• Home
 • »
 • News
 • »
 • punjab
 • »
 • CHANDIGARH CONGRESS MLA KANWAR SANDHU MAY JOIN CONGRESS LATE NIGHT MEETING WITH CM CHANNY KS

Punjab Politics: 'ਆਪ' ਨੂੰ ਲਗ ਸਕਦੈ ਇੱਕ ਹੋਰ ਝਟਕਾ, ਵਿਧਾਇਕ ਸੰਧੂ ਨੇ CM ਚੰਨੀ ਨਾਲ ਕੀਤੀ ਮੁਲਾਕਾਤ

ਪੰਜਾਬ ਰਾਜਨੀਤੀ: ਮੰਗਲਵਾਰ ਆਪਣੇ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਦੇ 25 ਵਿਧਾਇਕ ਅਤੇ 3 ਸੰਸਦ ਮੈਂਬਰਾਂ ਦੇ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੀ ਗੱਲ ਕਹੀ ਸੀ, ਪਰ ਪਾਰਟੀ ਵਿਧਾਇਕ ਕੰਵਰ ਸੰਧੂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

 • Share this:
  ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਇੱਕ-ਦੂਜੇ ਵਿੱਚ ਸੰਨ੍ਹ ਲਾ ਕੇ ਆਪਣੇ ਦਾਅਵੇ ਨੂੰ ਮਜਬੂਤ ਕਰਨ ਦੀ ਰਾਜਨੀਤੀ ਜ਼ੋਰਾਂ 'ਤੇ ਹੈ। ਅਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੇ ਪੰਜਾਬ ਦੌਰੇ ਨੂੰ ਖਤਮ ਹੋਇਆਂ ਸਮਾਂ ਵੀ ਨਹੀਂ ਹੋਇਆ ਸੀ ਕਿ ਪਾਰਟੀ ਵਿਧਾਇਕ ਕੰਵਰ ਸੰਧੂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਿਆਸਰਾਈਆਂ ਹਨ।

  ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿੱਚ ਲਗਾਤਾਰ ਖਿੱਚੋਤਾਣ ਚੱਲੀ ਆ ਰਹੀ ਹੈ। ਮੰਗਲਵਾਰ ਆਪਣੇ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੱਲੋਂ ਕਾਂਗਰਸ ਦੇ 25 ਵਿਧਾਇਕ ਅਤੇ 3 ਸੰਸਦ ਮੈਂਬਰਾਂ ਦੇ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੀ ਗੱਲ ਕਹੀ ਸੀ ਅਤੇ ਕਿਹਾ ਸੀ ਕਿ ਉਹ ਕਾਂਗਰਸ ਦਾ ਕੂੜਾ ਨਹੀਂ ਲੈਣਗੇ, ਪਰ ਸ਼ਾਮ ਸਮੇਂ ਪਾਰਟੀ ਵਿਧਾਇਕ ਕੰਵਰ ਸੰਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

  ਦੈਨਿਕ ਭਾਸਕਰ ਅਖ਼ਬਾਰ ਦੀ ਖ਼ਬਰ ਮੁਤਾਬਕ ਆਪ ਵਿਧਾਇਕ ਕੰਵਰ ਸੰਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਦੇਰ ਰਾਤ ਪੰਜਾਬ ਭਵਨ ਵਿਖੇ ਮੁਲਾਕਾਤ ਕੀਤੀ ਗਈ। ਹਾਲਾਂਕਿ ਇਸ ਬਾਰੇ ਰਸਮੀ ਤੌਰ 'ਤੇ ਕੁੱਝ ਨਹੀਂ ਕਿਹਾ ਗਿਆ ਹੈ। ਇਸਤੋਂ ਪਹਿਲਾਂ ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਰੁਪਿੰਦਰ ਕੌਰ ਵੀ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੀ ਹੈ ਅਤੇ ਵਿਧਾਇਕ ਜਗਤਾਰ ਸਿੰਘ ਵੀ ਕਾਂਗਰਸ ਪ੍ਰਤੀ ਆਪਣਾ ਮੋਹ ਵਿਖਾ ਚੁੱਕੇ ਹਨ।

  ਆਮ ਆਦਮੀ ਪਾਰਟੀ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਫਾਈਲ ਫੋਟੋ।


  ਆਪ ਵਿਧਾਇਕ ਕੰਵਰ ਸੰਧੂ ਖਰੜ ਵਿਧਾਨ ਸਭਾ ਹਲਕੇ ਤੋਂ 2017 ਵਿੱਚ ਚੋਣ ਜਿੱਤੇ ਸਨ। ਪਰੰਤੂ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਸੀ, ਜਿਸ ਪਿੱਛੋਂ ਉਹ 2019 ਵਿੱਚ ਸੁਖਪਾਲ ਸਿੰਘ ਖਹਿਰਾ ਨਾਲ ਸਨ। ਹੁਣ ਚੋਣਾਂ ਨੇੜੇ ਆਉਂਦੇ ਉਨ੍ਹਾਂ ਦਾ ਝੁਕਾਅ ਕਾਂਗਰਸ ਵੱਲ ਵਿਖਾਈ ਦੇ ਰਿਹਾ ਹੈ।

  ਆਪ ਮੁਖੀ ਕੇਜਰੀਵਾਲ ਨੇ ਆਪਣੇ ਦੌਰੇ ਦੌਰਾਨ ਇਹ ਵੀ ਕਿਹਾ ਸੀ ਕਿ ਪਾਰਟੀ ਦੇ ਕਈ ਵਿਧਾਇਕ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੇ ਸਨ, ਇਸ ਲਈ ਉਨ੍ਹਾਂ ਨੂੰ ਪਤਾ ਚੱਲ ਗਿਆ ਸੀ ਕਿ ਟਿਕਟ ਨਹੀਂ ਮਿਲੇਗੀ, ਤਾਂ ਹੀ ਪਾਰਟੀ ਛੱਡ ਰਹੇ ਹਨ।

  ਜੇਕਰ ਵੇਖਿਆ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਹੁਣ ਤੱਕ 6 ਵਿਧਾਇਕ ਪਾਰਟੀ ਨੂੰ ਅਲਵਿਦਾ ਕਹਿ ਚੁੱਕੇ ਹਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ, ਪਿਰਮਲ ਖਾਲਸਾ, ਜਗਦੇਵ ਕਮਾਲੂ ਅਤੇ ਰੁਪਿੰਦਰ ਕੌਰ ਰੂਬੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ, ਉਕੇ ਹੀ ਬਲਦੇਵ ਸਿੰਘ ਅਤੇ ਐਚਐਸ ਫੂਲਕਾ ਨੇ ਅਸਤੀਫਾ ਦੇ ਦਿੱਤਾ ਸੀ। ਵਿਧਾਇਕ ਕੰਵਰ ਸੰਧੂ ਅਤੇ ਨਾਜਰ ਸਿੰਘ ਵੀ ਪਾਰਟੀ ਤੋਂ ਕਿਨਾਰੇ ਹੋ ਗਏ। ਹੁਣ ਸਿਰਫ਼ ਪਾਰਟੀ ਦੇ 10 ਵਿਧਾਇਕ ਹੀ ਸਰਗਰਮ ਹਨ, ਜਿਨ੍ਹਾਂ ਦੀ ਪਿਛਲੇ ਦਿਨੀ ਪਾਰਟੀ ਨੇ ਜਾਰੀ ਪਹਿਲੀ ਸੂਚੀ ਵਿੱਚ ਟਿਕਟ ਵੀ ਜਾਰੀ ਕੀਤੀ ਹੈ।
  Published by:Krishan Sharma
  First published: