ਚੰਡੀਗੜ੍ਹ: Gurmeet Ram Rahim Singh: ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਨੇ ਗੁਰਮੀਤ ਰਾਮ ਰਹੀਮ ਸਿੰਘ ਦੇ ਸਮਰਥਕਾਂ ਵੱਲੋਂ ਦਾਖ਼ਲ ਪਟੀਸ਼ਨ ਰੱਦ ਕਰ ਦਿੱਤੀ ਹੈ। ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Ram Rahim) ਦੇ ਸਮਰਥਕਾਂ ਨੂੰ ਝਾੜੀ ਪਾਉਂਦਿਆਂ ਕਿਹਾ ਹੈ ਕਿ ਅਜਿਹੀ ਪਟੀਸ਼ਨ ਦਾਖ਼ਲ ਕਰਨ ਤੋਂ ਪਹਿਲਾਂ ਆਪਣੇ ਦਿਮਾਗ ਦੀ ਵਰਤੋਂ ਕਰ ਲਿਆ ਕਰੋ।
ਜ਼ਿਕਰਯੋਗ ਹੈ ਕਿ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆਏ ਰਾਮ ਰਹੀਮ ਬਾਰੇ ਡੇਰਾ ਸਮਰਥਕਾਂ ਨੇ ਹਾਈਕੋਰਟ 'ਚ ਦਾਖਲ ਅਰਜ਼ੀ ਵਿੱਚ ਕਿਹਾ ਸੀ ਕਿ ਇਹ ਅਸਲੀ ਨਹੀਂ ਸਗੋਂ ਨਕਲੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੈਰੋਲ 'ਤੇ ਬਾਹਰ ਆਏ ਡੇਰਾ ਮੁਖੀ ਦੇ ਹਾਵ-ਭਾਵ ਅਸਲੀ ਰਾਮ ਰਹੀਮ ਵਰਗੇ ਨਹੀਂ ਹਨ। ਪਟੀਸ਼ਨ 'ਚ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਹੈ।
ਮਾਮਲੇ ਦੀ ਸੁਣਵਾਈ ਕਰਦਿਆਂ ਸੋਮਵਾਰ ਅਦਾਲਤ ਨੇ ਡੇਰਾ ਸਮਰਥਕਾਂ ਨੂੰ ਝਾੜ ਪਾਈ। ਅਦਾਲਤ ਨੇ ਵਕੀਲ ਨੂੰ ਕਿਹਾ ਕਿ ਅਜਿਹੀ ਅਰਜ਼ੀ ਦਾਖਲ ਕਰਨ ਤੋਂ ਪਹਿਲਾਂ ਦਿਮਾਗ ਦੀ ਵਰਤੋਂ ਕਰ ਲਿਆ ਕਰੋ। ਅਦਾਲਤ ਨੇ ਕਿਹਾ ਕਿ ਫਿਲਮੀ ਗੱਲਾਂ ਨਾ ਕਰੋ, ਇਸ ਤਰ੍ਹਾਂ ਲੱਗ ਰਿਹਾ ਹੈ ਜਿਵੇਂ ਕੋਈ ਫਿਕਸ਼ਨਲ ਮੂਵੀ ਵੇਖ ਲਈ ਹੋਵੇ।
ਜੱਜ ਨੇ ਕਿਹਾ ਕਿ ਅਦਾਲਤ ਅਜਿਹੇ ਕੇਸ ਸੁਣਨ ਲਈ ਨਹੀਂ ਬਣੀ ਹੈ। ਅਦਾਲਤ ਨੇ ਵਕੀਲ ਨੂੰ ਇਹ ਵੀ ਪੁੱਛਿਆ ਕਿ ਪੈਰੋਲ 'ਤੇ ਆਇਆ ਰਾਮ ਰਹੀਮ ਅਗਵਾ ਕਿਵੇਂ ਹੋ ਗਿਆ? ਅਦਾਲਤ ਨੇ ਵਕੀਲ ਨੂੰ ਪੁੱਛਿਆ ਕੀ ਹਿਊਮਨ ਕਲੋਨਿੰਗ ਮੁਮਕਿਨ ਹੈ, ਫਿਲਮੀ ਗੱਲਾਂ ਨਾ ਕਰੋ।
ਅਦਾਲਤ ਨੇ ਅਖੀਰ ਮਾਮਲੇ ਦੀ ਸੁਣਵਾਈ ਕਰਦਿਆਂ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।
Published by:Krishan Sharma
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dera Sacha Sauda, Gurmeet Ram Rahim, High court, Punjab And Haryana High Court