ਚੰਡੀਗੜ੍ਹ: Bathinda Crime: ਬਠਿੰਡਾ ਜ਼ਿਲ੍ਹੇ ਵਿੱਚ ਵੀਰਵਾਰ ਗ਼ੈਗਵਾਰ (Gangwar) ਦੀ ਘਟਨਾ ਵਾਪਰਨ ਦੀ ਸੂਚਨਾ ਹੈ, ਜਿਸ ਵਿੱਚ 2 ਵਿਅਕਤੀਆਂ ਦੀ ਮੌਤ (Killed) ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਗੈਂਗਸਟਰ ਤੇ ਸਮਾਜ ਸੇਵੀ ਰਹੇ ਕੁਲਬੀਰ ਸਿੰਘ ਨਰੂਆਣਾ਼ (Kulbir Singh Naruana) ਦੇ ਸਾਥੀ ਸਨ, ਜਿਸਦਾ ਪਿਛਲੇ ਸਾਲ ਕਤਲ ਹੋ ਗਿਆ ਸੀ।
ਜਾਣਕਾਰੀ ਅਨੁਸਾਰ ਵੀਰਵਾਰ ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾਖਾਨਾ ਵਿੱਚ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੁਲਬੀਰ ਨਰੂਆਣਾ ਦੇ ਸਾਥੀਆਂ ਮਨਪ੍ਰੀਤ ਸਿੰਘ ਵਿੱਕੀ ਅਤੇ ਮਨਪ੍ਰੀਤ ਸਿੰਘ ਛੱਲਾ ਸਿੱਧੂ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਕਤਲ ਦੀ ਇਸ ਵਾਰਦਾਤ ਨੂੰ ਗੈਂਗਵਾਰ ਕਿਹਾ ਜਾ ਰਿਹਾ ਹੈ। ਉਧਰ, ਬਠਿੰਡਾ ਪੁਲਿਸ ਮੁਖੀ ਵੀ ਮੌਕੇ 'ਤੇ ਪੁੱਜ ਗਏ ਸਨ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।