Home /News /punjab /

Politics: ਚੰਨੀ ਵਿਰੁੱਧ ਟਿੱਪਣੀ ਨਾਲ ਵਧ ਸਕਦੀਆਂ ਹਨ ਜਾਖੜ ਦੀਆਂ ਮੁਸ਼ਕਿਲਾਂ, ਪਾਰਟੀ ਆਗੂਆਂ ਨੇ ਹੀ ਮੰਗੀ ਕਾਰਵਾਈ

Politics: ਚੰਨੀ ਵਿਰੁੱਧ ਟਿੱਪਣੀ ਨਾਲ ਵਧ ਸਕਦੀਆਂ ਹਨ ਜਾਖੜ ਦੀਆਂ ਮੁਸ਼ਕਿਲਾਂ, ਪਾਰਟੀ ਆਗੂਆਂ ਨੇ ਹੀ ਮੰਗੀ ਕਾਰਵਾਈ

‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ: ਜਾਖੜ (ਫਾਇਲ ਫੋਟੋ)

‘ਆਪ’ ਸਰਕਾਰ ਬਣਨ ਮਗਰੋਂ ਵੱਖਵਾਦੀ ਤਾਕਤਾਂ ਨੇ ਸਿਰ ਚੁੱਕੇ: ਜਾਖੜ (ਫਾਇਲ ਫੋਟੋ)

Punjab Politics: ਦਲਿਤ ਭਾਈਚਾਰੇ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਖਿਲਾਫ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ (Punjab Pardesh Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਈ ਕਾਂਗਰਸੀ (Congress) ਨੇਤਾਵਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਾਂਗਰਸ ਹਾਈਕਮਾਂਡ ਤੋਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ।

ਹੋਰ ਪੜ੍ਹੋ ...
 • Share this:

  ਚੰਡੀਗੜ੍ਹ: Punjab Politics: ਦਲਿਤ ਭਾਈਚਾਰੇ ਅਤੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ (Charanjit Singh Channi) ਖਿਲਾਫ ਕੀਤੀ ਗਈ ਕਥਿਤ ਟਿੱਪਣੀ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ (Punjab Pardesh Congress) ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਈ ਕਾਂਗਰਸੀ (Congress) ਨੇਤਾਵਾਂ ਨੇ ਉਨ੍ਹਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਕਾਂਗਰਸ ਹਾਈਕਮਾਂਡ ਤੋਂ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਦੋਆਬੇ ਦੇ ਕਈ ਨੇਤਾਵਾਂ ਨੇ ਉਨ੍ਹਾਂ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Former CM Channi) ਨੂੰ ਅਨੁਸੂਚਿਤ ਜਾਤੀ ਦੇ ਨੇਤਾ ਹੋਣ ਕਾਰਨ ਕਥਿਤ ਤੌਰ 'ਤੇ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ।

  ਹਾਲਾਂਕਿ ਜਾਖੜ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਚੰਨੀ ਅਤੇ ਦਲਿਤ ਭਾਈਚਾਰੇ ਖਿਲਾਫ ਕੁਝ ਵੀ ਗਲਤ ਨਹੀਂ ਕਿਹਾ ਹੈ। ਇਸ ਦੇ ਬਾਵਜੂਦ ਉਨ੍ਹਾਂ 'ਤੇ ਹਮਲੇ ਹੋ ਰਹੇ ਹਨ। ਜਾਖੜ ਦੇ ਬਿਆਨ ਖਿਲਾਫ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਦਲਿਤਾਂ ਵਲੋਂ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ ਅਤੇ ਪੁਲਸ ਤੋਂ ਉਨ੍ਹਾਂ ਖਿਲਾਫ ਐੱਸ.ਸੀ.ਐੱਸ.ਟੀ. ਐਕਟ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

  ਪਾਰਟੀ ਦੇ ਹੀ ਆਗੂਆਂ ਨੇ ਜਾਖੜ 'ਤੇ ਨਿਸ਼ਾਨਾ ਸਾਧਿਆ ਹੈ। ਫਿਲੌਰ ਦੇ ਕਾਂਗਰਸੀ ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਜਾਖੜ ਨੇ ਸਮੁੱਚੇ ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ। ਅਜਿਹੀਆਂ ਟਿੱਪਣੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਸ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।ਜਲੰਧਰ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੇ ਵੀ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਆਪਣੀ ਹੀ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਾਖੜ ਨੂੰ ਸਪੱਸ਼ਟ ਤੌਰ 'ਤੇ ਦੱਸਣਾ ਚਾਹੀਦਾ ਹੈ ਕਿ ਇਹ ਟਿੱਪਣੀ ਚੰਨੀ ਵਿਰੁੱਧ ਨਹੀਂ ਸੀ। ਉਸ ਨੂੰ ਇਹ ਵੀ ਦੱਸਣਾ ਹੋਵੇਗਾ ਕਿ ਉਸ ਨੇ ਅਜਿਹੇ ਸ਼ਬਦਾਂ ਦੀ ਵਰਤੋਂ ਕਿਸ ਲਈ ਕੀਤੀ ਹੈ।

  ਭਾਜਪਾ ਨੇਤਾ ਨਿਮਿਸ਼ਾ ਮਹਿਤਾ ਨੇ ਵੀ ਕਥਿਤ ਤੌਰ 'ਤੇ ਐਸਸੀ ਭਾਈਚਾਰੇ ਨਾਲ ਬਰਾਬਰੀ ਦਾ ਵਿਵਹਾਰ ਨਾ ਕਰਨ ਲਈ ਕਾਂਗਰਸ ਲੀਡਰਸ਼ਿਪ ਦੀ ਆਲੋਚਨਾ ਕੀਤੀ ਹੈ। ਮਹਿਤਾ ਨੇ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਮੁਆਫੀ ਮੰਗਣ ਤੋਂ ਇਲਾਵਾ ਜਾਖੜ ਨੂੰ ਪਾਰਟੀ 'ਚੋਂ ਕੱਢਣ ਦੀ ਮੰਗ ਕੀਤੀ ਹੈ।

  Published by:Krishan Sharma
  First published:

  Tags: Charanjit Singh Channi, Congress, Punjab congess, Sunil Jakhar