Home /News /punjab /

ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ: ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਕੀਤਾ ਸਨਮਾਨਤ

ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣ ਲਈ ਬਣੇਗੀ ਨਵੀਂ ਖੇਡ ਨੀਤੀ: ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਕੀਤਾ ਸਨਮਾਨਤ

Punjabi News: ਖੇਡ ਮੰਤਰੀ ਮੀਤ ਹੇਅਰ ਨੇ ਇਹ ਗੱਲ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਹੀ। ਸ੍ਰੀ ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ ਸਨ।

ਹੋਰ ਪੜ੍ਹੋ ...
  • Share this:
    ਮੁਹਾਲੀ: Punjabi News: ਖੇਡਾਂ ਦੇ ਖੇਤਰ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ (Sportman) ਨੂੰ ਸਰਕਾਰੀ ਨੌਕਰੀ ਦੇਣ ਅਤੇ ਹਰ ਖੇਡ ਦੇ ਵੱਡੇ ਟੂਰਨਾਮੈਂਟ (Tournament) ਵਿੱਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਉਣ ਲਈ ਪੰਜਾਬ ਸਰਕਾਰ ਮੌਜੂਦਾ ਖੇਡ ਨੀਤੀ (Khed Niti) ਵਿੱਚ ਕਈ ਤਬਦੀਲੀਆਂ ਕਰ ਕੇ ਨਵੀਂ ਵਿਆਪਕ ਖੇਡ ਨੀਤੀ ਬਣਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmet Singh Meet Hayer) ਨੇ ਕਹੀ।

    ਖੇਡ ਮੰਤਰੀ ਮੀਤ ਹੇਅਰ ਨੇ ਇਹ ਗੱਲ ਅੱਜ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਵਿੱਚ ਦੋ ਸੋਨੇ ਦੇ ਤਮਗੇ ਜਿੱਤ ਕੇ ਵਤਨ ਪਰਤੇ ਅਰਜੁਨ ਬਬੂਟਾ ਦਾ ਸਵਾਗਤ ਤੇ ਸਨਮਾਨ ਕਰਨ ਮੌਕੇ ਕਹੀ। ਮੀਤ ਹੇਅਰ, ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਤੇ ਸਥਾਨਕ ਕੌਂਸਲਰ ਸਰਬਜੀਤ ਸਿੰਘ ਮੁਹਾਲੀ ਦੇ ਫੇਜ਼ 11 ਸਥਿਤ ਅਰਜੁਨ ਬਬੂਟਾ ਦੀ ਰਿਹਾਇਸ਼ ਵਿਖੇ ਪੁੱਜੇ ਸਨ।

    ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਨਾਲ ਨਵੀਂ ਉਮਰ ਦੇ ਖਿਡਾਰੀ ਉਤਸ਼ਾਹਤ ਹੋਣਗੇ। ਉਨ੍ਹਾਂ ਅਰਜੁਨ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ 2024 ਵਿੱਚ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

    ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਯਤਨ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ। ਕੌਮੀ ਤੇ ਕੌਮਾਂਤਰੀ ਪੱਧਰ ਉਤੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦੇਣੀ ਯਕੀਨੀ ਬਣਾਈ ਜਾਵੇਗੀ। ਨਗਦ ਇਨਾਮ ਦੇਣ ਲਈ ਇਸ ਵੇਲੇ ਸਾਰੀਆਂ ਖੇਡਾਂ ਲਈ ਇਕੋ ਨੀਤੀ ਹੈ ਜਦੋਂ ਕਿ ਹਰ ਖੇਡ ਵਿੱਚ ਟੂਰਨਾਮੈਂਟ ਦਾ ਸ਼ਡਿਊਲ, ਪੱਧਰ ਅਤੇ ਕਿਸਮ ਵੱਖੋ-ਵੱਖਰੀ ਹੈ, ਇਸ ਲਈ ਹਰ ਖੇਡ ਦੇ ਅਹਿਮ ਟੂਰਨਾਮੈਂਟਾਂ ਨੂੰ ਨਗਦ ਇਨਾਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।

    ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਕਿਹਾ ਕਿ ਅਰਜੁਨ ਨੇ ਜਲਾਲਾਬਾਦ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਬਬੂਟਾ ਪਰਿਵਾਰ ਜੱਦੀ ਤੌਰ ਉਤੇ ਜਲਾਲਾਬਾਦ ਸ਼ਹਿਰ ਦਾ ਰਹਿਣ ਵਾਲਾ ਹੈ।

    ਇਸ ਮੌਕੇ ਅਰਜੁਨ ਦੇ ਪਿਤਾ ਨੀਰਜ ਬਬੂਟਾ ਤੇ ਮਾਤਾ ਦੀਪਤੀ ਬਬੂਟਾ ਨੇ ਖੇਡ ਮੰਤਰੀ ਦਾ ਘਰ ਆ ਕੇ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਦੀਪਤੀ ਬਬੂਟਾ ਜੋ ਪੰਜਾਬੀ ਲੇਖਿਕਾ ਹੈ, ਨੇ ਆਪਣੀਆਂ ਕਿਤਾਬਾਂ ਦਾ ਸੈੱਟ ਵੀ ਖੇਡ ਮੰਤਰੀ ਨੂੰ ਭੇਂਟ ਕੀਤੀਆਂ।
    Published by:Krishan Sharma
    First published:

    Tags: AAP Punjab, Gurmeet Ram Rahim Singh, Punjab government, Punjab politics

    ਅਗਲੀ ਖਬਰ