• Home
  • »
  • News
  • »
  • punjab
  • »
  • CHANDIGARH HIGH COURT ISSUES NOTICE TO ED SUKHPAL KHAIRA FILES PETITION REGARDING ARREST KS

ਹਾਈਕੋਰਟ ਨੇ ਈਡੀ ਨੂੰ ਜਾਰੀ ਕੀਤਾ ਨੋਟਿਸ, ਸੁਖਪਾਲ ਖਹਿਰਾ ਨੇ ਦਾਖਲ ਕੀਤੀ ਸੀ ਪਟੀਸ਼ਨ

ਹਾਈਕੋਰਟ ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਹ ਪਟੀਸ਼ਨ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਖਲ ਕੀਤੀ ਹੈ।

  • Share this:
    ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕੀਤਾ ਹੈ। ਖਹਿਰਾ ਨੇ ਇਹ ਪਟੀਸ਼ਨ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਦਾਖਲ ਕੀਤੀ ਹੈ। ਸੁਖਪਾਲ ਸਿੰਘ ਖਹਿਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਪਟਿਆਲਾ ਜੇਲ੍ਹ ਵਿੱਚ ਹਨ।

    ਹਾਈਕੋਰਟ ਵਿੱਚ ਦਾਖਲ ਪਟੀਸ਼ਨ ਵਿੱਚ ਖਹਿਰਾ ਨੇ ਕਿਹਾ ਹੈ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਉਸ ਨੂੰ ਈਡੀ ਨੇ ਸੰਮਨ ਜਾਰੀ ਕੀਤੇ ਸਨ, ਜਿਸ 'ਤੇ ਉਹ ਈਡੀ ਅੱਗੇ ਹਰ ਵਾਰ ਪੇਸ਼ ਹੁੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਈਡੀ ਨੇ ਉਨ੍ਹਾਂ ਨੂੰ ਮਾਮਲੇ ਵਿੱਚ 11 ਵਾਰੀ ਸੰਮਨ ਜਾਰੀ ਕੀਤੇ ਅਤੇ ਉਹ ਹਰ ਵਾਰੀ ਪੇਸ਼ ਹੋਏ, ਪਰ 11 ਨਵੰਬਰ ਨੂੰ ਜਦੋਂ ਉਹ ਪੇਸ਼ ਹੋਏ ਤਾਂ ਉਨ੍ਹਾਂ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਗਲਤ ਹੈ।

    ਉਨ੍ਹਾਂ ਗ੍ਰਿਫ਼ਤਾਰੀ ਨੂੰ ਪੂਰੀ ਤਰ੍ਹਾਂ ਨਾਜਾਇਜ਼ ਦੱਸਦਿਆਂ ਅਦਾਲਤ ਤੋਂ ਗ੍ਰਿਫ਼ਤਾਰੀ ਦੇ ਆਦੇਸ਼ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਅਰਜ਼ੀ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।

    ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ 11 ਨਵੰਬਰ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਪਿੱਛੋਂ ਉਹ 7 ਦਿਨ ਦੇ ਰਿਮਾਂਡ 'ਤੇ ਸਨ।

    ਦਸਣਾ ਬਣਦਾ ਹੈ ਕਿ ਖਹਿਰਾ ਨੇ ਰਿਮਾਂਡ ਦੌਰਾਨ ਚੰਡੀਗੜ੍ਹ ਪੁਲਿਸ 'ਤੇ ਉਨ੍ਹਾਂ ਨਾਲ ਬਦਸਲੂਕੀ ਦੇ ਦੋਸ਼ ਲਾਏ ਸਨ ਅਤੇ ਭੁੱਖ ਹੜਤਾਲ ਵੀ ਕੀਤੀ ਸੀ। ਵਿਸ਼ੇਸ਼ ਅਦਾਲਤ ਵਿੱਚ ਪੇਸ਼ੀ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਸ ਵਿਰੁੱਧ ਕੋਈ ਸਬੂਤ ਨਹੀਂ ਮਿਲਿਆ ਹੈ। ਉਨ੍ਹਾਂ ਮਾਮਲੇ ਵਿੱਚ ਕੁੱਝ ਕਾਂਗਰਸੀਆਂ 'ਤੇ ਉਨ੍ਹਾਂ ਨੂੰ ਫਸਾਉਣ ਦੇ ਦੋਸ਼ ਵੀ ਲਾਏ ਸਨ।
    Published by:Krishan Sharma
    First published: