Home /News /punjab /

ਜੀਐਮ ਸਰੋਂ ਮਾਮਲਾ: ਸਪੀਕਰ ਨੇ 16 ਨੂੰ ਮੀਟਿੰਗ ਸੱਦੀ, ਕਿਸਾਨ ਆਗੂਆਂ ਸਮੇਤ ਮਾਹਿਰ ਹੋਣਗੇ ਸ਼ਾਮਿਲ

ਜੀਐਮ ਸਰੋਂ ਮਾਮਲਾ: ਸਪੀਕਰ ਨੇ 16 ਨੂੰ ਮੀਟਿੰਗ ਸੱਦੀ, ਕਿਸਾਨ ਆਗੂਆਂ ਸਮੇਤ ਮਾਹਿਰ ਹੋਣਗੇ ਸ਼ਾਮਿਲ

 (file photo)

(file photo)

ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾਈ-ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੀਟਿੰਗ ਸੱਦਣ ਦਾ ਉਹ ਸਵਾਗਤ ਕਰਦੇ ਹਨ।

  • Share this:

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਦੇ ਨਾਲ-ਨਾਲ ਕਿਸਾਨ-ਆਗੂਆਂ ਨੂੰ ਸ਼ਮੂਲੀਅਤ ਸੱਦਾ ਦਿੱਤਾ ਗਿਆ ਹੈ।

ਮੀਟਿੰਗ ਲਈ ਸੁਨੇਹਾ ਮਿਲਣ ਉਪਰੰਤ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਸੂਬਾਈ-ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮੀਟਿੰਗ ਸੱਦਣ ਦਾ ਉਹ ਸਵਾਗਤ ਕਰਦੇ ਹਨ।

ਜਗਮੋਹਨ ਸਿੰਘ ਪਟਿਆਲਾ ਨੇ ਭਾਰਤ ਸਰਕਾਰ ਦੇ ਵਣ ਅਤੇ ਵਾਤਾਵਰਨ ਮੰਤਰਾਲੇ ਦੇ ਅੰਗ ਵਜੋਂ ਕੰਮ ਕਰਦੀ ਜੇਨੇਟਿਕਲ ਇੰਜੀਨੀਅਰਿੰਗ ਅਪਰੂਵਲ ਕਮੇਟੀ ਵੱਲੋਂ ਸਰੋਂ ਦੇ ਜੀ.ਐੱਮ. ਬੀਜ ਨੂੰ ਵਪਾਰਕ ਮਕਸਦ ਲਈ ਵਰਤਣ ਦੀ ਮਨਜ਼ੂਰੀ ਦੇਣ ਨੂੰ ਕੁਦਰਤ-ਵਿਰੋਧੀ ਅਤੇ ਮਨੁੱਖਤਾ ਤੇ ਪਸ਼ੂ-ਧਨ ਦੀ ਸਿਹਤ ਲਈ ਬਹੁਤ ਹੀ ਮੰਦਭਾਗਾ ਕਦਮ ਗਰਦਾਨਿਆ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਸਮਾਜ ਦੇ ਸਮੁੱਚੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਇਸ ਮਸਲੇ 'ਤੇ ਗੰਭੀਰਤਾ ਨਾਲ ਸੋਚਣ ਦਾ ਸੱਦਾ ਦਿੱਤਾ ਹੈ।

ਕਿਸਾਨ-ਆਗੂ ਜਗਮੋਹਨ ਸਿੰਘ ਪਟਿਆਲਾ ਨੇ ਬਿਆਨ ਵਿੱਚ ਭਾਰਤ ਸਰਕਾਰ ਅਤੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਉਪਕੁਲਪਤੀ ਦੀਪਕ ਪੇਂਟਲ ਦੀ ਉਸ ਦਲੀਲ ਨੂੰ ਮੂਲੋਂ ਹੀ ਖਾਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਆਪਣੀ ਜ਼ਰੂਰਤ ਦਾ 70% ਸਰੋਂ ਦਾ ਤੇਲ ਲੱਖਾਂ ਡਾਲਰ ਖ਼ਰਚ ਕਰਕੇ ਵਿਦੇਸ਼ਾਂ ਤੋਂ ਖਰੀਦਦਾ ਹੈ। ਦੀਪਕ ਪੇਂਟਲ, ਜੋ ਇਸ ਜੀ.ਐੱਮ. ਬੀਜ ਨੂੰ ਤਿਆਰ ਕਰਨ ਵਾਲੀ ਟੀਮ ਦੇ ਆਗੂ ਹਨ, ਦਾ ਦਾਅਵਾ ਖੋਖਲਾ ਸਾਬਿਤ ਹੋਵੇਗਾ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਹੁਣ ਦੇਸ਼ ਸਰੋਂ ਦੇ ਤੇਲ ਵਿੱਚ ਆਤਮਨਿਰਭਰ ਹੋ ਜਾਵੇਗਾ।

Published by:Krishan Sharma
First published:

Tags: AAP Punjab, Bharti Kisan Union, Kultar Singh Sandhwan, Punjab government