• Home
  • »
  • News
  • »
  • punjab
  • »
  • CHANDIGARH ELECTIONS CONTESTED ON 18 TO 20 SEATS SAYS SUKHDEV SINGH DHINDSA AFTER MEETING WITH AMIT SHAH KS

18 ਤੋਂ 20 ਸੀਟਾਂ 'ਤੇ ਲੜਾਂਗੇ ਚੋਣ, ਗ੍ਰਹਿ ਮੰਤਰੀ ਸ਼ਾਹ ਨਾਲ ਮੁਲਾਕਾਤ ਪਿੱਛੋਂ ਬੋਲੇ ਢੀਂਡਸਾ

Punjab Election 2022: ਪੰਜਾਬ ਚੋਣਾਂ ਦੇ ਮੱਦੇਨਜ਼ਰ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਗਠਜੋੜ ਪਾਰਟੀ ਭਾਜਪਾ (BJP) ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਦੱਸਿਆ ਕਿ ਉਨ੍ਹਾਂ ਦੀ ਸ਼ਾਹ ਨਾਲ ਪੰਜਾਬ ਦੇ ਕਈ ਮੁੱਦਿਆਂ 'ਤੇ ਗੱਲਬਾਤ ਹੋਈ ਅਤੇ ਪੰਜਾਬ ਚੋਣਾਂ (Punjab Politics) ਵਿੱਚ ਗਠਜੋੜ ਵੱਜੋਂ ਉਨ੍ਹਾਂ ਦੀ ਪਾਰਟੀ ਨੂੰ ਮਿਲਣ ਵਾਲੀਆਂ ਸੀਟਾਂ 'ਤੇ ਵੀ ਚਰਚਾ ਹੋਈ।

  • Share this:
    ਚੰਡੀਗੜ੍ਹ: Punjab Election 2022: ਪੰਜਾਬ ਚੋਣਾਂ ਦੇ ਮੱਦੇਨਜ਼ਰ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਗਠਜੋੜ ਪਾਰਟੀ ਭਾਜਪਾ (BJP) ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਦੱਸਿਆ ਕਿ ਉਨ੍ਹਾਂ ਦੀ ਸ਼ਾਹ ਨਾਲ ਪੰਜਾਬ ਦੇ ਕਈ ਮੁੱਦਿਆਂ 'ਤੇ ਗੱਲਬਾਤ ਹੋਈ ਅਤੇ ਪੰਜਾਬ ਚੋਣਾਂ (Punjab Politics) ਵਿੱਚ ਗਠਜੋੜ ਵੱਜੋਂ ਉਨ੍ਹਾਂ ਦੀ ਪਾਰਟੀ ਨੂੰ ਮਿਲਣ ਵਾਲੀਆਂ ਸੀਟਾਂ 'ਤੇ ਵੀ ਚਰਚਾ ਹੋਈ।

    News18 'ਤੇ ਗੱਲਬਾਤ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਵੀਰਵਾਰ ਸ਼ਾਮ ਨੂੰ ਮੁਲਾਕਾਤ ਹੋਈ, ਜਿਸ ਦੌਰਾਨ ਪੰਜਾਬ ਦੇ ਕਈ ਮੁੱਦਿਆਂ 'ਤੇ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਬਾਰੇ ਵੀ ਗੱਲਬਾਤ ਹੋਈ।

    ਢੀਂਡਸਾ ਨੇ ਕਿਹਾ ਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਸੰਯੁਕਤ ਗਠਜੋੜ ਨੇ ਜਿਹੜੀ ਕਮੇਟੀ ਬਣਾਈ ਹੈ, ਉਸ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜਾ ਉਮੀਦਵਾਰ ਜਿੱਤ ਸਕੇਗਾ, ਉਸ ਨੂੰ ਹੀ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਕੋਟਾ ਸਿਸਟਮ ਨਹੀਂ ਹੈ ਕਿ ਕਿਸ ਨੂੰ ਕਿੰਨੀਆਂ ਸੀਟਾਂ ਦਿੱਤੀਆਂ ਜਾਣਗੀਆਂ।

    ਉਨ੍ਹਾਂ ਕਿਹਾ ਕਿ ਸਾਡੀ ਪਾਰਟੀ 19 ਤੋਂ 20 ਸੀਟਾਂ 'ਤੇ ਚੋਣਾਂ ਲੜੇਗੀ ਅਤੇ ਉਮੀਦ ਹੈ ਕਿ 12 ਤੋਂ 15 ਉਮੀਦਵਾਰ ਜਿੱਤ ਪ੍ਰਾਪਤ ਕਰਕੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਖੁਦ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਵਿੱਚ ਉਮੀਦਵਾਰ ਵੱਜੋਂ ਨਹੀਂ ਉਤਰਨਗੇ, ਹਾਲਾਂਕਿ ਉਨ੍ਹਾਂ ਦਾ ਮੁੰਡਾ ਪਰਮਿੰਦਰ ਸਿੰਘ ਢੀਂਡਸਾ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਵੀ ਦੋ-4 ਦਿਨਾਂ ਵਿੱਚ ਜਾਰੀ ਹੋ ਜਾਵੇਗੀ।
    Published by:Krishan Sharma
    First published:
    Advertisement
    Advertisement