ਚੰਡੀਗੜ੍ਹ: ਤਰਨਤਾਰਨ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਖੇਤ ਵਿੱਚੋਂ 5 ਕਿਲੋ ਹੈਰੋਇਨ ਸਮੇਤ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ 6 ਰੋਟਰਾਂ ਵਾਲਾ ਇੱਕ ਮਾਨਵ ਰਹਿਤ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕੀਤਾ, ''ਬੀ.ਐਸ.ਐਫ ਦੇ ਨਾਲ ਸਾਂਝੇ ਤਲਾਸ਼ੀ ਅਭਿਆਨ 'ਚ ਤਰਨਤਾਰਨ ਪੁਲਿਸ ਨੇ ਭਾਰਤ-ਪਾਕਿ ਸਰਹੱਦ ਦੇ ਨੇੜੇ ਖੇਤਾਂ 'ਚੋਂ ਆਧੁਨਿਕ ਤਕਨੀਕ ਨਾਲ ਲੈਸ ਹੈਕਸਾਕਾਪਟਰ ਡਰੋਨ ਅਤੇ 5 ਕਿਲੋ ਹੈਰੋਇਨ ਦੇ ਪੈਕਟ ਬਰਾਮਦ ਕੀਤੇ ਹਨ।''
ਪਾਕਿਸਤਾਨ ਤੋਂ ਡਰੋਨ ਰਾਹੀਂ ਦੇਸ਼ ਅੰਦਰ ਹੈਰੋਇਨ ਅਤੇ ਹਥਿਆਰਾਂ ਦੀ ਲਗਾਤਾਰ ਤਸਕਰੀ ਹੋ ਰਹੀ ਹੈ। ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਪੁਲਿਸ ਨੇ ਕਾਰਵਾਈ ਕੀਤੀ ਹੋਵੇ। ਪਿਛਲੇ ਦਿਨੀਂ ਵੀ ਪੁਲਿਸ ਨੇ ਬੀਐਸਐਫ ਨਾਲ ਮਿਲ ਕੇ ਅਜਿਹੀ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ ਨੇ ਹੈਰੋਇਨ ਬਰਾਮਦ ਕਰ ਲਈ ਹੈ ਅਤੇ ਜਾਂਚ 'ਚ ਜੁਟੀ ਹੈ। ਹੈਰੋਇਨ ਦੀ ਕੀਮਤ ਕਰੀਬ 35 ਕਰੋੜ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
.@TarnTaranPolice in a joint search operation with @BSF_India have recovered a Hexacopter drone equipped with modern technology & packets containing #Heroin weighing 5Kgs from fields near the Indo-Pak border. (1/2) pic.twitter.com/wgCkFEHfSm
— DGP Punjab Police (@DGPPunjabPolice) December 2, 2022
28 ਨਵੰਬਰ ਨੂੰ 10 ਕਿਲੋ ਹੈਰੋਇਨ ਬਰਾਮਦ ਹੋਈ ਸੀ
ਮਹੱਤਵਪੂਰਨ ਗੱਲ ਇਹ ਹੈ ਕਿ ਬੀਐਸਐਫ ਨੇ 28 ਨਵੰਬਰ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਦੋ ਪਾਕਿਸਤਾਨੀ ਡਰੋਨਾਂ ਨੂੰ ਡੇਗ ਦਿੱਤਾ ਸੀ। ਦੋ ਹੈਕਸਾਕਾਪਟਰਾਂ ਵਿੱਚ ਕਰੀਬ 10 ਕਿਲੋ ਹੈਰੋਇਨ ਸੀ, ਜਿਸ ਨੂੰ ਬੀਐਸਐਫ ਦੇ ਜਵਾਨਾਂ ਨੇ ਬਰਾਮਦ ਕੀਤਾ ਹੈ। ਦੱਸਿਆ ਗਿਆ ਕਿ ਅੰਮ੍ਰਿਤਸਰ ਵਿੱਚ ਬੀਐਸਐਫ ਦੀਆਂ ਮਹਿਲਾ ਜਵਾਨਾਂ ਨੇ ਸਰਹੱਦ ਦੇ ਅੰਦਰ ਦਾਖ਼ਲ ਹੋਏ ਡਰੋਨ ਨੂੰ ਡੇਗ ਦਿੱਤਾ।
ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਉਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 8 ਚੀਨੀ ਪਿਸਤੌਲ, 60 ਗੋਲੀਆਂ ਅਤੇ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ। ਮੁਲਜ਼ਮ ਦੀ ਪਛਾਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਵਾਲੀਆਂ ਦੇ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਪੁਖਤਾ ਜਾਣਕਾਰੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰ, ਗੋਲਾ ਬਾਰੂਦ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਸੀ ਕਿ ਡਰੋਨ ਨੇ 25 ਨਵੰਬਰ ਸ਼ੁੱਕਰਵਾਰ ਨੂੰ ਖੇਪ ਨੂੰ ਭਾਰਤੀ ਖੇਤਰ ਦੇ ਅੰਦਰ ਸੁੱਟਿਆ ਸੀ ਅਤੇ ਪਰਮਜੀਤ ਸਿੰਘ ਨੇ ਸ਼ਨੀਵਾਰ ਨੂੰ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BSF, Heroin, Punjab Police