ਚੰਡੀਗੜ੍ਹ: Punjab News: ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਸਿੱਖਿਆ ਵਿਭਾਗ (Education departmen punjab) ਵਿੱਚ 23 ਲਾਭਪਾਤਰੀਆਂ ਨੂੰ ਤਰਸ ਦੇ ਆਧਾਰ ’ਤੇ ਨੌਕਰੀ ਦੇ ਨਿਯੁਕਤੀ ਪੱਤਰ (Job letter to 23 people) ਦਿੱਤੇ। ਇਨ੍ਹਾਂ ਵਿੱਚ 7 ਕਲਰਕ, 4 ਐਸਐਲਏ, 9 ਸੇਵਾਦਾਰ ਅਤੇ 3 ਚੌਕੀਦਾਰ ਸ਼ਾਮਲ ਹਨ।
ਅੱਜ ਪੰਜਾਬ ਭਵਨ ਵਿਖੇ ਸਿੱਖਿਆ ਮੰਤਰੀ ਮੀਤ ਹੇਅਰ ਨੇ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦੇਣ ਮੌਕੇ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਵਿਭਾਗ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਆਪ ਸਭ ਨੂੰ ਆਪਣੇ ਪਰਿਵਾਰ ਦੀ ਮਰਹੂਮ ਸ਼ਖਸੀਅਤ ਕਾਰਨ ਵਿਭਾਗੀ ਨਿਯਮਾਂ ਅਨੁਸਾਰ ਬਹੁਤ ਹੀ ਘੱਟ ਸਮੇਂ ਵਿੱਚ ਵਿਭਾਗ ਵਿੱਚ ਕੰਮ ਕਰਨ ਦਾ ਇਹ ਮੌਕਾ ਮਿਲਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਦੀ ਘਾਟ ਪੂਰੀ ਨਹੀਂ ਕੀਤੀ ਜਾ ਸਕਦੀ ਪਰ ਵਿਭਾਗ ਨੇ ਥੋੜ੍ਹੇ ਸਮੇਂ ਵਿੱਚ ਹੀ ਇਹ ਨਿਯੁਕਤੀ ਪੱਤਰ ਦੇ ਕੇ ਪਰਿਵਾਰਾਂ ਦੀ ਮਦਦ ਕਰਨ ਦਾ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਦੇ ਉਜਵਲ ਭਵਿੱਖ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ।
ਇਸ ਮੌਕੇ ਤਰਸ ਦੇ ਆਧਾਰ 'ਤੇ ਨੌਕਰੀ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਅਤੇ ਉਨ੍ਹਾਂ ਦੇ ਨਾਲ ਆਏ ਪਤਵੰਤਿਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਅਤੇ ਪੰਜਾਬ ਸਰਕਾਰ ਦਾ ਬਹੁਤ ਹੀ ਘੱਟ ਸਮੇਂ ਵਿੱਚ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ।
ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ, ਡੀ.ਪੀ.ਆਈ. (ਸੈਕੰਡਰੀ ਸਿੱਖਿਆ), ਕੁਲਜੀਤ ਸਿੰਘ ਮਾਹੀ, ਐੱਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਮਨਿੰਦਰ ਸਿੰਘ ਸਰਕਾਰੀਆ ਅਤੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਗੁਰਜੀਤ ਸਿੰਘ ਵੀ ਹਾਜ਼ਰ ਸਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Gurmeet Singh Meet Hayer, Punjab government, Punjab School Education Board