ਚੰਡੀਗੜ੍ਹ: Dera Premi Bittu murder case: ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਕਤਲ ਕੇਸ ਸੀਬੀਆਈ (CBI Investigation) ਜਾਂਚ ਲਈ ਪਤਨੀ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਪੰਜਾਬ-ਹਰਿਆਣਾ ਹਾਈ ਕੋਰਟ (High Court) ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਹੈ।
ਕੀ ਸੀ ਮਾਮਲਾ
ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀ (Dera Premi Murder) ਮਹਿੰਦਰਪਾਲ ਬਿੱਟੂ (mahinderpal Bittu) ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਸੀ, ਜਿਸ ਨੂੰ ਨਾਭਾ ਹਾਈ ਸਿਕਿਓਰਟੀ ਜੇਲ੍ਹ ਵਿੱਚ 2 ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਉਪਰੰਤ ਬਿੱਟੂ ਦੇ ਪਰਿਵਾਰ ਵੱਲੋਂ ਮਾਮਲੇ ਵਿੱਚ ਹਾਈਕੋਰਟ ਦਾ ਰੁਖ ਕੀਤਾ ਗਿਆ ਸੀ ਅਤੇ ਅਰਜ਼ੀ ਦਾਖ਼ਲ ਕਰਕੇ ਮਾਮਲੇ ਦੀ ਸੀਬੀਆਈ ਜਾਂਚ (CBI probe) ਦੀ ਮੰਗ ਕੀਤੀ ਸੀ।
ਪਿਛਲੀ ਸੁਣਵਾਈ 'ਤੇ ਕੀ ਹੋਇਆ ਸੀ
ਇਸਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 22 ਲੱਖ ਰੁਪਏ ਬਿੱਟੂ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਸੀ। ਜਦਕਿ ਪਰਿਵਾਰ ਨੇ ਦੋ ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਸੀ।
ਇਸਦੇ ਨਾਲ ਹੀ ਸੀਬੀਆਈ ਨੇ ਹਾਈਕੋਰਟ ਵਿੱਚ ਜਵਾਬ ਦਖਲ ਕਰਦੇ ਕਿਹਾ ਸੀ ਕਿ ਜਿਸ ਤਰ੍ਹਾਂ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਿਆਸਤਦਾਨਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ ਅਤੇ ਜੇਕਰ ਮਾਨਯੋਗ ਹਾਈਕੋਰਟ ਚਾਹੇ ਤਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਜਾਂਚ ਕਰਨ ਲਈ ਤਿਆਰ (CBI ready to probe Dera Premi Bittu murder case) ਹੈ। ਸੀਬੀਆਈ ਦੇ ਦਬਾਅ ਤੋਂ ਬਿਨਾਂ ਇਸ ਕਤਲ ਕੇਸ ਵਿੱਚ ਅਸਲ ਤੱਥ ਸਾਹਮਣੇ ਲਿਆਂਦੇ ਜਾ ਸਕਦੇ ਹਨ। ਇਸ ਲਈ ਸੀਬੀਆਈ ਨੂੰ ਇਸ ਮਾਮਲੇ ਨੂੰ ਚੁੱਕਣ ਵਿੱਚ ਕੋਈ ਦਿੱਕਤ ਨਹੀਂ ਹੈ।
ਇਹ ਵੀ ਦਸਣਾ ਬਣਦਾ ਹੈ ਕਿ ਜਿਸ ਸਮੇਂ ਮਹਿੰਦਰਪਾਲ ਬਿੱਟੂ ਦਾ ਕਤਲ ਹੋਇਆ ਸੀ ਉਸ ਮੌਕੇ ਪਰਿਵਾਰ ਅਤੇ ਇਸ ਮਾਮਲੇ ਦੇ ਵਿੱਚ ਡੇਰਾ ਸੱਚਾ ਸੌਦਾ (dera sacha sauda) ਵੱਲੋਂ ਬਣਾਈ ਕਮੇਟੀ ਵੱਲੋਂ ਬਿੱਟੂ ਦੇ ਸਸਕਾਰ ਤੋਂ ਪਹਿਲਾਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਗਏ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Dera Sacha Sauda, High court, Punjab And Haryana High Court, Punjab government, Punjab Police