Corruption Case: ਭ੍ਰਿਸ਼ਟਾਚਾਰ ਮਾਮਲੇ ਵਿੱਚ ਮਾਨ ਸਰਕਾਰ ਵੱਲੋਂ ਸਖਤ ਕਾਰਵਾਈ ਨੂੰ ਲੈ ਕੇ ਮੌਜੂਦਾ ਅਤੇ ਸਾਬਕਾ ਮੰਤਰੀ ਵਿੱਚ ਹੜਕੰਪ ਮੱਚੀ ਹੋਈ ਹੈ। ਹੁਣ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਆਪਣਾ ਨਾਂਅ ਸਾਹਮਣੇ ਆਉਣ ਦੇ ਮੱਦੇਨਜ਼ਰ ਹਾਈਕੋਰਟ ਵਿੱਚ ਸ਼ਰਨ ਲੈਣ ਪੁੱਜੇ ਹਨ। ਉਨ੍ਹਾਂ ਨੂੰ ਹਾਈਕੋਰਟ ਵਿੱਚ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਜਾਂਚ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕਰਨ ਲਈ ਕਿਹਾ ਹੈ। ਮਾਮਲੇ ਦੀ ਛੇਤੀ ਹੀ ਸੁਣਵਾਈ ਹੋਣ ਦੀ ਉਮੀਦ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਸਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਸੰਗਤ ਸਿੰਘ ਗਿਲਜ਼ੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ। ਇਸ ਪਿੱਛੋਂ ਚਰਚਾ ਸੀ ਕਿ ਹੁਣ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਵੀ ਕੇਸ ਹੋ ਸਕਦਾ ਹੈ।
ਸੋਮਵਾਰ ਸਾਬਕਾ ਮੰਤਰੀ ਆਸ਼ੂ ਨੇ ਆਪਣੇ ਵਿਰੁੱਧ ਕੋਈ ਕਾਰਵਾਈ ਕੀਤੇ ਜਾਣ ਤੋਂ ਪਹਿਲਾਂ ਹੀ ਹਾਈਕੋਰਟ ਵਿੱਚ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਹੈ ਕਿ ਉਨ੍ਹਾਂ ਵਿਰੁੱਧ ਦਰਜ ਸ਼ਿਕਾਇਤ ਦੀ ਸਹੀ ਜਾਂਚ ਹੋਵੇ। ਉਨ੍ਹਾਂ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਮਾਮਲੇ ਦੀ ਜਾਂਚ ਵਿੱਚ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਹਾਈਕੋਰਟ ਤੋਂ ਮੰਗ ਕੀਤੀ ਕਿ ਉਨ੍ਹਾਂ ਵਿਰੁੱਧ ਜੇਕਰ ਕੋਈ ਵੀ ਕਾਰਵਾਈ ਕੀਤੀ ਜਾਣੀ ਹੈ ਤਾਂ ਉਸ ਦਾ 7 ਦਿਨ ਪਹਿਲਾਂ ਨੋਟਿਸ ਦਿੱਤਾ ਜਾਵੇ।
ਆਸ਼ੂ ਵਿਰੁੱਧ ਕੀ ਸੀ ਸ਼ਿਕਾਇਤ
ਦੱਸਣਾ ਬਣਦਾ ਹੈ ਕਿ ਠੇਕੇਦਾਰਾਂ ਦੀ ਯੂਨੀਅਨ ਨੇ ਆਸ਼ੂ ਦੇ ਕਾਰਜਕਾਲ ਦੌਰਾਨ 2000 ਕਰੋੜ ਰੁਪਏ ਦੇ ਟੈਂਡਰਾਂ ਵਿੱਚ ਧੋਖਾਧੜੀ ਦਾ ਦੋਸ਼ ਲਾਇਆ ਸੀ। ਸ਼ਿਕਾਇਤਕਰਤਾ ਲੇਬਰ ਅਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 3 ਸਾਲਾਂ ਤੋਂ ਲੇਬਰ ਕਾਟੇਜ, ਲੇਬਰ ਪੀ.ਈ.ਜੀ. ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ 20-25 ਵੱਡੇ ਠੇਕੇਦਾਰਾਂ ਨੂੰ ਮਨਮਾਨੇ ਰੇਟਾਂ ‘ਤੇ ਠੇਕੇ ਅਲਾਟ ਕੀਤੇ ਗਏ ਸਨ। ਜਦੋਂ ਕੇ 5000 ਛੋਟੇ ਠੇਕੇਦਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਕਿਹਾ ਕਿ ਕੋਰੋਨਾ ਦੇ ਸਮੇਂ ਦੌਰਾਨ ਅਚਾਨਕ 2019-20 ਵਿੱਚ ਵਿਭਾਗ ਵੱਲੋਂ ਟੈਂਡਰ ਰੇਟ ਦੁੱਗਣੇ ਕਰ ਦਿੱਤੇ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Congress, Corruption, High court, Punjab Congress, Punjab government, Punjab politics