Home /News /punjab /

ਗੁਰਜੀਤ ਔਜਲਾ ਵੱਲੋਂ ਪਟਿਆਲਾ ਜੇਲ੍ਹ ਚ ਨਵਜੋਤ ਸਿੱਧੂ ਨਾਲ ਮੁਲਾਕਾਤ, ਬੋਲੇ; ਸਿੱਧੂ ਬਿਲਕੁਲ ਠੀਕ

ਗੁਰਜੀਤ ਔਜਲਾ ਵੱਲੋਂ ਪਟਿਆਲਾ ਜੇਲ੍ਹ ਚ ਨਵਜੋਤ ਸਿੱਧੂ ਨਾਲ ਮੁਲਾਕਾਤ, ਬੋਲੇ; ਸਿੱਧੂ ਬਿਲਕੁਲ ਠੀਕ

ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਔਜਲਾ ਨੇ ਕਿਹਾ ਕਿ ਸਿੱਧੂ ਬਿਲਕੁਲ ਠੀਕ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਇੱਕ ਕਾਂਗਰਸੀ ਹੋਣ ਦੇ ਨਾਤੇ ਆਪਣੇ ਨੇਤਾ ਨੂੰ ਮਿਲਣ ਆਏ ਸਨ।

ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਔਜਲਾ ਨੇ ਕਿਹਾ ਕਿ ਸਿੱਧੂ ਬਿਲਕੁਲ ਠੀਕ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਇੱਕ ਕਾਂਗਰਸੀ ਹੋਣ ਦੇ ਨਾਤੇ ਆਪਣੇ ਨੇਤਾ ਨੂੰ ਮਿਲਣ ਆਏ ਸਨ।

ਸ਼ੁੱਕਰਵਾਰ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ (Patiala Jail) ਵਿੱਚ ਬੰਦ ਕਾਂਗਰਸੀ (Congress) ਆਗੂ ਨਵਜੋਤ ਸਿੰਘ ਸਿੱਧੂ (Navjot Sindh Sidhu) ਨਾਲ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਮੁਲਾਕਾਤ ਕੀਤੀ। ਉਨ੍ਹਾਂ ਜੇਲ੍ਹ ਵਿੱਚ ਸਿੱਧੂ ਦਾ ਹਾਲ ਚਾਲ ਪੁੱਛਿਆ। ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਔਜਲਾ ਨੇ ਕਿਹਾ ਕਿ ਸਿੱਧੂ ਬਿਲਕੁਲ ਠੀਕ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਇੱਕ ਕਾਂਗਰਸੀ ਹੋਣ ਦੇ ਨਾਤੇ ਆਪਣੇ ਨੇਤਾ ਨੂੰ ਮਿਲਣ ਆਏ ਸਨ।

ਹੋਰ ਪੜ੍ਹੋ ...
  • Share this:

    ਚੰਡੀਗੜ੍ਹ: ਸ਼ੁੱਕਰਵਾਰ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ (Patiala Jail) ਵਿੱਚ ਬੰਦ ਕਾਂਗਰਸੀ (Congress) ਆਗੂ ਨਵਜੋਤ ਸਿੰਘ ਸਿੱਧੂ (Navjot Sindh Sidhu) ਨਾਲ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ (Gurjit Singh Aujla) ਨੇ ਮੁਲਾਕਾਤ ਕੀਤੀ। ਉਨ੍ਹਾਂ ਜੇਲ੍ਹ ਵਿੱਚ ਸਿੱਧੂ ਦਾ ਹਾਲ ਚਾਲ ਪੁੱਛਿਆ। ਨਵਜੋਤ ਸਿੱਧੂ ਨਾਲ ਮੁਲਾਕਾਤ ਤੋਂ ਬਾਅਦ ਔਜਲਾ ਨੇ ਕਿਹਾ ਕਿ ਸਿੱਧੂ ਬਿਲਕੁਲ ਠੀਕ ਹਨ। ਉਨ੍ਹਾਂ ਕਿਹਾ ਕਿ ਉਹ ਅੱਜ ਇੱਕ ਕਾਂਗਰਸੀ ਹੋਣ ਦੇ ਨਾਤੇ ਆਪਣੇ ਨੇਤਾ ਨੂੰ ਮਿਲਣ ਆਏ ਸਨ।

    ਇਸ ਦੇ ਨਾਲ ਹੀ ਉਨ੍ਹਾਂ ਨੇ ਗੁਲਾਮ ਨਬੀ ਆਜ਼ਾਦ ਵੱਲੋਂ ਪਾਰਟੀ ਛੱਡਣ ਨੂੰ ਅਫਸੋਸਨਾਕ ਕਰਾਰ ਦਿੱਤਾ।

    ਉਨ੍ਹਾਂ ਕਿਹਾ ਕਿ ਇਸ ਸਮੇਂ ਕਾਂਗਰਸ ਦੇ ਵੱਡੇ ਆਗੂਆਂ ਨੂੰ ਅੱਗੇ ਆਉਣ ਅਤੇ ਦੇਸ਼ ਨੂੰ ਅਰਾਜਕਤਾ ਤੋਂ ਬਚਾਉਣ ਦੀ ਲੋੜ ਹੈ ਕਿਉਂਕਿ ਆਜ਼ਾਦੀ ਦੀ ਲੜਾਈ ਵਿੱਚ ਕਾਂਗਰਸ ਪਾਰਟੀ ਹੀ ਸਭ ਤੋਂ ਪਹਿਲਾਂ ਲੜਨ ਅਤੇ ਕੁਰਬਾਨੀਆਂ ਕਰਨ ਵਾਲੀ ਪਾਰਟੀ ਹੈ।

    ਔਜਲਾ ਨੇ ਕਿਹਾ ਕਿ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਨਾਂ 'ਤੇ ਲੋਕਾਂ ਨੂੰ ਗ੍ਰਿਫਤਾਰ ਕਰਨਾ ਬਿਲਕੁਲ ਵੀ ਠੀਕ ਨਹੀਂ ਹੈ, ਜੇਕਰ ਕੋਈ ਗਲਤ ਹੈ ਤਾਂ ਉਸ ਨੂੰ ਗ੍ਰਿਫਤਾਰ ਕਰਨ ਤੋਂ ਪਹਿਲਾਂ ਨੋਟਿਸ ਦਿੱਤਾ ਜਾਵੇ, ਰਾਤ ​​ਨੂੰ ਕਿਸੇ ਨੂੰ ਗ੍ਰਿਫਤਾਰ ਕਰਨਾ ਕਾਨੂੰਨ ਮੁਤਾਬਕ ਵੀ ਸਹੀ ਨਹੀਂ ਹੈ। ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਇਸ਼ਤਿਹਾਰ ਦੀ ਸਰਕਾਰ ਹੈ, ਜੋ ਸੋਸ਼ਲ ਮੀਡੀਆ 'ਤੇ ਕੰਟਰੋਲ ਕਰਕੇ ਸੱਤਾ 'ਚ ਆਈ ਹੈ।

    Published by:Krishan Sharma
    First published:

    Tags: Gurjit singh aujla, Navjot Sidhu, Punjab Congress