Home /News /punjab /

ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸੋਢੀ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਬੇਨਤੀ

ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸੋਢੀ ਵਿਰੁੱਧ ਪੰਜਾਬ ਦੇ ਰਾਜਪਾਲ ਨੂੰ ਬੇਨਤੀ

Punjab Assembly Election 2022: ਭਾਰਤ ਚੋਣ ਕਮਿਸ਼ਨ (ECI) ਵੱਲੋਂ ਪੰਜਾਬ ਦੇ ਰਾਜਪਾਲ (Punjab Governor) ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ (Anumeet Singh Sodhi) ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab Assembly Election 2022: ਭਾਰਤ ਚੋਣ ਕਮਿਸ਼ਨ (ECI) ਵੱਲੋਂ ਪੰਜਾਬ ਦੇ ਰਾਜਪਾਲ (Punjab Governor) ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ (Anumeet Singh Sodhi) ਨੂੰ ਢੁਕਵੀਂ ਐਡਵਾਈਜ਼ਰੀ ਜਾਰੀ ਕਰਨ ਅਤੇ ਉਹਨਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਬੇਨਤੀ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਨੂੰ ਅਨੁਮੀਤ ਸਿੰਘ ਵਿਰੁੱਧ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਰਾਜ ਸੂਚਨਾ ਕਮਿਸ਼ਨਰ ਵਜੋਂ ਅਨੁਮੀਤ ਸਿੰਘ ਨੂੰ ਮਿਲੇ ਅਧਿਕਾਰਾਂ ਦੀ ਉਨ੍ਹਾਂ ਵੱਲੋਂ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਅਨੁਮੀਤ ਸਿੰਘ ਵੱਲੋਂ ਆਪਣੇ ਪਿਤਾ ਰਾਣਾ ਗੁਰਮੀਤ ਸਿੰਘ ਸੋਢੀ (Gurmeet Singh Sodhi) ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।

ਈ.ਸੀ.ਆਈ. ਦੇ ਪੱਤਰ ਵਿੱਚ ਲਿਖਿਆ ਹੈ, "ਸ਼ਿਕਾਇਤਕਰਤਾ ਵੱਲੋਂ ਭੇਜੀ ਗਈ ਵੀਡੀਓ/ਤਸਵੀਰਾਂ ਮੁਤਾਬਕ ਸ੍ਰੀ ਅਨੁਮੀਤ ਸਿੰਘ ਵੱਲੋਂ ਚੋਣ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਸਿਆਸੀ ਗਤੀਵਿਧੀ ਕਰਨ ਸਬੰਧੀ ਸ਼ੱਕ ਦੀ ਕੋਈ ਗੁੰਜਾਇਸ਼ ਨਹੀਂ।"

ਪੱਤਰ ਵਿੱਚ ਅੱਗੇ ਲਿਖਿਆ ਹੈ “ਰਿਪੋਰਟਾਂ, ਤੱਥਾਂ, ਨਿਯਮਾਂ ਅਤੇ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੇ ਆਧਾਰ 'ਤੇ, ਕਮਿਸ਼ਨ ਨੇ ਪਾਇਆ ਹੈ ਕਿ ਸ੍ਰੀ ਅਨੁਮੀਤ ਸਿੰਘ ਸੋਢੀ ਨੇ ਆਰ.ਟੀ.ਆਈ. ਐਕਟ ਦੇ ਆਮ ਉਪਬੰਧਾਂ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜ਼ਾਬਤੇ ਦੀਆਂ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।”

ਇਸ ਦੌਰਾਨ, ਈ.ਸੀ.ਆਈ. ਨੇ ਰਾਜ ਸੂਚਨਾ ਕਮਿਸ਼ਨਰ ਦੇ ਸਕੱਤਰ ਨੂੰ ਇੱਕ ਪੱਤਰ ਵੀ ਲਿਖਿਆ ਹੈ, " ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 12 (6) ਅਤੇ ਚੋਣਾਂ ਦੇ ਸਮੇਂ ਦੌਰਾਨ ਵੱਖ-ਵੱਖ ਕਮਿਸ਼ਨਾਂ ਦੇ ਮੈਂਬਰਾਂ ਦੇ ਦੌਰਿਆਂ ਸਬੰਧੀ ਕਮਿਸ਼ਨ ਦੀਆਂ ਮੌਜੂਦਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ, ਚੋਣ ਕਮਿਸ਼ਨ ਚਾਹੁੰਦਾ ਹੈ ਕਿ ਇਹ ਸਾਰੇ ਸੂਚਨਾ ਕਮਿਸ਼ਨਰਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿ ਪ੍ਰਚਾਰ ਕਰਦੇ ਸਮੇਂ ਉਹ ਸਰਕਾਰੀ ਵਾਹਨ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ।”

Published by:Krishan Sharma
First published:

Tags: Assembly Elections 2022, Congress, Election commission, Punjab congess, Punjab Election 2022