• Home
 • »
 • News
 • »
 • punjab
 • »
 • CHANDIGARH HAPPY BIRTHDAY 94 YEAR OLD PARKASH SINGH BADAL A LINE OF CONGRATULATORS KS

BIRTHDAY: 94 ਵਰ੍ਹਿਆਂ ਦੇ ਹੋਏ ਪ੍ਰਕਾਸ਼ ਸਿੰਘ ਬਾਦਲ, ਵਧਾਈਆਂ ਦੇਣ ਵਾਲਿਆਂ ਦਾ ਤਾਂਤਾ

BIRTHDAY: ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿਣ ਤੋਂ ਇਲਾਵਾ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਪ੍ਰਧਾਨ ਰਹੇ ਤੇ ਉਨ੍ਹਾਂ ਵੱਖ-ਵੱਖ ਮੋਰਚਿਆਂ ਦੀ ਅਗਵਾਈ ਵੀ ਕੀਤੀ ਤੇ 17 ਸਾਲਾਂ ਤੱਕ ਜੇਲ੍ਹ ਵੀ ਕੱਟੀ ਹੈ।

 • Share this:
  ਚੰਡੀਗੜ੍ਹ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ (Parkash Singh Badal) 94 ਸਾਲਾਂ ਦੇ ਹੋ ਗਏ ਹਨ। ਉਨ੍ਹਾਂ ਦੇ ਸ਼ੁਭਚਿੰਤਕ ਵਧਾਈਆਂ ਦੇ ਰਹੇ ਹਨ।

  7 ਦਸੰਬਰ 1927 ਨੂੰ ਪਿੰਡ ਅਬੁਲ ਖੁਰਾਣਾ ਵਿੱਚ ਜਨਮੇ ਪ੍ਰਕਾਸ਼ ਸਿੰਘ ਬਾਦਲ ਨੇ ਫੋਰਮੈਨ ਕ੍ਰਿਸ਼ਚਨ ਕਾਲਜ ਲਾਹੌਰ ਤੋਂ ਵਿਦਿਆ ਹਾਸਲ ਕੀਤੀ। ਉਨ੍ਹਾਂ 1947 ਵਿਚ ਰਾਜਨੀਤੀ ਸ਼ੁਰੂ ਕੀਤੀ ਤੇ ਸਭ ਤੋਂ ਪਹਿਲਾਂ ਪਿੰਡ ਬਾਦਲ ਦੇ ਸਰਪੰਚ ਬਣੇ। ਇਸ ਮਗਰੋਂ ਉਹ ਬਲਾਕ ਸੰਮਤੀ ਲੰਬੀ ਦੇ ਚੇਅਰਮੈਨ ਬਣੇ। ਉਹ 1957 ਵਿਚ ਪਹਿਲੀ ਵਾਰ ਵਿਧਾਇਕ ਚੁਣੇ ਗਏ। ਪ੍ਰਕਾਸ਼ ਸਿੰਘ ਬਾਦਲ 1970 ਵਿਚ ਪਹਿਲੀ ਵਾਰ ਅਤੇ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ। ਮਾਰਚ 2012 ਵਿਚ ਉਹ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਬਣੇ।

  ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿਣ ਤੋਂ ਇਲਾਵਾ ਕੇਂਦਰੀ ਮੰਤਰੀ ਵੀ ਰਹਿ ਚੁੱਕੇ ਹਨ। ਉਹ ਅਕਾਲੀ ਦਲ ਦੇ ਪ੍ਰਧਾਨ ਰਹੇ ਤੇ ਉਨ੍ਹਾਂ ਵੱਖ-ਵੱਖ ਮੋਰਚਿਆਂ ਦੀ ਅਗਵਾਈ ਵੀ ਕੀਤੀ ਤੇ 17 ਸਾਲਾਂ ਤੱਕ ਜੇਲ੍ਹ ਵੀ ਕੱਟੀ ਹੈ।

  ਪ੍ਰਕਾਸ਼ ਸਿੰਘ ਬਾਦਲ ਨੂੰ 30 ਮਾਰਚ 2015 ਨੁੰ ਤਤਕਾਲੀ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਵੱਲੋਂ ਪਦਮ ਵਿਭੂਸ਼ਣ ਨਾਲ ਸਨਮਾਨਤ ਕੀਤਾ ਗਿਆ। ਉਹਨਾਂ ਨੁੰ 11 ਦਸੰਬਰ 2011 ਨੁੰ  ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਥ ਰਤਨ ਫਖ਼ਰ ਏ ਕੌਮ ਐਵਾਰਡ ਨਾਲ ਵੀ ਸਨਮਾਨਤ ਕੀਤਾ ਗਿਆ।

  ਉਨ੍ਹਾਂ ਦਾ ਵਿਆਹ ਸੁਰਿੰਦਰ ਕੌਰ ਨਾਲ ਹੋਇਆ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ, ਜਦੋਂਕਿ ਬੇਟੀ ਪ੍ਰਨੀਤ ਕੌਰ ਕੈਰੋਂ ਪਰਿਵਾਰ ਵਿਚ ਆਦੇਸ਼ ਪ੍ਰਤਾਪ ਕੈਰੋਂ ਨਾਲ ਵਿਆਹੀ ਹੋਈ ਹੈ।
  Published by:Krishan Sharma
  First published: