Home /News /punjab /

ਟੈਂਡਰ ਘੁਟਾਲੇ ’ਚ ਵਿਜੀਲੈਂਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸਣ ਆਸ਼ੂ ਦਾ ਪੀਏ ਨਾਮਜ਼ਦ

ਟੈਂਡਰ ਘੁਟਾਲੇ ’ਚ ਵਿਜੀਲੈਂਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸਣ ਆਸ਼ੂ ਦਾ ਪੀਏ ਨਾਮਜ਼ਦ

(ਫਾਇਲ ਫੋਟੋ)

(ਫਾਇਲ ਫੋਟੋ)

Tender Scam: ਕਣਕ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ (Punjab Vigilance Beauru) ਵੱਲੋਂ ਤੇਲੂ ਰਾਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Former Cabinet Minister Bharat Bhushan Ashu) ਦੇ ਪੀਏ ਮੀਨੂੰ ਪੰਕਜ ਮਲਹੋਤਰਾ ਨੂੰ ਵੀ ਨਾਜ਼ਮਦ ਕਰ ਲਿਆ ਗਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਚ ਕਿਤੇ ਨਾ ਕਿਤੇ ਸਾਬਕਾ ਕੈਬਨਿਟ ਮੰਤਰੀ ਨੂੰ ਘੇਰਨ ਦੀ ਤਿਆਰੀ ’ਚ ਹੈ।

ਹੋਰ ਪੜ੍ਹੋ ...
  • Share this:
    ਚੰਡੀਗੜ੍ਹ: Tender Scam: ਕਣਕ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ (Punjab Vigilance Beauru) ਵੱਲੋਂ ਤੇਲੂ ਰਾਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Former Cabinet Minister Bharat Bhushan Ashu) ਦੇ ਪੀਏ ਮੀਨੂੰ ਪੰਕਜ ਮਲਹੋਤਰਾ ਨੂੰ ਵੀ ਨਾਜ਼ਮਦ ਕਰ ਲਿਆ ਗਿਆ ਹੈ।

    ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਾਮਲੇ ’ਚ ਕਿਤੇ ਨਾ ਕਿਤੇ ਸਾਬਕਾ ਕੈਬਨਿਟ ਮੰਤਰੀ ਨੂੰ ਘੇਰਨ ਦੀ ਤਿਆਰੀ ’ਚ ਹੈ। ਸਵੇਰੇ ਤਿੰਨ ਵਜੇ ਦੇ ਕਰੀਬ ਵਿਜੀਲੈਂਸ ਦੀ ਟੀਮ ਆਸ਼ੂ ਦੇ ਪੀਏ ਦੇ ਜਵਾਹਰ ਨਗਰ ਕੈਂਪ ਸਥਿਤ ਘਰ ਪੁੱਜੀ ਸੀ, ਪਰ ਮੀਨੂੰ ਪਹਿਲਾਂ ਤੋਂ ਫ਼ਰਾਰ ਸੀ। ਸੂਤਰ ਦੱਸਦੇ ਹਨ ਕਿ ਆਸ਼ੂ ਦੇ ਪੀਏ ਮੀਨੂੰ ਦੇ ਨਾਮਜ਼ਦ ਹੋਣ ਤੋਂ ਬਾਅਦ ਉਨ੍ਹਾਂ ਦੇ ਕਈ ਅਜਿਹੇ ਨਜ਼ਦੀਕੀ ਹਨ, ਜੋ ਘਰਾਂ ਤੋਂ ਫ਼ਰਾਰ ਹੋ ਗਏ ਹਨ।

    ਵਿਜੀਲੈਂਸ ਦੀ ਟੀਮ ਇਹ ਜਾਂਚ ਕਰਨ ’ਚ ਲੱਗੀ ਹੈ ਮੀਨੂੰ ਪੰਕਜ ਮਲਹੋਤਰਾ ਰਾਹੀਂ ਕਿਹੜਾ ਕਿਹੜਾ ਫੂਡ ਐਂਡ ਸਪਲਾਈ ਵਿਭਾਗ ਦਾ ਅਧਿਕਾਰੀ ਇਸ ਮਾਮਲੇ ’ਚ ਸ਼ਾਮਲ ਹੈ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਤੇਲੂ ਰਾਮ ਤੇ ਮੀਨੂੰ ਪੰਕਜ ਮਲਹੋਤਰਾ ਵਿੱਚ ਕਾਫ਼ੀ ਨੇੜੇਲੇ ਸਬੰਧ ਸਨ ਤੇ ਇਸੇ ਦਾ ਫਾਇਦਾ ਚੁੱਕ ਕੇ ਤੇਲੂ ਰਾਮ ਨੇ ਵੱਡੇ ਟੈਂਡਰ ਲਏ ਸਨ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਮੀਨੂੰ ਪੰਕਜ ਮਲਹੋਤਰਾ ਨੂੰ ਵਿਜੀਲੈਂਸ ਨੇ ਆਪਣੇ ਦਫ਼ਤਰ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਇਆ, ਜਿਸ ਕਾਰਨ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਨਾਮਜ਼ਦ ਕਰ ਲਿਆ।
    Published by:Krishan Sharma
    First published:

    Tags: AAP Punjab, Bharat Bhushan Ashu, Punjab Congress, Shiromani Akali Dal

    ਅਗਲੀ ਖਬਰ