Home /News /punjab /

Corruption Case: ਸਾਬਕਾ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਜੀਲੈਂਸ ਦੇ ਰਾਡਾਰ 'ਤੇ, ਜਾਂਚ ਤੇਜ਼ ਕਰਨ ਦੇ ਹੁਕਮ

Corruption Case: ਸਾਬਕਾ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਿਜੀਲੈਂਸ ਦੇ ਰਾਡਾਰ 'ਤੇ, ਜਾਂਚ ਤੇਜ਼ ਕਰਨ ਦੇ ਹੁਕਮ

Punjab News: ਪੰਜਾਬ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਵੀ ਭ੍ਰਿਸ਼ਟਾਚਾਰ (corruption) ਰੋਕੂ ਕਾਨੂੰਨ ਤਹਿਤ ਵਿਜੀਲੈਂਸ ਦੀ ਰਡਾਰ 'ਤੇ ਹਨ। ਉਸ 'ਤੇ ਪੰਚਾਇਤੀ ਜ਼ਮੀਨ ਦੀ 28 ਕਰੋੜ ਰੁਪਏ ਦੀ ਵਿਕਰੀ 'ਚ ਧਾਂਦਲੀ (Scam) ਕਰਨ ਦਾ ਦੋਸ਼ ਹੈ। ਮਾਨ ਸਰਕਾਰ (Mann Government) ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ।

ਹੋਰ ਪੜ੍ਹੋ ...
 • Share this:
  ਚੰਡੀਗੜ੍ਹ: Punjab News: ਪੰਜਾਬ ਦੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ (Tripat Rajinder Singh Bajwa) ਵੀ ਭ੍ਰਿਸ਼ਟਾਚਾਰ (corruption) ਰੋਕੂ ਕਾਨੂੰਨ ਤਹਿਤ ਵਿਜੀਲੈਂਸ ਦੀ ਰਡਾਰ 'ਤੇ ਹਨ। ਉਸ 'ਤੇ ਪੰਚਾਇਤੀ ਜ਼ਮੀਨ ਦੀ 28 ਕਰੋੜ ਰੁਪਏ ਦੀ ਵਿਕਰੀ 'ਚ ਧਾਂਦਲੀ (Scam) ਕਰਨ ਦਾ ਦੋਸ਼ ਹੈ। ਮਾਨ ਸਰਕਾਰ (Mann Government) ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ। ਦਰਅਸਲ, ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwali) ਨੇ ਦਾਅਵਾ ਕੀਤਾ ਸੀ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਸਮੇਂ ਬਾਜਵਾ ਨੇ ਜੀ.ਟੀ ਰੋਡ 'ਤੇ ਪੈਂਦੇ ਪਿੰਡ ਭਾਗੂਪੁਰਾ ਦੀ ਪੰਚਾਇਤੀ ਜ਼ਮੀਨ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਸੀ। ਉਸ ਨੇ ਕਰੀਬ 7 ਕਰੋੜ ਰੁਪਏ ਪ੍ਰਤੀ ਏਕੜ ਜ਼ਮੀਨ ਸਿਰਫ਼ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਣ ਦੀ ਇਜਾਜ਼ਤ ਦਿੱਤੀ ਸੀ।

  ਜਾਣਕਾਰੀ ਅਨੁਸਾਰ ਇੱਕ ਅਕਾਲੀ ਸਰਪੰਚ ਨੇ 2015 ਵਿੱਚ ਵਿਕਰੀ ਲਈ ਪ੍ਰਸਤਾਵ ਪੇਸ਼ ਕੀਤਾ ਸੀ। ਸਾਬਕਾ ਕਾਂਗਰਸੀ ਮੰਤਰੀ ਨੇ ਕਥਿਤ ਤੌਰ 'ਤੇ ਕਾਲੋਨਾਈਜ਼ਰ ਨਾਲ ਮਿਲੀਭੁਗਤ ਕਰਕੇ ਸੜਕਾਂ ਅਤੇ ਵਾਟਰ ਚੈਨਲਾਂ ਨੂੰ ਮਹਿਜ਼ 43 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੇਚਣ ਦਿੱਤਾ। ਜਦੋਂਕਿ ਜ਼ਮੀਨ ਦੀ ਮਾਰਕੀਟ ਕੀਮਤ 7.5 ਕਰੋੜ ਰੁਪਏ ਪ੍ਰਤੀ ਏਕੜ ਸੀ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੀ ਹਾਰ ਤੋਂ ਇਕ ਦਿਨ ਬਾਅਦ ਬਾਜਵਾ ਨੇ ਫਾਈਲ 'ਤੇ ਦਸਤਖਤ ਕੀਤੇ ਸਨ। ਉਸ ਸਮੇਂ ਦੌਰਾਨ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਸੀ।

  ਸਾਬਕਾ ਮੰਤਰੀਆਂ ਖਿਲਾਫ ਜਾਂਚ
  ਧਿਆਨ ਯੋਗ ਹੈ ਕਿ ਕਾਂਗਰਸ ਦੀ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹਨ। ਸਾਬਕਾ ਮੰਤਰੀ ਸੰਗਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੀ ਐਫਆਈਆਰ ਦਰਜ ਹੈ। ਇਸ ਦੇ ਨਾਲ ਹੀ ਠੇਕੇਦਾਰਾਂ ਦੀ ਸ਼ਿਕਾਇਤ 'ਤੇ ਖੁਰਾਕ ਤੇ ਸਪਲਾਈ ਵਿਭਾਗ 'ਚ 2000 ਕਰੋੜ ਦੇ ਟੈਂਡਰਾਂ ਦੇ ਕਥਿਤ ਘਪਲੇ 'ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਭੂਮਿਕਾ ਦੀ ਵੀ ਜਾਂਚ ਚੱਲ ਰਹੀ ਹੈ ਅਤੇ ਹੁਣ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੀ ਸਰਕਾਰੀ ਜ਼ਮੀਨ ਵੇਚਣ ਦੀ ਜਾਂਚ ਦੇ ਘੇਰੇ ਵਿੱਚ ਹੈ।
  Published by:Krishan Sharma
  First published:

  Tags: Bhagwant Mann, Corruption, Kuldeep Dhaliwal, Punjab government, Tripat Rajinder Singh Bajwa

  ਅਗਲੀ ਖਬਰ