ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ (Punjab Election 2022) ਦੇ ਮੱਦੇਨਜ਼ਰ ਸ਼ੁੱਕਰਵਾਰ ਧੂਰੀ ਹਲਕੇ (Dhuri Consituency) ਤੋਂ ਉਮੀਦਵਾਰ ਦਾ ਐਲਾਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਕਾਲੀ ਦਲ ਹੁਣ ਤੱਕ ਪੰਜਾਬ ਵਿੱਚ ਉਮੀਦਵਾਰ ਐਲਾਨੇ ਜਾਣ ਵਿੰਚ ਸਭ ਤੋਂ ਮੋਹਰੀ ਚੱਲ ਰਿਹਾ ਹੈ
ਪਾਰਟੀ ਪਾਰਟੀ ਸੁਖਬੀਰ ਬਾਦਲ ਨੇ 90ਵੇਂ ਉਮੀਦਵਾਰ ਦਾ ਐਲਾਨ ਕਰਦਿਆਂ ਧੂਰੀ ਹਲਕੇ ਤੋਂ ਪ੍ਰਕਾਸ਼ ਚੰਦ ਗਰਗ ਨੂੰ ਐਲਾਨਿਆ ਹੈ।
ਪ੍ਰਕਾਸ਼ ਚੰਦ ਗਰਗ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਵੱਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਪਾਰਟੀ ਵੱਲੋਂ ਕੁੱਲ 90 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।