Home /News /punjab /

ਨੈਸ਼ਨਲ ਹੇਰਾਲਡ ਮਾਮਲੇ 'ਚ ED ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਵਿਰੁੱਧ ਕਾਂਗਰਸ ਨੇ ਕੀਤਾ ਪ੍ਰਦਰਸ਼ਨ

ਨੈਸ਼ਨਲ ਹੇਰਾਲਡ ਮਾਮਲੇ 'ਚ ED ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਵਿਰੁੱਧ ਕਾਂਗਰਸ ਨੇ ਕੀਤਾ ਪ੍ਰਦਰਸ਼ਨ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸੈਂਕੜੇ ਪਾਰਟੀ ਵਰਕਰਾਂ ਵੱਲੋਂ ਇੱਥੇ ਕਾਂਗਰਸ ਭਵਨ ਤੋਂ ਇੱਕ ਮਾਰਚ ਕੱਢਿਆ ਗਿਆ, ਜੋ ਰਾਜ ਭਵਨ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਕੇਂਦਰ ਦੀ ਭਾਜਪਾ (BJP) ਸਰਕਾਰ ਦੇ ਇਸ਼ਾਰੇ 'ਤੇ ਕਾਂਗਰਸ (Congress) ਆਗੂ ਰਾਹੁਲ ਗਾਂਧੀ (Rahul Gandhi) ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕੀਤੇ ਜਾਣ ਦੇ ਵਿਰੋਧ 'ਚ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (Ed) ਖ਼ਿਲਾਫ਼ ਕਾਂਗਰਸ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।

  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੀ ਅਗਵਾਈ ਹੇਠ ਸੈਂਕੜੇ ਪਾਰਟੀ ਵਰਕਰਾਂ ਵੱਲੋਂ ਇੱਥੇ ਕਾਂਗਰਸ ਭਵਨ ਤੋਂ ਇੱਕ ਮਾਰਚ ਕੱਢਿਆ ਗਿਆ, ਜੋ ਰਾਜ ਭਵਨ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ।

  ਹਾਲਾਂਕਿ ਉਨ੍ਹਾਂ ਨੂੰ ਰਸਤੇ 'ਚ ਰੋਕ ਲਿਆ ਗਿਆ। ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਾਏ ਹੋਏ ਸਨ। ਜਦੋਂ ਪਾਰਟੀ ਵਰਕਰਾਂ ਨੇ ਬੈਰੀਕੇਡ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਵਾਟਰ ਕੈਨਨ ਦੀ ਵਰਤੋਂ ਕੀਤੀ। ਜੋ ਫਿਰ ਵੀ ਨਾ ਮੰਨੇ ਤਾਂ ਵੱਡੀ ਗਿਣਤੀ 'ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ, ਜੋ ਉਨ੍ਹਾਂ ਨੂੰ ਸੈਕਟਰ-3 ਥਾਣੇ ਲੈ ਗਏ |

  ਇਸ ਮੌਕੇ ਸੰਬੋਧਨ ਕਰਦਿਆਂ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਈਡੀ ਦਾ ਸਪੱਸ਼ਟ ਇਰਾਦਾ ਰਾਹੁਲ ਗਾਂਧੀ ਨੂੰ ਪ੍ਰੇਸ਼ਾਨ ਕਰਨਾ ਹੈ। ਉਹ ਕਈ ਦਿਨਾਂ ਤੱਕ ਉਨ੍ਹਾਂ ਤੋਂ ਘੰਟਿਆਂ ਤੱਕ ਪੁੱਛਗਿੱਛ ਕਰ ਰਹੇ ਹਨ ਅਤੇ ਫਿਰ ਅਗਲੇ ਦਿਨ ਉਨ੍ਹਾਂ ਨੂੰ ਬੁਲਾਉਂਦੇ ਰਹੇ। ਜਦਕਿ ਈਡੀ ਨੂੰ ਵੀ ਇਹ ਨਹੀਂ ਪਤਾ ਕਿ ਰਾਹੁਲ ਗਾਂਧੀ 'ਤੇ ਕੀ ਦੋਸ਼ ਹਨ।

  ਉਨ੍ਹਾਂ ਕਿਹਾ ਕਿ ਇਸ ਲਗਾਤਾਰ ਹੋ ਰਹੇ ਅੱਤਿਆਚਾਰ ਨੇ ਸੱਚਮੁੱਚ ਕਾਂਗਰਸ ਪਾਰਟੀ ਨੂੰ ਲਾਮਬੰਦ ਕਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਈਏ ਵਿਰੁੱਧ ਹਰ ਵਰਕਰ ਅਤੇ ਆਗੂ ਸੰਘਰਸ਼ ਕਰਨ ਲਈ ਤਿਆਰ ਹੈ।

  ਇਸ ਦੌਰਾਨ ਸੰਬੋਧਨ ਕਰਦਿਆਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਕਾਂਗਰਸ ਪਾਰਟੀ ਤੇ ਰਾਹੁਲ ਗਾਂਧੀ ਤੋਂ ਡਰਦੇ ਹਨ। ਇਹੀ ਕਾਰਨ ਹੈ ਕਿ ਮੋਦੀ 'ਕਾਂਗਰਸ ਮੁਕਤ ਭਾਰਤ' ਚਾਹੁੰਦੇ ਹਨ। ਪਰ ਉਹ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਹਨ ਕਿ ਦੇਸ਼ ਭਰ ਦੇ ਕਰੋੜਾਂ ਕਾਂਗਰਸੀ ਵਰਕਰ ਉਨ੍ਹਾਂ ਦੇ ਸੁਪਨੇ ਤਬਾਹ ਕਰ ਦੇਣਗੇ।

  ਬਾਜਵਾ ਨੇ ਕਿਹਾ ਕਿ ਦੇਸ਼ ਦੇ ਲੋਕਤਾਂਤਰਿਕ ਇਤਿਹਾਸ ਵਿੱਚ ਪਹਿਲਾਂ ਕਦੇ ਵਿਰੋਧੀ ਧਿਰ ਨੂੰ ਡਰਾਇਆ, ਧਮਕਾਇਆ ਅਤੇ ਪ੍ਰੇਸ਼ਾਨ ਨਹੀਂ ਕੀਤਾ ਗਿਆ। ਅਜਿਹਾ ਸਿਰਫ਼ ਇਸ ਲਈ ਹੋ ਰਿਹਾ ਹੈ, ਕਿਉਂਕਿ ਤੁਹਾਡੇ ਵਿਚ ਸਿਆਸੀ ਅਤੇ ਜਮਹੂਰੀ ਢੰਗ ਨਾਲ ਵਿਰੋਧੀ ਧਿਰ ਨਾਲ ਲੜਨ ਦੀ ਹਿੰਮਤ ਨਹੀਂ ਹੈ ਅਤੇ ਤੁਸੀਂ ਤਾਨਾਸ਼ਾਹੀ ਤਰੀਕੇ ਅਪਣਾ ਰਹੇ ਹੋ ਜਿਸ ਨੂੰ ਕਿਸੇ ਵੀ ਕੀਮਤ 'ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

  ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਰੋਧੀ ਧਿਰ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਸਾਬਕਾ ਸਪੀਕਰ ਰਾਣਾ ਕੇ.ਪੀ.ਸਿੰਘ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਰੁਣਾ ਚੌਧਰੀ ਅਤੇ ਪ੍ਰਗਟ ਸਿੰਘ, ਕੈਪਟਨ ਸੰਦੀਪ ਸੰਧੂ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਵਿਧਾਇਕ ਸੁਖਪਾਲ ਖਹਿਰਾ, ਵਿਕਰਮ ਚੌਧਰੀ, ਹਰਦੇਵ ਲਾਡੀ, ਸੁਖਵਿੰਦਰ ਕੋਟਲੀ, ਬਲਵਿੰਦਰ ਧਾਲੀਵਾਲ, ਸਾਬਕਾ ਵਿਧਾਇਕ ਕੁਲਜੀਤ ਨਾਗਰਾ, ਲਖਵਿੰਦਰ ਲੱਖਾ, ਗੁਰਪ੍ਰੀਤ ਜੀ.ਪੀ., ਮਦਨ ਲਾਲ, ਤਰਲੋਚਨ ਸਿੰਘ, ਇੰਦੂ ਬਾਲਾ, ਦਵਿੰਦਰ ਘੁਬਾਇਆ, ਦੀਪਇੰਦਰ ਢਿੱਲੋਂ ਆਦਿ ਹਾਜ਼ਰ ਸਨ।
  Published by:Krishan Sharma
  First published:

  Tags: Congress, Enforcement Directorate, Punjab Congress, Rahul Gandhi

  ਅਗਲੀ ਖਬਰ