Home /News /punjab /

Chandigarh: 3 ਬੱਚਿਆਂ ਦੇ ਪਿਤਾ ਨੇ ਕੀਤਾ ਸੁਸਾਇਡ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼

Chandigarh: 3 ਬੱਚਿਆਂ ਦੇ ਪਿਤਾ ਨੇ ਕੀਤਾ ਸੁਸਾਇਡ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼

Chandigarh: 3 ਬੱਚਿਆਂ ਦੇ ਪਿਤਾ ਨੇ ਕੀਤਾ ਸੁਸਾਇਡ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼ (ਸੰਕੇਤਿਕ ਤਸਵੀਰ)

Chandigarh: 3 ਬੱਚਿਆਂ ਦੇ ਪਿਤਾ ਨੇ ਕੀਤਾ ਸੁਸਾਇਡ, ਜੰਗਲ ‘ਚ ਦਰੱਖਤ ਨਾਲ ਲਟਕਦੀ ਮਿਲੀ ਲਾਸ਼ (ਸੰਕੇਤਿਕ ਤਸਵੀਰ)

ਮ੍ਰਿਤਕ ਦੀ ਲਾਸ਼ ਪਲਸੌਰਾ ਜੰਗਲ ਵਿੱਚ ਇੱਕ ਦਰੱਖਤ ਨਾਲ ਲਟਕਦੀ ਮਿਲੀ। ਜੰਗਲ 'ਚੋਂ ਲੰਘ ਰਹੇ ਲੋਕਾਂ ਨੇ ਦਰੱਖਤ ਨਾਲ ਲਟਕਦੀ ਲਾਸ਼ ਦੇਖ ਕੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।

  • Share this:

ਚੰਡੀਗੜ੍ਹ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਚੰਡੀਗੜ੍ਹ ਦੇ ਪਿੰਡ ਪਲਸੌਰਾ 'ਚ ਤਿੰਨ ਬੱਚਿਆਂ ਦੇ ਪਿਤਾ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਲਾਸ਼ ਪਲਸੌਰਾ ਜੰਗਲ ਵਿੱਚ ਇੱਕ ਦਰੱਖਤ ਨਾਲ ਲਟਕਦੀ ਮਿਲੀ। ਜੰਗਲ 'ਚੋਂ ਲੰਘ ਰਹੇ ਲੋਕਾਂ ਨੇ ਦਰੱਖਤ ਨਾਲ ਲਟਕਦੀ ਲਾਸ਼ ਦੇਖ ਕੇ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਹੇਠਾਂ ਉਤਾਰਿਆ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੰਜੇ ਪਰਿਵਾਰ ਤੋਂ ਵੱਖ ਰਹਿੰਦਾ ਸੀ। ਮ੍ਰਿਤਕ ਦੀ ਉਮਰ 40 ਸਾਲ ਸੀ। ਉਹ ਪਿਛਲੇ ਚਾਰ ਮਹੀਨਿਆਂ ਤੋਂ ਪਲਸੌਰਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਪੁਲਿਸ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਵੀ ਨਹੀਂ ਮਿਲਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ।


ਇਸ ਦੇ ਨਾਲ ਹੀ ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਸੰਜੇ ਸ਼ਰਾਬ ਪੀਣ ਦਾ ਆਦੀ ਸੀ। ਫਿਲਾਹਲ ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਹੋਣੇ ਬਾਕੀ ਹਨ। ਪੁਲੀਸ ਨੇ ਲਾਸ਼ ਨੂੰ ਜੀਐਮਸੀਐਚ-32 ਦੇ ਮੁਰਦਾਘਰ ਵਿੱਚ ਰਖਵਾਇਆ ਹੈ, ਜਿੱਥੇ ਅੱਜ ਉਸ ਦਾ ਪੋਸਟਮਾਰਟਮ ਕੀਤਾ ਜਾਵੇਗਾ।

Published by:Ashish Sharma
First published:

Tags: Chandigarh, Suicide