Home /News /punjab /

BREAKING: ਦੀਪਕ ਟੀਨੂੰ ਫਰਾਰ; ਮੁਲਜ਼ਮ ਪੁਲਿਸ ਅਧਿਕਾਰੀਆਂ ਵਿਰੁੱਧ FIR ਦਰਜ, ਡੀਜੀਪੀ ਪੰਜਾਬ ਨੇ ਦਿੱਤੇ ਕਾਰਵਾਈ ਦੇ ਹੁਕਮ

BREAKING: ਦੀਪਕ ਟੀਨੂੰ ਫਰਾਰ; ਮੁਲਜ਼ਮ ਪੁਲਿਸ ਅਧਿਕਾਰੀਆਂ ਵਿਰੁੱਧ FIR ਦਰਜ, ਡੀਜੀਪੀ ਪੰਜਾਬ ਨੇ ਦਿੱਤੇ ਕਾਰਵਾਈ ਦੇ ਹੁਕਮ

BREAKING: ਦੀਪਕ ਟੀਨੂੰ ਫਰਾਰ; ਮੁਲਜ਼ਮ ਪੁਲਿਸ ਅਧਿਕਾਰੀਆਂ ਵਿਰੁੱਧ FIR ਦਰਜ, ਡੀਜੀਪੀ ਪੰਜਾਬ ਨੇ ਦਿੱਤੇ ਕਾਰਵਾਈ ਦੇ ਹੁਕਮ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡ ਰਾਹੀਂ ਦਿੱਤੀ। ਉਨ੍ਹਾ ਦੱਸਿਆ ਕਿ ਸੀਆਏ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗ੍ਰਿਫਤਾਰ ਕਰ ਲਿਆ ਹੈ।  ਇਸਦੇ ਨਾਲ ਹੀ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੀਆਈਏ ਪੁਲਿਸ ਅਧਿਕਾਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ, 120ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ ...
  • Share this:

    ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਡੀਜੀਪੀ ਪੰਜਾਬ ਨੇ ਵੱਡੀ ਕਾਰਵਾਈ ਕਰਦੇ ਹੋਏ ਕਥਿਤ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਨੇ ਡੀਜੀਪੀ ਦੇ ਹੁਕਮਾਂ 'ਤੇ ਦੀਪਕ ਟੀਨੂੰ ਦੀ ਹਿਰਾਸਤ ਦੌਰਾਨ ਡਿਊਟੀ 'ਤੇ ਤੈਨਾਤ ਮਾਨਸਾ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

    Gaurav Yadav, DGP Punjab Tweet.

    ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਆਪਣੇ ਟਵੀਟਰ ਹੈਂਡ ਰਾਹੀਂ ਦਿੱਤੀ। ਉਨ੍ਹਾ ਦੱਸਿਆ ਕਿ ਸੀਆਏ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਗ੍ਰਿਫਤਾਰ ਕਰ ਲਿਆ ਹੈ।  ਇਸਦੇ ਨਾਲ ਹੀ ਧਾਰਾ 311 ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਸੀਆਈਏ ਪੁਲਿਸ ਅਧਿਕਾਰੀ ਖ਼ਿਲਾਫ਼ ਆਈਪੀਸੀ ਦੀ ਧਾਰਾ 222, 224, 225ਏ, 120ਬੀ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

    ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਗੈਂਗਸਟਰ ਟੀਨੂੰ ਨੂੰ ਗ੍ਰਿਫ਼ਤਾਰ ਕਰਨ ਲਈ ਪੂਰੀ ਤਰ੍ਹਾਂ ਛਾਪੇਮਾਰੀ ਕਰ ਰਹੀ ਹੈ ਅਤੇ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪਜਾਬੰ ਦੇ ਚੱਪੇ ਚੱਪੇ 'ਤੇ ਤੈਨਾਤ ਕਰ ਦਿੱਤਾ ਗਿਆ ਹੈ।

    Gaurav Yadav, DGP Punjab Tweet.

    ਦੱਸ ਦੇਈਏ ਕਿ ਗੈਂਗਸਟਰ ਦੀਪਕ ਟੀਨੂੰ ਮਾਨਸਾ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਟੀਨੂੰ ਦੇ ਫਰਾਰ ਹੋਣ ਪਿੱਤੋਂ ਪੰਜਾਬ ਪੁਲਿਸ ਦੀ ਕਾਰਗੁਜਰੀ *ਤੇ ਕਈ ਤਰ੍ਹਾਂ ਦੇ ਸਵਾਲ ਉਠ ਰਹੇ ਸਨ ਅਤੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ 'ਤੇ ਵੀ ਵਿਰੋਧੀ ਉਂਗਲਾਂ ਚੁੱਕ ਰਹੇ ਸਨ, ਜਿਸ ਪਿੱਛੋਂ ਇਹ ਕਾਰਵਾਈ ਸਾਹਮਣੇ ਆਈ ਹੈ।

    Published by:Krishan Sharma
    First published:

    Tags: Bhagwant Mann, Punjab Police, Sidhu moosewala murder update