Home /News /punjab /

Corruption Case: ਸਾਬਕਾ ਕੈਬਨਿਟ ਮੰਤਰੀ ਧਰਮਸੋਤ ਮੋਹਾਲੀ ਅਦਾਲਤ 'ਚ ਪੇਸ਼, ਬੋਲੋ; ਮੇਰੇ 'ਤੇ ਲੱਗੇ ਦੋਸ਼ ਗਲਤ

Corruption Case: ਸਾਬਕਾ ਕੈਬਨਿਟ ਮੰਤਰੀ ਧਰਮਸੋਤ ਮੋਹਾਲੀ ਅਦਾਲਤ 'ਚ ਪੇਸ਼, ਬੋਲੋ; ਮੇਰੇ 'ਤੇ ਲੱਗੇ ਦੋਸ਼ ਗਲਤ

Youtube Video

Corruption Case: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਪੁਲਿਸ ਨੇ ਪੁੱਛਗਿੱਛ ਉਪਰੰਤ ਦੁਪਹਿਰ ਬਾਅਦ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਇਸ ਦੌਰਾਨ ਅਦਾਲਤ 'ਚ ਪੇਸ਼ ਕਰਨ ਮੌਕੇ ਸਾਬਕਾ ਕੈਬਨਿਟ ਮੰਤਰੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਗਲਤ ਦੱਸਿਆ। ਉਨ੍ਹਾਂ ਕਿਹਾ ਕਿ ਮੈਂ ਪੂਰੀ ਤਰ੍ਹਾਂ ਬੇਕਸੂਰ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਦਲਾਖੋਰੀ ਦੀ ਰਾਜਨੀਤੀ ਤਹਿਤ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

ਹੋਰ ਪੜ੍ਹੋ ...
  • Share this:

    ਅਦਾਲਤ 'ਚ ਨਿਊਜ਼18 ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਧਰਮਸੋਤ ਨੇ ਕਿਹਾ ਕਿ ਭਗਵੰਤ ਮਾਨ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਵਜੀਫਾ ਘਪਲੇ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਪਰ ਉਸ 'ਚ ਕੁਝ ਵੀ ਹੱਥ ਨਹੀਂ ਲੱਗਾ ਅਤੇ ਹੁਣ ਮੈਨੂੰ ਇਸ ਮਾਮਲੇ 'ਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਮੇਰਾ ਇਸ ਮਾਮਲੇ ਵਿੱਚ ਨਾਂਅ ਤੱਕ ਵੀ ਨਹੀਂ ਹੈ।

    ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਲੀਡਰ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਮੰਗਲਵਾਰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਓਰੋ (Vigilance Bureau) ਨੇ ਤੜਕੇ ਤਿੰਨ ਵਜੇ ਅਮਲੋਹ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਕਥਿਤ ਤੌਰ 'ਤੇ ਸਹਾਇਕ ਵਜੋਂ ਕੰਮ ਕਰ ਰਹੇ ਸਥਾਨਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਧਰਮਸੋਤ 'ਤੇ ਜੰਗਲਾਤ ਮੰਤਰੀ ਰਹਿੰਦੀਆਂ ਘੁਟਾਲੇ ਦੇ ਇਲਜ਼ਾਮ ਹਨ। ਮੰਤਰੀ ਦੀ ਮਿਲੀਭੁਗਤ ਨਾਲ ਦਰੱਖ਼ਤ ਕੱਟੇ ਜਾਂਦੇ  ਸੀ। ਇੱਕ ਦਰੱਖਤ ਕੱਟਣ ਦੇ ਮੰਤਰੀ ਤੱਕ 500 ਰੁਪਏ ਪਹੁੰਚਦੇ ਸੀ। ਨਵੇਂ ਬੂਟੇ ਲਗਾਉਣ 'ਤੇ ਵੀ ਕਮਿਸ਼ਨ ਲੈਣ ਦਾ ਇਲਜ਼ਾਮ ਹੈ। ਇੱਕ ਸਾਲ ਚ ਕਰੀਬ 25 ਹਜ਼ਾਰ ਦਰੱਖ਼ਤ ਕੱਟੇ ਗਏ। ਪਿਛਲੀ ਕਾਂਗਰਸ ਸਰਕਾਰ ਵੇਲੇ ਧਰਮਸੋਤ 'ਤੇ SC ਸਕਾਲਰਸ਼ਿਪ ਘੁਟਾਲੇ ਦੇ ਵੀ ਇਲਜ਼ਾਮ ਲੱਗੇ ਸਨ। ਹਾਲਾਂਕਿ ਜਾਂਚ ਦੌਰਾਨ ਧਰਮਸੋਤ ਨੂੰ ਤਤਕਾਲੀ ਸਰਕਾਰ ਨੇ ਕਲੀਨਚਿੱਟ ਦਿੱਤੀ ਸੀ।

    ਮਾਮਲੇ ਵਿੱਚ ਧਰਮਸੋਤ ਤੋਂ ਇਲਾਵਾ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿੱਚ ਦੋਵੇਂ ਖੋਜ ਦੇ ਓ.ਐਸ.ਡੀਜ਼ ਦੱਸੇ ਜਾ ਰਹੇ ਹਨ। ਪਹਿਲਾ ਚਮਕੌਰ ਸਿੰਘ ਜਿਸਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਦੂਜਾ ਕਮਲਜੀਤ ਸਿੰਘ ਜਿਸਨੂੰ ਖੰਨਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਮਲਜੀਤ ਸਿੰਘ ਇੱਕ ਵੈੱਬ ਚੈਨਲ ਦਾ ਪੱਤਰਕਾਰ ਵੀ ਸੀ ਅਤੇ ਇਸ ਲਈ ਦਲਾਲੀ ਕਰਦਾ ਸੀ।
    Published by:Krishan Sharma
    First published:

    Tags: Congress, Punjab Congress, Punjab Police, Sadhu singh dharmsot

    ਅਗਲੀ ਖਬਰ