Home /News /punjab /

'ਸਕੂਲੀ ਕਿਤਾਬਾਂ ’ਚ ਗਲਤ ਇਤਿਹਾਸ ਸਿੱਖ ਧਰਮ ਖਿਲਾਫ਼ ਵੱਡੀ ਸਾਜਿਸ਼', ਸੰਧਵਾਂ ਨੇ ਕਿਹਾ; ਜੱਥੇਦਾਰ ਤੇ SGPC ਚੁੱਪ ਕਿਉਂ

'ਸਕੂਲੀ ਕਿਤਾਬਾਂ ’ਚ ਗਲਤ ਇਤਿਹਾਸ ਸਿੱਖ ਧਰਮ ਖਿਲਾਫ਼ ਵੱਡੀ ਸਾਜਿਸ਼', ਸੰਧਵਾਂ ਨੇ ਕਿਹਾ; ਜੱਥੇਦਾਰ ਤੇ SGPC ਚੁੱਪ ਕਿਉਂ

   (ਫਾਇਲ ਫੋਟੋ)

  (ਫਾਇਲ ਫੋਟੋ)

Punjab News: ਆਮ ਆਦਮੀ ਪਾਰਟੀ (Aam Aadmi Party) ਪੰਜਾਬ (Punjab) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ (Kultar Singh Sandwan) ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ’ਚ ਪੜ੍ਹਾਈਆਂ ਜਾਂਦੀਆਂ ਕਿਤਾਬਾਂ ਵਿੱਚ ਗੁਰੂ ਸਾਹਿਬਾਨਾਂ ਅਤੇ ਸਿੱਖਾਂ ਬਾਰੇ ਗਲਤ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ, ਜਿਸ ਲਈ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ।

ਹੋਰ ਪੜ੍ਹੋ ...
  • Share this:

ਚੰਡੀਗੜ੍ਹ: Punjab News: ਆਮ ਆਦਮੀ ਪਾਰਟੀ (Aam Aadmi Party) ਪੰਜਾਬ (Punjab) ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ (Kultar Singh Sandwan) ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ’ਚ ਪੜ੍ਹਾਈਆਂ ਜਾਂਦੀਆਂ ਕਿਤਾਬਾਂ ਵਿੱਚ ਗੁਰੂ ਸਾਹਿਬਾਨਾਂ ਅਤੇ ਸਿੱਖਾਂ ਬਾਰੇ ਗਲਤ ਇਤਿਹਾਸ ਪੜ੍ਹਾਇਆ ਜਾ ਰਿਹਾ ਹੈ, ਜਿਸ ਲਈ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਸੰਧਵਾਂ ਨੇ ਕਿਹਾ ਕਿ ਸਿੱਖ ਸੰਗਤ ਇਸ ਕਿਤਾਬ ਖਿਲਾਫ਼ ਰੋਸ਼ ਪ੍ਰਦਰਸ਼ਨ ਕਰ ਰਹੀ ਹੈ, ਇਸ ਲਈ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵਿਵਾਦਤ ਕਿਤਾਬਾਂ ’ਤੇ ਤੁਰੰਤ ਪਾਬੰਦੀ ਲਵੇ।

5 ਮਾਰਚ ਤੱਕ ਸਿੱਖਿਆ ਬੋਰਡ ਨੇ ਕਿਤਾਬਾਂ ’ਤੇ ਪਾਬੰਦੀ ਨਾ ਲਾਈ ਤਾਂ ‘ਆਪ’ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ

ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਸਿੱਖ ਜਥੇਬੰਦੀਆਂ ਵੱਲੋਂ ਮੋਹਾਲੀ ਵਿਖੇ ਕੀਤੀ ਰੋਸ ਰੈਲੀ ’ਚ ਸ਼ਮੂਲੀਅਤ ਕੀਤੀ ਅਤੇ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ। ਉਪਰੰਤ ਸੰਧਵਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਕਿ ਸਿੱਖ ਸੰਗਤ ਦੇ ਹਿਰਦਿਆਂ ’ਤੇ ਸੱਟ ਮਾਰਨ ਵਾਲੀਆਂ ਕਿਤਾਬਾਂ ’ਤੇ ਤੁਰੰਤ ਪਾਬੰਦੀ ਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇ 5 ਮਾਰਚ ਤੱਕ ਸਿੱਖਿਆ ਬੋਰਡ ਨੇ ਕਿਤਾਬਾਂ ’ਤੇ ਪਾਬੰਦੀ ਨਾ ਲਾਈ ਤਾਂ ਆਮ ਆਦਮੀ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰੇਗੀ।

ਪਾਰਟੀ ਮੁੱਖ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇੱਕ ਵੱਡੀ ਅਤੇ ਗਿਣੀ-ਮਿਥੀ ਸਾਜਿਸ਼ ਨਾਲ ਸਿੱਖ ਇਤਿਹਾਸ, ਸਿੱਖ ਗੁਰੂਆਂ, ਗੁਰੂ ਦੀ ਬਾਣੀ ਸਮੇਤ ਪੰਜਾਬ ਦੀ ਸਰਜਮੀਂ ਅਤੇ ਸ਼ਹੀਦਾਂ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਗ਼ਲਤ ਬਿਆਨੀ ਨਵੀਂ ਪੀੜ੍ਹੀ ਨੂੰ ਪਰੋਸੀ (ਪੜ੍ਹਾਈ) ਜਾ ਰਹੀ ਹੈ, ਪ੍ਰੰਤੂ ਕਾਂਗਰਸ, ਕੈਪਟਨ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੂੰ ਕੋਈ ਪਰਵਾਹ ਨਹੀਂ ਕਿਉਂਕਿ ਇਹ ਸੱਤਾਧਾਰੀ ਨਿੱਜੀ ਪਬਲੀਕੇਸ਼ਨ ਹਾਊਸਾਂ ਨਾਲ ਮਿਲ ਕੇ 'ਕਿਤਾਬ ਮਾਫ਼ੀਆ' ਰਾਹੀਂ ਪੈਸੇ ਕਮਾਉਣ ਤੋਂ ਇਲਾਵਾ ਕੁੱਝ ਨਹੀਂ ਸੋਚ ਰਹੇ, ਇਸੇ ਕਾਰਨ ਹੀ ਬੱਜਰ ਗ਼ਲਤੀਆਂ ਅਤੇ ਗੁਰੂ ਦੀ ਬਾਣੀ ਦੀ ਬੇਅਦਬੀਆਂ ਨਾਲ ਭਰੀ 100 ਰੁਪਏ ਦੀ ਕਿਤਾਬ 400 ਰੁਪਏ ਤੋਂ ਵੱਧ ਮੁੱਲ 'ਤੇ ਵੇਚੀ ਜਾ ਰਹੀ ਹੈ।

ਕੁਲਤਾਰ ਸਿੰਘ ਸੰਧਵਾਂ ਨੇ ਨਿੱਜੀ ਪਬਲੀਕੇਸ਼ਨਾਂ ਵੱਲੋਂ ਛਾਪੀਆਂ ਗਈਆ ਪ੍ਰੋ, ਮਨਜੀਤ ਸਿੰਘ, ਡਾ. ਏ.ਸੀ. ਅਰੋੜਾ ਅਤੇ ਡਾ. ਐੱਮ.ਐੱਸ. ਮਾਨ ਦੀਆਂ 12ਵੀਂ ਜਮਾਤ ਲਈ ਮੰਜ਼ੂਰ ਕਿਤਾਬਾਂ ਉੱਤੇ ਤੁਰੰਤ ਪਾਬੰਦੀ ਅਤੇ ਸਿਲੇਬਸ 'ਚੋਂ ਵਾਪਸੀ ਦੀ ਜ਼ੋਰਦਾਰ ਮੰਗ ਕੀਤੀ।

ਸੰਧਵਾਂ ਨੇ ਕਿਹਾ ਕਿ ਇੰਨਾ ਹੀ ਨਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦੀ ਗਲਤ ਬਿਆਨੀ ਕੀਤੀ ਗਈ ਹੈ ਅਤੇ ਬਾਣੀ ਦੀ ਸ਼ਬਦਾਵਲੀ ਗ਼ਲਤੀਆਂ ਨਾਲ ਭਰੀ ਪਈ ਹੈ, ਜੋ ਨਾ ਕੇਵਲ ਅਰਥ ਦਾ ਅਨਰਥ ਹੈ, ਸਗੋਂ ਗੁਰੂ ਦੀ ਬਾਣੀ ਦੀ ਬੇਅਦਬੀ ਵੀ ਹੈ। ਕੀ ਇਸ ਬਾਰੇ 'ਪੰਥ ਦੇ ਠੇਕੇਦਾਰ' ਕਹਾਉਂਦੇ ਬਾਦਲ ਸੰਗਤ ਨੂੰ ਸਪਸ਼ਟ ਕਰਨਗੇ? ਸੰਧਵਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮੁੱਦੇ 'ਤੇ ਕਿਉਂ ਚੁੱਪ ਧਾਰੀ ਹੋਈ ਹੈ? ਜਦਕਿ ਇਸ ਮਾਮਲੇ 'ਤੇ ਲਿਖਤ ਸ਼ਿਕਾਇਤਾਂ ਹੋ ਰਹੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹਨਾਂ ਕਿਤਾਬਾਂ 'ਚ ਸ੍ਰੀ ਗੁਰੂ ਤੇਗ਼ ਬਹਾਦਰ, ਖਾਲਸਾ ਪੰਥ ਅਤੇ ਹੋਰ ਗੁਰੂਆਂ ਅਤੇ ਇਤਿਹਾਸਕ ਤੱਥਾਂ ਸਮੇਤ ਸ਼ਹੀਦ ਊਧਮ ਸਿੰਘ ਵਰਗੇ ਆਜ਼ਾਦੀ ਦੇ ਪਰਵਾਨਿਆਂ ਬਾਰੇ ਵੀ ਊਲ-ਜਲੂਲ ਟਿੱਪਣੀਆਂ ਦਰਜ ਹਨ। ਗੁਰਬਾਣੀ ਅਤੇ ਰਾਗਾਂ ਦੇ ਸ਼ਬਦੀ ਨਾਮ ਗ਼ਲਤ ਲਿਖੇ ਜਾਣਾ ਬੇਅਦਬੀ ਕਰਨ ਦੇ ਤੁੱਲ ਬੱਜਰ ਗਲਤੀਆਂ ਹਨ। ਸੰਧਵਾਂ ਨੇ ਕਿਹਾ ਕਿ ਇਹ ਵਿਵਾਦਿਤ ਕਿਤਾਬਾਂ ਸਿੱਖਾਂ ਖਿਲਾਫ਼ ਡੂੰਘੀ ਸਾਜਿਸ਼ ਦਾ ਹਿੱਸਾ ਹਨ, ਜਿਸ ਕਰਕੇ ਅਜਿਹੀਆਂ ਵਿਵਾਦਿਤ ਕਿਤਾਬਾਂ 'ਤੇ ਤੁਰੰਤ ਪਾਬੰਦੀ ਲਾਈ ਜਾਵੇ।

Published by:Krishan Sharma
First published:

Tags: Aam Aadmi Party, AAP, AAP Punjab, PSEB, Punjab, Sikh, Sikhism