Home /News /punjab /

ਮਾਨ ਸਰਕਾਰ ਸੜਕੀ ਢਾਂਚੇ 'ਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਯਤਨਸ਼ੀਲ: ਹਰਭਜਨ ਈ.ਟੀ.ਓ.

ਮਾਨ ਸਰਕਾਰ ਸੜਕੀ ਢਾਂਚੇ 'ਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਯਤਨਸ਼ੀਲ: ਹਰਭਜਨ ਈ.ਟੀ.ਓ.

ਹਰਭਜਨ ਈ.ਟੀ.ਓ. (File Photo)

ਹਰਭਜਨ ਈ.ਟੀ.ਓ. (File Photo)

ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ।

  • Share this:

ਚੰਡੀਗੜ੍ਹ: ਵੱਡਮੁੱਲੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਹੀ ਅਸਲ ਅਰਥਾਂ ਵਿੱਚ ਵਿਕਾਸ ਹੈ ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸਿਰਜਿਆ ਜਾ ਸਕੇਗਾ ਅਤੇ ਇਹ ਵਿਸ਼ਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਵਿਰਟਗੇਨ ਕੰਪਨੀ ਦੀ ਅਗਵਾਈ ਹੇਠ ਸੜਕਾਂ ਦੇ ਨਿਰਮਾਣ ਲਈ ਰਹਿੰਦ-ਖੂੰਹਦ ਸਮਾਨ ਨੂੰ ਮੁੜ ਵਰਤੋਂ ਯੋਗ ਬਣਾਉਣ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ।

ਮੰਤਰੀ ਨੇ ਇਹ ਵੀ ਕਿਹਾ ਕਿ ਕੁਦਰਤੀ ਸਰੋਤਾਂ ਦੀ ਸੰਭਾਲ ਦਾ ਸੰਕਲਪ ਦੇਸ਼ ਵਿਆਪੀ ਚੇਤਨਾ ਦਾ ਹਿੱਸਾ ਹੈ ਅਤੇ ਇਸ ਮਿਸ਼ਨ ਦੀ ਦਿਸ਼ਾ ਵੱਲ ਅਜਿਹੇ ਸੈਮੀਨਾਰ ਅਹਿਮ ਭੂਮਿਕਾ ਨਿਭਾਉਂਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਰਹਿੰਦ-ਖੂੰਹਦ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਕੀਤੇ ਯਤਨ ਮਾਈਨ ਬਲਾਸਟਿੰਗ ਅਤੇ ਆਵਾਜਾਈ ਲਾਗਤ ਵਿੱਚ ਕਮੀ ਲਿਆਉਣ ਦੇ ਨਾਲ-ਨਾਲ ਵਾਤਾਵਰਣ ਪੱਖੀ ਵੀ ਹਨ। ਉਹਨਾਂ ਅੱਗੇ ਕਿਹਾ ਕਿ ਇਹ ਨਵੀਨ ਵਿਧੀ ਕਿਫ਼ਾਇਤੀ ਵੀ ਹੈ।

ਮੰਤਰੀ ਨੇ ਸਮੁੱਚੇ ਵਿਭਾਗ ਨੂੰ ਸੜਕੀ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਪੰਜਾਬ ਨੂੰ ਇਸ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਮੰਤਰੀ ਨੂੰ ਇਹ ਵੀ ਜਾਣੂੰ ਕਰਵਾਇਆ ਗਿਆ ਕਿ ਇਸ ਨਵੀਂ ਤਕਨੀਕ ਨਾਲ ਸੜਕ ਨਿਰਮਾਣ ਵਿਧੀ ਵਿੱਚ ਪੁਰਾਣੀ ਸਮੱਗਰੀ ਦੀ ਵਰਤੋਂ ਕਰਨ ਤੋਂ ਇਲਾਵਾ ਸੀਮਿੰਟ ਦੀ ਵਰਤੋਂ ਨੂੰ ਘਟਾ ਕੇ ਇਸ ਦੀ ਥਾਂ ਫੋਮ ਬਿਟੂਮਨ ਦੀ ਵਰਤੋਂ ਕੀਤੀ ਜਾਵੇਗੀ। ਇਸ ਨਾਲ ਸੜਕਾਂ ਦਾ ਮਿਆਰ ਵੀ ਬਿਹਤਰ ਹੋਵੇਗਾ।

Published by:Krishan Sharma
First published:

Tags: AAP Punjab, Bhagwant Mann, Harbhajan Singh ETO, Punjab government