ਚੰਡੀਗੜ੍ਹ: SGPC Member meet to Rajapal Punjab: ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੇ ਮੁੱਦੇ 'ਤੇ ਸੋਮਵਾਰ ਐਸਜੀਪੀਸੀ ਮੈਂਬਰਾਂ ਦਾ ਵਫ਼ਦ ਪੰਜਾਬ ਰਾਜਪਾਲ (Punjab governor) ਨੂੰ ਮਿਲਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਐਸਜੀਪਸੀ (SGPC) ਵਫ਼ਦ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਮੁੱਦੇ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣਗੇ।
ਇਹ ਗੱਲ ਐਸਜੀਪੀਸੀ ਮੈਂਬਰਾਂ ਨੇ ਰਾਜਪਾਲ ਨਾਲ ਮਿਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੀ।
ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਰਾਜਪਾਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਤੋਂ ਲੈ ਕੇ ਕਈ ਭਖਦੇ ਸਿੱਖ ਮਸਲੇ ਹੱਲ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮੁੱਦੇ 'ਤੇ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਤੇ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ਼ ਜ਼ਰੂਰ ਕਰਨਗੇ।
ਐਸਜੀਪੀਸੀ ਮੈਂਬਰਾਂ ਨੇ ਕਿਹਾ ਕਿ ਅਸੀਂ ਰਾਜਪਾਲ ਕੋਲ ਮੁੱਦਾ ਚੁੱਕਦਿਆਂ ਕਿਹਾ ਕਿ ਜੇਕਰ ਬਲਾਤਕਾਰ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਫਿਰ ਲੰਮੇ ਸਮੇਂ ਤੋਂ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕਿਉਂ ਨਹੀਂ? ਇਸ 'ਤੇ ਰਾਜਪਾਲ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਛੇਤੀ ਹੀ ਇਸ ਮੁੱਦੇ 'ਤੇ ਮੁਲਾਕਾਤ ਕਰਨ ਦਾ ਭਰੋਸਾ ਦਿਵਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Amit Shah, Banwarilal Purohit, Punjab BJP, Punjab government, SGPC, Shiromani Akali Dal