੀ ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸ਼ਰਾਬ ਨੀਤੀ ਕਾਰਨ ਵੱਡੇ ਪੱਧਰ ’ਤੇ ਗਬਨ ਅਤੇ ਮਾਲੀਆ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਅਸੀਂ ਇਸ ਮਾਮਲੇ ਵਿੱਚ ਤੁਹਾਡੇ ਦਖਲ ਦੀ ਬੇਨਤੀ ਕਰਦੇ ਹਾਂ।

    ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਪੰਜਾਬ ਕਾਂਗਰਸ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੂਬੇ ਦੇ ਆਬਕਾਰੀ ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਸਰਕਾਰ ਦੇ ਕੁਝ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਵਿਸ਼ੇਸ਼ ਜਾਂਚ ਚਾਹੁੰਦੀ ਹੈ। ਪੰਜਾਬ ਕਾਂਗਰਸ ਨੇ ਦੋਸ਼ ਲਾਇਆ ਕਿ ਇਹ ਆਬਕਾਰੀ ਨੀਤੀ ਕੁਝ ਚੋਣਵੇਂ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਬਣਾਈ ਗਈ ਹੈ ਜੋ ਸਰਕਾਰ ਦੇ ਕਰੀਬੀ ਹਨ। ਪੰਜਾਬ ਦੀ ਸ਼ਰਾਬ ਨੀਤੀ ਦਿੱਲੀ ਦੀ ਨੀਤੀ ਦੀ ਫੋਟੋ ਕਾਪੀ ਹੈ। ਜਿਸ ਵਿੱਚ ਕੁਝ ਚੋਣਵੇਂ ਲੋਕਾਂ ਨੂੰ ਇਜਾਰੇਦਾਰੀ ਨਾਲ ਫਾਇਦਾ ਪਹੁੰਚਾਇਆ ਗਿਆ।

    ਕਾਂਗਰਸ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨੀਤੀ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਸ਼ਰਾਬ ਨੀਤੀ ਉਸੇ ਵਿਅਕਤੀ ਨੇ ਤਿਆਰ ਕੀਤੀ ਹੈ, ਜੋ ਹੁਣ ਦਿੱਲੀ ਦੀ ਸ਼ਰਾਬ ਨੀਤੀ ਦਾ ਮਾਸਟਰਮਾਈਂਡ ਹੈ ਅਤੇ ਸੀਬੀਆਈ ਅਤੇ ਈਡੀ ਦੀ ਜਾਂਚ ਦਾ ਸਾਹਮਣਾ ਕਰ ਰਿਹਾ ਹੈ। ਜਦੋਂ ਦਿੱਲੀ ਦੇ ਉਪ ਰਾਜਪਾਲ ਨੇ ਦਿੱਲੀ ਦੀ ਆਬਕਾਰੀ ਨੀਤੀ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ, ਤਾਂ ਕੇਜਰੀਵਾਲ ਸਰਕਾਰ ਨੇ ਇਸ ਨੂੰ ਵਾਪਸ ਲੈ ਲਿਆ, ਜੋ ਕਿ ਦੋਸ਼ ਦਾ ਸਪੱਸ਼ਟ ਇਕਬਾਲ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ ਹੁਣ ਦਿੱਲੀ ਸ਼ਰਾਬ ਨੀਤੀ ਦੀ ਜਾਂਚ ਕਰ ਰਿਹਾ ਹੈ। ਇਸ ਤੋਂ ਇਲਾਵਾ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਸ ਸਬੰਧੀ ਦਿੱਲੀ ਦੇ ਉਪ ਮੁੱਖ ਮੰਤਰੀ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

    ਪੰਜਾਬ ਕਾਂਗਰਸ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਗਲਤ ਅਤੇ ਗੈਰ-ਸੰਵਿਧਾਨਕ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਪੰਜਾਬ ਸ਼ਰਾਬ ਨੀਤੀ ਨਾਲ ਸਬੰਧਤ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। ਜਦਕਿ ਉਸ ਦੀ ਆਪਣੀ ਭੂਮਿਕਾ ਸ਼ੱਕੀ ਹੈ। ਇਸ ਗੱਲ ਦਾ ਪੱਕਾ ਸਬੂਤ ਹੈ ਕਿ ਇਸ ਸ਼ਰਾਬ ਨੀਤੀ ਦਾ ਸਮਰਥਨ ਲੋਕਾਂ ਦੇ ਉਸੇ ਸਮੂਹ ਨੂੰ ਗਲਤ ਤਰੀਕੇ ਨਾਲ ਲਾਭ ਪਹੁੰਚਾਉਣ ਲਈ ਕੀਤਾ ਗਿਆ ਸੀ। ਅਸੀਂ ਤੁਹਾਨੂੰ ਪੰਜਾਬ ਸ਼ਰਾਬ ਨੀਤੀ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ ਦੀ ਬੇਨਤੀ ਕਰਦੇ ਹਾਂ,

    Published by:Krishan Sharma
    First published:

    Tags: AAP Punjab, Amarinder Raja Warring, Banwarilal Purohit, Bhagwant Mann, CBI, Illegal liquor, Punjab Congress