ਚੰਡੀਗੜ੍ਹ: Illegal Mining Case: ਨਾਜਾਇਜ਼ ਮਾਈਨਿੰਗ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ (Congress) ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ (Former MLA Joginder Pal Singh Bhoa)ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਭੋਆ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਨੂੰ ਪਠਾਨਕੋਟ ਦੀ ਅਦਾਲਤ ਨੇ ਰਾਹਤ ਦਿੱਤੀ ਹੈ।
ਦੱਸ ਦੇਈਏ ਕਿ ਮਾਨ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਅਤੇ ਸਾਬਕਾ ਮੰਤਰੀਆਂ 'ਤੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆ ਤੋਂ ਬਾਅਦ ਸਾਬਕਾ ਵਿਧਾਇਕ ਜੋਗਿੰਦਰ ਪਾਲ ਸਿੰਘ ਭੋਆ ਹੱਥੇ ਚੜ੍ਹੇ ਸਨ। ਗ੍ਰਿਫ਼ਤਾਰੀ ਉਪਰੰਤ ਅਦਾਲਤ 'ਚ ਪੇਸ਼ ਕਰਨ ਉਪਰੰਤ ਸਾਬਕਾ ਵਿਧਾਇਕ ਨੂੰ 4 ਜੁਲਾਈ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਸੀ।
ਹਾਲਾਂਕਿ ਜੋਗਿੰਦਰਪਾਲ ਨੂੰ ਸਾਹ ਲੈਣ ਵਿੱਚ ਦਿੱਕਤ ਹੋਣ ਕਾਰਨ ਪੀਜੀਆਈ ਦਾਖਲ ਕਰਵਾਇਆ ਗਿਆ ਸੀ। ਜੋ ਕਿ ਉਨ੍ਹਾਂ ਦੀ ਸਿਹਤ ਕੇਸ ਦਰਜ ਹੋਣ ਤੋਂ ਬਾਅਦ ਹੀ ਠੀਕ ਨਹੀਂ ਆ ਰਹੀ ਸੀ।
ਬੁੱਧਵਾਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਵਿੱਚ ਸਾਬਕਾ ਵਿਧਾਇਕ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।