ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਦਾਅਵਾ ਕਰਦਿਆਂ ਸੋਮਵਾਰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ (Punjab Government) ਨੇ ਝੋਨੇ ਦੀ ਲਵਾਈ (Peddy Season) ਲਈ ਬਿਜਲੀ (Electricity) ਦਾ ਪੂਰਾ ਪ੍ਰਬੰਧ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਭਲਕ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ, ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਦਾ ਇਹ ਬਿਆਨ ਬਹੁਤ ਮਾਇਨੇ ਰੱਖਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨੇ ਪਾਣੀ ਦੀ ਲੋੜ ਹੋਵੇ, ਓਨੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Aam Aadmi Party, AAP Punjab, Bhagwant Mann, Punjab farmers, Punjab government