Home /News /punjab /

ਕੇਜਰੀਵਾਲ ਵਿਰੁੱਧ ਬਿਆਨ; ਅਲਕਾ ਲਾਂਬਾ ਦੀ ਪੇਸ਼ੀ ਅੱਜ, ਹਾਈਕੋਰਟ 'ਚ ਕੁਮਾਰ ਵਿਸ਼ਵਾਸ ਦੀ ਹੋਵੇਗੀ ਸੁਣਵਾਈ

ਕੇਜਰੀਵਾਲ ਵਿਰੁੱਧ ਬਿਆਨ; ਅਲਕਾ ਲਾਂਬਾ ਦੀ ਪੇਸ਼ੀ ਅੱਜ, ਹਾਈਕੋਰਟ 'ਚ ਕੁਮਾਰ ਵਿਸ਼ਵਾਸ ਦੀ ਹੋਵੇਗੀ ਸੁਣਵਾਈ

ਕਾਂਗਰਸ ਆਗੂ ਅਲਕਾ ਲਾਂਬਾ (Alka Lamba) , ਜਿਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖਿਲਾਫ ਭੜਕਾਊ ਬਿਆਨ (Hate Speech) ਦੇਣ ਦੇ ਮਾਮਲੇ 'ਚ ਸੰਮਨ ਜਾਰੀ ਕੀਤਾ ਗਿਆ ਹੈ, ਬੁੱਧਵਾਰ ਨੂੰ ਪੰਜਾਬ ਦੇ ਰੂਪਨਗਰ (Ropar) ਜ਼ਿਲੇ ਦੀ ਪੁਲਿਸ ਸਾਹਮਣੇ ਪੇਸ਼ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਸਮੇਤ ਪਾਰਟੀ ਦੇ ਹੋਰ ਆਗੂ ਲਾਂਬਾ ਦੀ ਮੌਜੂਦਗੀ ਦੌਰਾਨ ਉਨ੍ਹਾਂ ਦੇ ਨਾਲ ਹੋਣਗੇ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: ਕਾਂਗਰਸ ਆਗੂ ਅਲਕਾ ਲਾਂਬਾ (Alka Lamba), ਜਿਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਖਿਲਾਫ ਭੜਕਾਊ ਬਿਆਨ (Hate Speech) ਦੇਣ ਦੇ ਮਾਮਲੇ 'ਚ ਸੰਮਨ ਜਾਰੀ ਕੀਤਾ ਗਿਆ ਹੈ, ਬੁੱਧਵਾਰ ਨੂੰ ਪੰਜਾਬ ਦੇ ਰੂਪਨਗਰ (Ropar) ਜ਼ਿਲੇ ਦੀ ਪੁਲਿਸ ਸਾਹਮਣੇ ਪੇਸ਼ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਅਤੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਸਮੇਤ ਪਾਰਟੀ ਦੇ ਹੋਰ ਆਗੂ ਲਾਂਬਾ ਦੀ ਮੌਜੂਦਗੀ ਦੌਰਾਨ ਉਨ੍ਹਾਂ ਦੇ ਨਾਲ ਹੋਣਗੇ।

  ਇਸ ਦੌਰਾਨ, ਖੁਦ ਨੂੰ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਹੋਣ ਦਾ ਦਾਅਵਾ ਕਰਦੇ ਹੋਏ, ਕੁਮਾਰ ਵਿਸ਼ਵਾਸ (Kumar Vishwas) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਦਾ ਰੁਖ ਕਰ ਕੇ ਭੜਕਾਊ ਬਿਆਨ ਦੇਣ ਅਤੇ ਹੋਰ ਅਪਰਾਧਾਂ ਦੇ ਦੋਸ਼ਾਂ ਤਹਿਤ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਵਿਸ਼ਵਾਸ ਨੇ ਪੰਜਾਬ ਰਾਜ ਦੇ ਖਿਲਾਫ ਹਾਈਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਸਦੇ ਖਿਲਾਫ ਐਫਆਈਆਰ ਨਾ ਸਿਰਫ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਹੈ, ਸਗੋਂ ਰਾਜਨੀਤਿਕ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਸਰਕਾਰੀ ਮਸ਼ੀਨਰੀ ਦੀ ਵੀ ਸਪੱਸ਼ਟ ਦੁਰਵਰਤੋਂ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ।

  20 ਅਪ੍ਰੈਲ ਨੂੰ ਪੰਜਾਬ ਪੁਲਿਸ (punjab police) ਨੇ ਅਲਕਾ ਲਾਂਬਾ ਅਤੇ ਸਾਬਕਾ 'ਆਪ' ਨੇਤਾ ਕੁਮਾਰ ਵਿਸ਼ਵਾਸ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਵਿਸ਼ਵਾਸ ਖ਼ਿਲਾਫ਼ 12 ਅਪ੍ਰੈਲ ਨੂੰ ਰੂਪਨਗਰ ਸ਼ਹਿਰ ਦੇ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਕੁਮਾਰ ਵਿਸ਼ਵਾਸ ਨੇ ਚੋਣਾਂ ਤੋਂ ਪਹਿਲਾਂ ਦਿੱਤੇ ਆਪਣੇ ਕਥਿਤ ਬਿਆਨ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਪੁਲਿਸ ਨੇ ਅਲਕਾ ਲਾਂਬਾ ਨੂੰ ਪੁੱਛਗਿੱਛ ਲਈ ਤਲਬ ਕੀਤਾ। ਦੋਸ਼ ਸੀ ਕਿ ਉਨ੍ਹਾਂ ਨੇ ਕੁਮਾਰ ਵਿਸ਼ਵਾਸ ਦੇ ਕੇਜਰੀਵਾਲ ਖਿਲਾਫ ਭੜਕਾਊ ਬਿਆਨਾਂ ਦਾ ਸਮਰਥਨ ਕੀਤਾ ਸੀ।

  ਪੁਲਿਸ ਨੇ ਪਹਿਲਾਂ ਅਲਕਾ ਲਾਂਬਾ ਨੂੰ 26 ਅਪ੍ਰੈਲ ਨੂੰ ਸੰਮਨ ਜਾਰੀ ਕੀਤਾ ਸੀ ਪਰ ਬਾਅਦ 'ਚ ਉਨ੍ਹਾਂ ਨੂੰ 27 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਗਿਆ। ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਅਲਕਾ ਲਾਂਬਾ ਨਾਲ ਪੂਰੀ ਤਰ੍ਹਾਂ ਇਕਜੁਟ ਹੈ।

  Published by:Krishan Sharma
  First published:

  Tags: Arvind Kejriwal, Congress, High court, Punjab congess, Punjab politics