
Bikram Majithia
DRUG CASE: ਚੰਡੀਗੜ੍ਹ: ਡਰੱਗ ਮਾਮਲੇ 'ਚ ਫਸੇ ਸ਼੍ਰੋਮਣੀ ਅਕਾਲੀ ਦਲ (Akali Dal) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜੁਡੀਸ਼ੀਅਲ ਕਸਟਡੀ ਖਤਮ ਹੋ ਗਈ ਹੈ ਅਤੇ ਉਨ੍ਹਾਂ ਨੂੰ ਅੱਜ ਮੁੜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 25 ਫਰਵਰੀ ਨੂੰ ਮੋਹਾਲੀ (Mohali Court) ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ (Bail Cancel) ਖਾਰਜ ਕਰਦਿਆਂ 8 ਮਾਰਚ ਤੱਕ ਜੇਲ ਭੇਜ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਡਰੱਗ ਮਾਮਲੇ 'ਚ ਫਸੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਦੌਰਾਨ ਮਜੀਠੀਆ ਕੋਲੋਂ ਸਟੇਟ ਕ੍ਰਾਈਮ ਬਰਾਂਚ ਵੱਲੋਂ ਕਈ ਘੰਟੇ ਪੁੱਛਗਿਛ ਵੀ ਕੀਤੀ ਗਈ ਸੀ।
ਉਧਰ, ਸਟੇਟ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ ਉਸ ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਮਜੀਠੀਆ ਦੀ ਮੁੜ ਪੇਸ਼ੀ ਦੌਰਾਨ ਜੁਡੀਸ਼ੀਅਲ ਰਿਮਾਂਡ ਦੀ ਅਰਜ਼ੀ ਲਾਈ ਜਾਵੇਗੀ। ਜਦਕਿ ਦੂਜੇ ਪਾਸੇ ਮਜੀਠੀਆ ਦੇ ਵਕੀਲਾਂ ਵੱਲੋਂ ਵੀ ਜ਼ਮਾਨਤ ਅਰਜ਼ੀ ਲਾਈ ਜਾਵੇਗੀ।
ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ। ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਅਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।