Home /News /punjab /

ਕਿਸਾਨਾਂ ਦਾ ਸੰਘਰਸ਼ ਮੁਲਕ 'ਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ: ਚੰਨੀ

ਕਿਸਾਨਾਂ ਦਾ ਸੰਘਰਸ਼ ਮੁਲਕ 'ਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ: ਚੰਨੀ

ਪੰਜਾਬ ਰਾਜਨੀਤੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।

ਪੰਜਾਬ ਰਾਜਨੀਤੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।

ਪੰਜਾਬ ਰਾਜਨੀਤੀ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।

  • Share this:
    ਲੁਧਿਆਣਾ/ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਹੋਰ ਕੈਬਨਿਟ ਮੰਤਰੀ ਵੀ ਹਾਜ਼ਰ ਸਨ।

    ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

    'ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿੱਚ ਕੁਝ ਅਖੌਤੀ ਕੌਮੀ ਨੇਤਾ ਵੀ ਸ਼ਾਮਲ'

    ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।

    ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਅਜਿਹੀਆਂ ਖੁਸ਼ੀਆਂ ਜ਼ਾਹਰ ਕਰਨ ਪਿੱਛੇ ਤਰਕ ਦੇਣ ਦਾ ਸਵਾਲ ਕਰਦਿਆਂ ਕਿਹਾ ਕਿ ਇਹਦੇ ਵਿਚ ਖੁਸ਼ੀ ਵਾਲੀ ਕਿਹੜੀ ਗੱਲ ਹੈ ਕਿਉਂ ਜੋ ਇਸ ਸੰਘਰਸ਼ ਵਿਚ ਪੰਜਾਬ ਆਪਣੇ 700 ਧੀਆਂ-ਪੁੱਤ ਗੁਆ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫੈਸਲੇ ਦੇ ਹੱਕ ਵਿਚ ਸੋਹਲੇ ਗਾਉਣ ਦਾ ਸਿੱਧਾ ਜਿਹਾ ਮਤਲਬ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਉਤੇ ਢਾਹੇ ਤਸ਼ੱਦਦ ਦਾ ਪੱਖਾ ਪੂਰਨਾ ਹੈ ਜੋ ਪੂਰੀ ਤਰ੍ਹਾਂ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਵਾਰਥੀ ਮੁਫਾਦਾਂ ਦੀ ਖਾਤਰ ਕੁਝ ਸਿਆਸੀ ਨੇਤਾ ਸੂਬੇ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੇ ਹਿੱਤ ਕੁਰਬਾਨ ਕਰਨ ਲਈ ਪੱਬਾ ਭਾਰ ਹੋਏ ਫਿਰਦੇ ਹਨ।

    ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਨਾਮ ਉਤੇ ਯਾਦਗਾਰ ਬਣਾਏਗੀ ਤਾਂ ਕਿ ਸਾਡੀਆਂ ਨੌਜਵਾਨਾਂ ਪੀੜ੍ਹੀਆਂ ਉਨ੍ਹਾਂ ਦੇ ਮਿਸਾਲੀ ਸੰਘਰਸ਼ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਮਨ, ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ਼ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਮੁਲਕ ਦੇ ਅੰਨਦਾਤਿਆਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।

    ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ

    ਇਸ ਮੌਕੇ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਅਗਲੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿਚ ਬਲਜਿੰਦਰ ਸਿੰਘ ਪੁੱਤਰ ਸਵਰਗੀ ਜੰਗ ਸਿੰਘ, ਅਮਨਦੀਪ ਕੌਰ ਪਤਨੀ ਸਵਰਗੀ ਬਲਜਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰ ਸਵਰਗੀ ਮਨਮੋਹਨ ਸਿੰਘ, ਹਰਵਿੰਦਰ ਕੌਰ ਪਤਨੀ ਸਵਰਗੀ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸਵਰਗੀ ਹਾਕਮ ਸਿੰਘ ਸ਼ਾਮਲ ਸਨ। ਇਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਨਾਲ ਖੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
    Published by:Krishan Sharma
    First published:

    Tags: Agricultural law, Congress, Kisan andolan, Navjot singh sidhu, Punjab Congress, Punjab government, Punjab politics

    ਅਗਲੀ ਖਬਰ