ਚੰਡੀਗੜ੍ਹ: Punjab News: ਗੈਂਗਸਟਰਾਂ (Gangster) ਵੱਲੋਂ ਫੋਨ ਰਾਹੀਂ ਰੋਜ਼ਾਨਾ ਕਿਸੇ ਨਾ ਕਿਸੇ ਵਿਅਕਤੀ ਜਾਂ ਮੰਤਰੀ ਨੂੰ ਫੋਨ ਰਾਹੀਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਹੁਣ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਤੋਂ ਬਾਅਦ ਕਾਂਗਰਸ (Congress) ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਨੂੰ ਧਮਕੀ ਭਰਿਆ ਫੋਨ ਆਇਆ ਹੈ। ਫੋਨ ਕਰਨ ਵਾਲੇ ਨੇ ਉਨ੍ਹਾਂ ਕੋਲੋਂ ਫਿਰੌਤੀ ਦੀ ਮੰਗ ਕੀਤੀ ਹੈ ਅਤੇ ਨਾ ਦੇਣ 'ਤੇ ਅੰਜਾਮ ਭੁਗਤਣ ਦੀ ਗੱਲ ਕਹੀ ਹੈ।
ਮਾਮਲੇ ਦੀ ਸੂਚਨਾ ਮਿਲਣ 'ਤੇ ਪੰਜਾਬ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਸਾਬਕਾ ਮੰਤਰੀ ਅਤੇ ਪੰਜਾਬ ਪੁਲਿਸ ਇਸ ਮਾਮਲੇ ਬਾਰੇ ਅਜੇ ਖੁੱਲ੍ਹ ਕੇ ਨਹੀਂ ਦੱਸ ਰਹੇ। ਪਰੰਤੂ ਸੋਨੀ ਦੇ ਕਰੀਬੀਆਂ ਮੁਤਾਬਕ ਪਿਛਲੇ ਲੰਮੇ ਸਮੇਂ ਤੋਂ ਮੰਤਰੀ ਨੂੰ ਫੋਨ ਰਾਹੀਂ ਧਮਕੀ ਦੇ ਕੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਇਹ ਜਿਹੜੀਆਂ ਪਿਛਲੇ ਲੰਬੇ ਸਮੇਂ ਤੋਂ ਧਮਕੀਆਂ ਬਾਰੇ ਦੱਸਿਆ ਜਾ ਰਿਹਾ ਹੈ। ਇਹ ਧਮਕੀਆਂ ਬਿਸ਼ਨੋਈ ਗੈਂਗ ਦੇ ਮੈਂਬਰ ਹੀ ਦੱਸੇ ਜਾ ਰਹੇ ਹਨ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Gangsters, OP Soni, Punjab Congress, Punjab government